ਝਗੜੇ ਦੌਰਾਨ ਵਿਅਕਤੀ ’ਤੇ ਕਾਰ ਚੜ੍ਹਾਈ; ਮੌਤ
07:22 AM Jan 01, 2025 IST
Advertisement
ਜਲੰਧਰ:
Advertisement
ਇਥੇ ਇੱਕ ਵਿਆਹ ਸਮਾਗਮ ’ਚ ਇਕ ਬਿਨ ਬੁਲਾਏ ਮਹਿਮਾਨ ਨੇ ਇਕ ਵਿਅਕਤੀ ’ਤੇ ਕਾਰ ਚੜ੍ਹਾ ਦਿੱਤੀ, ਜਿਸ ਕਾਰਨ ਉਸਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਰਸ਼ੂਰਾਮ ਨਗਰ ਦੇ ਰਹਿਣ ਵਾਲੇ ਅਮਰ (43) ਵਜੋਂ ਹੋਈ ਹੈ। ਇਹ ਘਟਨਾ ਬੀਤੀ ਰਾਤ ਜਲੰਧਰ ਦੇ ਬੁਲੰਦਪੁਰ ਰੋਡ ’ਤੇ ਸਥਿਤ ਪਰਸ਼ੂਰਾਮ ਨਗਰ ’ਚ ਵਾਪਰੀ ਹੈ। ਥਾਣਾ ਡਿਵੀਜ਼ਨ ਨੰਬਰ 8 ਦੀ ਪੁਲੀਸ ਨੇ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਇਲਾਜ ਦੌਰਾਨ ਪੀੜਤ ਦੀ ਮੌਤ ਹੋ ਗਈ। ਇਸ ਮਾਮਲੇ ਸਬੰਧੀ ਥਾਣਾ ਡਵੀਜ਼ਨ ਨੰਬਰ-8 ਦੀ ਫੋਕਲ ਪੁਆਇੰਟ ਚੌਕੀ ਦੇ ਇੰਚਾਰਜ ਰਜਿੰਦਰ ਸਿੰਘ ਨੇ ਦੱਸਿਆ ਕਿ ਅੱਜ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੋਹਨ, ਗਗਨ ਉਰਫ਼ ਗੱਗੀ, ਰਾਜਵੀਰ ਸਿੰਘ ਸਮੇਤ 6 ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ। ਜਲਦ ਹੀ ਸਾਰੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। -ਪੱਤਰ ਪ੍ਰੇਰਕ
Advertisement
Advertisement