ਹਥੌੜਾ ਮਾਰ ਕੇ ਪਤਨੀ ਦਾ ਕਤਲ ਕੀਤਾ, ਮੁਲਜ਼ਮ ਪੁ਼ਲੀਸ ਵੱਲੋਂ ਗ੍ਰਿਫ਼ਤਾਰ
ਪ੍ਰਭੂ ਦਿਆਲ
ਸਿਰਸਾ, 9 ਜੂਨ
ਇਥੋਂ ਦੀ ਮੀਰਪੁਰ ਕਾਲੋਨੀ ’ਚ ਇਕ ਵਿਅਕਤੀ ਨੇ ਆਪਣੀ ਪਤਨੀ ਦੇ ਚਰਿਤਰ ’ਤੇ ਸ਼ੱਕ ਹੋਣ ਕਾਰਨ ਉਸ ਦਾ ਕਥਿਤ ਤੌਰ ’ਤੇ ਹਥੌੜਾ ਮਾਰ ਕੇ ਕਤਲ ਕਰ ਦਿੱਤਾ। ਸੂਚਨਾ ਮਿਲਣ ਮਗਰੋਂ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਘਰ ਨੂੰ ਸੀਲ ਕਰ ਦਿੱਤਾ।
ਪੁਲੀਸ ਨੇ ਮਹਿਲਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ ਦਿੱਤਾ ਹੈ। ਜਾਣਕਾਰੀ ਮੁਤਾਬਕ ਪੁਲੀਸ ਵੱਲੋਂ ਮਹਿਲਾ ਦੇ ਪਤੀ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ, ਜਿਸ ਦੀ ਪਛਾਣ ਮੱਖਣ ਵਜੋਂ ਹੋਈ ਹੈ ਤੇ ਮ੍ਰਿਤਕਾ ਦਾ ਨਾਂ ਆਰਤੀ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਮੀਰਪੁਰ ਵਾਸੀ ਮੱਖਣ ਅਤੇ ਉਸ ਦੀ ਪਤਨੀ ਆਰਤੀ ਰਾਤੀਂ ਆਪਣੇ ਘਰ ਸੁਤੇ ਹੋਏ ਸਨ ਅਤੇ ਉਨ੍ਹਾਂ ਦੇ ਦੋ ਬੱਚੇ ਛੁੱਟੀਆਂ ਕਾਰਨ ਆਪਣੇ ਨਾਨਕੀਂ ਗਏ ਹੋਏ ਸਨ। ਅੱਜ ਸਵੇਰੇ ਕੁਝ ਲੋਕਾਂ ਨੇ ਮਹਿਲਾ ਆਰਤੀ ਦੀ ਖੂਨ ਨਾਲ ਲਿਬੜੀ ਲਾਸ਼ ਘਰ ’ਚ ਵੇਖੀ ਤਾਂ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ।
ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਲਾਪਣੇ ਕਬਜ਼ੇ ’ਚ ਲਿਆ ਅਤੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ। ਸੀਨ ਆਫ ਕਰਾਈਮ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਘਰ ਨੂੰ ਸੀਲ ਕਰ ਦਿੱਤਾ।
ਮਾਮਲੇ ਦੀ ਜਾਂਚ ਕਰ ਰਹੇ ਪੁਲੀਸ ਅਧਿਕਾਰੀ ਸੁਖਦੇਵ ਸਿੰਘ ਨੇ ਦੱਸਿਆ ਹੈ ਕਿ ਮੁੱਢਲੀ ਜਾਂਚ ਤੋਂ ਪਤਾ ਲਗ ਰਿਹਾ ਹੈ ਕਿ ਮਹਿਲਾ ਦੇ ਸੱਟਾਂ ਮਾਰ ਕੇ ਉਸ ਦਾ ਕਤਲ ਕੀਤਾ ਗਿਆ ਹੈ। ਫਿਲਹਾਲ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਪੁਲੀਸ ਨੇ ਮਹਿਲਾ ਦੇ ਪਤੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ।