ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਣਕਪੁਰ ਦੀ ਲੜਕਿਆਂ ਤੇ ਲੜਕੀਆਂ ਦੀ ਟੀਮ ਕਬੱਡੀ ਵਿੱਚੋਂ ਮੋਹਰੀ

06:58 AM Aug 25, 2024 IST
ਅੱਵਲ ਰਹਿਣ ਵਾਲੀਆਂ ਲੜਕਿਆਂ ਤੇ ਲੜਕੀਆਂ ਦੀਆਂ ਕਬੱਡੀ ਟੀਮਾਂ ਸਕੂਲ ਪ੍ਰਬੰਧਕਾਂ ਨਾਲ। -ਫੋਟੋ: ਚਿੱਲਾ

ਪੱਤਰ ਪ੍ਰੇਰਕ
ਬਨੂੜ, 24 ਅਗਸਤ
ਸਰਕਾਰੀ ਸਮਾਰਟ ਸਕੂਲ ਮਾਣਕਪੁਰ ਦੇ ਲੜਕਿਆਂ ਅਤੇ ਲੜਕੀਆਂ ਦੀਆਂ ਕਬੱਡੀ ਟੀਮਾਂ ਨੇ ਗਰਮ ਰੁੱਤ ਦੀ ਬਲਾਕ ਪੱਧਰੀ ਖੇਡਾਂ ਵਿੱਚ ਸਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਹੈ। ਸਕੂਲ ਦੀ ਸਟੇਟ ਐਵਾਰਡੀ ਪ੍ਰਿੰਸੀਪਲ ਇੰਦੂ ਬਾਲਾ ਨੇ ਦੱਸਿਆ ਕਿ ਅੰਡਰ-19 ਲੜਕੀਆਂ ਨੇ ਨੈਸ਼ਨਲ ਸਟਾਈਲ ਕਬੱਡੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਅੰਡਰ-19 ਲੜਕਿਆਂ ਨੇ ਸਰਕਲ ਸਟਾਈਲ ਕਬੱਡੀ ਵਿੱਚ ਪਹਿਲਾ ਸਥਾਨ ਜਿੱਤਿਆ। ਇਸ ਦਾ ਸਿਹਰਾ ਸਕੂਲ ਦੇ ਡੀਪੀਈ ਗੁਰਜੇਤ ਸਿੰਘ ਬਾਜਵਾ ਅਤੇ ਖਿਡਾਰੀਆਂ ਨੂੰ ਜਾਂਦਾ ਹੈ। ਉਨ੍ਹਾਂ ਜੇਤੂ ਟੀਮਾਂ ਦਾ ਸਕੂਲ ਪਹੁੰਚਣ ’ਤੇ ਸਵਾਗਤ ਕੀਤਾ। ਇਸੇ ਤਰ੍ਹਾਂ ਬੂਟਾ ਸਿੰਘ ਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਗਿਆਰ੍ਹਵੀਂ ਸ਼੍ਰੇਣੀ ਦੀ ਵਿਦਿਆਰਥਣ ਦਪਿੰਦਰ ਕੌਰ ਪੁੱਤਰੀ ਜਗਜੀਤ ਸਿੰਘ ਨੇ ਆਲ ਇੰਡੀਆ ਓਪਨ ਕਰਾਟੇ ਨੈਸ਼ਨਲ ਚੈਂਪੀਅਨਸ਼ਿਪ ਵਿਚ ਦੂਜਾ ਸਥਾਨ ਹਾਸਿਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ। ਸਕੂਲ ਦੀ ਪ੍ਰਿੰਸੀਪਲ ਜਯੋਤੀ ਚਾਵਲਾ ਅਤੇ ਪੀਟੀਆਈ ਕੰਵਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਬੱਚੀ ਦੀਆਂ ਖੇਡ ਪ੍ਰਾਪਤੀਆਂ ਦੇ ਸਨਮਾਨ ਵਜੋਂ ਸੁਤੰਤਰਤਾ ਦਿਵਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਵੱਲੋਂ ਉਸ ਦਾ ਉਚੇਚਾ ਸਨਮਾਨ ਵੀ ਕੀਤਾ ਗਿਆ।

Advertisement

Advertisement