ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਨਦੀਪ ਸਿੰਘ ਬਰਾੜ ਨੇ ਯੂਟੀ ਦੇ ਗ੍ਰਹਿ ਸਕੱਤਰ ਦਾ ਅਹੁਦਾ ਸਾਂਭਿਆ

08:50 AM Sep 12, 2024 IST

ਮੁਕੇਸ਼ ਕੁਮਾਰ
ਚੰਡੀਗੜ੍ਹ, 11 ਸਤੰਬਰ
ਹਰਿਆਣਾ ਕਾਡਰ ਦੇ ਸੀਨੀਅਰ ਆਈਏਐਸ ਅਧਿਕਾਰੀ ਮਨਦੀਪ ਸਿੰਘ ਬਰਾੜ ਨੇ ਚੰਡੀਗੜ੍ਹ ਦੇ ਗ੍ਰਹਿ ਸਕੱਤਰ ਦਾ ਅਹੁਦਾ ਸਾਂਭ ਲਿਆ ਹੈ। ਉਨ੍ਹਾਂ ਨੂੰ ਅੱਜ ਚੰਡੀਗੜ੍ਹ ਪ੍ਰਸ਼ਾਸਨ ਨੇ ਵੱਖ-ਵੱਖ ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਗਈ ਹੈ। ਯੂਟੀ ਪ੍ਰਸ਼ਾਸਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਨਵੇਂ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ ਨੂੰ ਸਕੱਤਰ ਗ੍ਰਹਿ, ਪੁਲੀਸ, ਜੇਲ੍ਹਾਂ, ਕੁਆਰਡੀਨੇਸ਼ਨ, ਪ੍ਰੋਟੋਕੋਲ, ਸਕੱਤਰ ਮਾਲ, ਸਕੱਤਰ ਸਥਾਨਕ ਸਰਕਾਰ ਤੇ ਸ਼ਹਿਰੀ ਵਿਕਾਸ, ਸਕੱਤਰ ਜਲ ਸਰੋਤ, ਸਕੱਤਰ ਵਾਤਾਵਰਨ ਤੇ ਜੰਗਲਾਤ, ਸਕੱਤਰ ਸ਼ਹਿਰੀ ਯੋਜਨਾ, ਸਕੱਤਰ ਅਸਟੇਟ ਤੇ ਹਾਊਸਿੰਗ, ਮੁੱਖ ਪ੍ਰਸ਼ਾਸਕ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਯੂਟੀ ਪ੍ਰਸ਼ਾਸਨ ਨੇ ਉਪਰੋਕਤ ਚਾਰਜ ਰੱਖਣ ਵਾਲੇ ਅਧਿਕਾਰੀਆਂ ਨੂੰ ਚਾਰਜਾਂ ਤੋਂ ਮੁਕਤ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਮਨਦੀਪ ਸਿੰਘ ਬਰਾੜ ਸਾਲ 2005 ਦੇ ਸੀਨੀਅਰ ਆਈਏਐੱਸ ਅਧਿਕਾਰੀ ਹਨ।
ਉਨ੍ਹਾਂ ਨੂੰ ਹਰਿਆਣਾ ਸਰਕਾਰ ਵੱਲੋਂ ਡੈਪੂਟੇਸ਼ਨ ’ਤੇ ਚੰਡੀਗੜ੍ਹ ਵਿੱਚ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ ਸ੍ਰੀ ਬਰਾੜ ਸਾਲ 2018 ਤੋਂ 2021 ਤੱਕ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਵੀ ਨਿਭਾ ਚੁੱਕੇ ਹਨ। ਜਿਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਚ ੰਡੀਗੜ੍ਹ ਵਿੱਚ ਲੋਕ ਭਲਾਈ ਲਈ ਕਈ ਅਹਿਮ ਫੈਸਲੇ ਲਏ ਸਨ। ਚੰਡੀਗੜ੍ਹ ਦੇ ਨਵੇਂ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ ਦਾ ਸ਼ਹਿਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਸਵਾਗਤ ਕੀਤਾ ਗਿਆ।

Advertisement

Advertisement