ਮੁੰਡਾ ਨੇ ਕਿਸਾਨਾਂ ਨੂੰ ਪੰਜਵੇਂ ਗੇੜ ਲਈ ਗੱਲਬਾਤ ਦੀ ਪੇਸ਼ਕਸ਼ ਕੀਤੀ: ਭਾਜਪਾ
12:53 PM Feb 21, 2024 IST
Advertisement
ਨਵੀਂ ਦਿੱਲੀ, 21 ਫਰਵਰੀ
ਭਾਜਪਾ ਨੇ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨਾਂ ਨੂੰ ਗੱਲਬਾਤ ਦੇ ਪੰਜਵੇਂ ਗੇੜ ਦੀ ਪੇਸ਼ਕਸ਼ ਕਰਦਿਆਂ ਉਨ੍ਹਾਂ ਨੂੰ ਸ਼ਾਂਤੀਪੂਰਨ ਹੱਲ ਕੱਢਣ ਦੀ ਅਪੀਲ ਕੀਤੀ ਹੈ। ਭਾਜਪਾ ਨੇ ਕਿਹਾ ਕਿ ਕਿਸਾਨਾਂ ਦਾ ਵਿਕਾਸ ਕੇਂਦਰ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਰਵੀਸ਼ੰਕਰ ਪ੍ਰਸਾਦ ਨੇ ਇੱਥੇ ਭਾਜਪਾ ਦੇ ਮੁੱਖ ਦਫਤਰ ਵਿਖੇ ਪੱਤਰਕਾਰਾਂ ਨੂੰ ਕਿਹਾ, ‘ਖੇਤੀ ਮੰਤਰੀ ਅਰਜੁਨ ਮੁੰਡਾ ਨੇ ਗੱਲਬਾਤ ਦੀ ਪੇਸ਼ਕਸ਼ ਕੀਤੀ ਹੈ।
ਗੱਲਬਾਤ ਨਾਲ ਹੀ ਹੱਲ ਨਿਕਲੇਗਾ। ਸਰਕਾਰ ਖੁੱਲ੍ਹੇ ਦਿਮਾਗ ਨਾਲ ਗੱਲਬਾਤ ਲਈ ਤਿਆਰ ਹੈ। ਕਿਸਾਨਾਂ ਨੂੰ ਸਾਡੀ ਅਪੀਲ ਹੈ ਕਿ ਇਸ ਦਾ ਸ਼ਾਂਤਮਈ ਢੰਗ ਨਾਲ ਹੱਲ ਲੱਭਿਆ ਜਾਵੇ।’
Advertisement
Advertisement
Advertisement