ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਖਤਾਵਰਪੁਰ ਵਿੱਚ ਵਿਅਕਤੀ ਵੱਲੋਂ ਪਤਨੀ ਦਾ ਕਤਲ

07:48 AM Mar 27, 2024 IST

ਪੱਤਰ ਪ੍ਰੇਰਕ
ਨਵੀਂ ਦਿਲੀ, 26 ਮਾਰਚ
ਹੋਲੀ ਮੌਕੇ ਦਿੱਲੀ ਵਿੱਚ ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਦਿੱਤਾ। ਇਹ ਘਟਨਾ ਅਲੀਪੁਰ ਥਾਣੇ ਦੇ ਅਧਿਕਾਰ ਖੇਤਰ ਅਧੀਨ ਆਉਂਦੀ ਬਲਧਾਵਰ ਕਾਲੋਨੀ, ਬਖਤਾਵਰਪੁਰ ਵਿੱਚ ਵਾਪਰੀ। ਪੁਲੀਸ ਅਨੁਸਾਰ ਮੁਲਜ਼ਮ ਦੀ ਪਛਾਣ ਮਨਜੀਤ ਅਤੇ ਮ੍ਰਿਤਕ ਦੀ ਪਛਾਣ ਆਰਤੀ ਵਜੋਂ ਹੋਈ ਹੈ। ਉਪ ਮੰਡਲ ਮੈਜਿਸਟ੍ਰੇਟ ਨੂੰ 176 ਜ਼ਾਬਤਾ ਫ਼ੌਜਦਾਰੀ ਕਾਰਵਾਈ ਦੇ ਤਹਿਤ ਕਾਰਵਾਈ ਸ਼ੁਰੂ ਕਰਨ ਲਈ ਸੂਚਿਤ ਕੀਤਾ ਗਿਆ। ਸੋਮਵਾਰ ਸ਼ਾਮ 6:50 ਵਜੇ ਪੁਲੀਸ ਕੰਟਰੋਲ ਰੂਮ ’ਤੇ ਇੱਕ ਕਾਲ ਆਈ। ਫੋਨ ਕਰਨ ਵਾਲੇ ਨੇ ਉਨ੍ਹਾਂ ਨੂੰ ਦੱਸਿਆ ਕਿ ਇਕ ਔਰਤ ਨੂੰ ਉਸ ਦੇ ਪਤੀ ਨੇ ਕਥਿਤ ਤੌਰ ’ਤੇ ਬੁਰੀ ਤਰ੍ਹਾਂ ਕੁੱਟਿਆ ਹੈ। ਪੁਲੀਸ ਨੇ ਦੱਸਿਆ ਕਿ ਮੌਕੇ ’ਤੇ ਪਹੁੰਚ ਕੇ ਪਤਾ ਲੱਗਾ ਕਿ ਔਰਤ ਦਾ ਗਲਾ ਵੱਢਿਆ ਹੋਇਆ ਸੀ। ਪਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜੋੜੇ ਦੇ ਵਿਆਹ ਨੂੰ ਛੇ ਸਾਲ ਹੋ ਗਏ ਸਨ।

Advertisement

Advertisement
Advertisement