ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਵਲ ਹਸਪਤਾਲ ’ਚ ਵਿਅਕਤੀਆਂ ਵੱਲੋਂ ਹੱਥੋਪਾਈ

09:12 AM Jan 09, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਹਰਪ੍ਰੀਤ ਕੌਰ
ਹੁਸ਼ਿਆਰਪੁਰ, 8 ਜਨਵਰੀ
ਇੱਥੇ ਐਤਵਾਰ ਦੇਰ ਰਾਤ ਸਥਾਨਕ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਲਾਜ ਲਈ ਆਏ ਇੱਕ ਵਿਅਕਤੀ ਦੇ ਸਾਥੀ ਨੇ ਡਿਊਟੀ ’ਤੇ ਤਾਇਨਾਤ ਮੈਡੀਕਲ ਸਟਾਫ਼ ਦੀ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ ਅਤੇ ਮੈਡੀਕਲ ਅਫ਼ਸਰ ਨਾਲ ਹੱਥੋਪਾਈ ਕੀਤੀ। ਝਗੜੇ ਦੌਰਾਨ ਡਾਕਟਰ ਦਾ ਫ਼ੋਨ ਵੀ ਟੁੱਟ ਗਿਆ। ਹਸਪਤਾਲ ਦੀ ਸੀਨੀਅਰ ਮੈਡੀਕਲ ਅਫ਼ਸਰ ਡਾ. ਸਵਾਤੀ ਨੇ ਦੱਸਿਆ ਕਿ ਰਾਤ ਕਰੀਬ ਸਾਢੇ 12 ਵਜੇ ਦੁਰਘਟਨਾ ’ਚ ਜ਼ਖਮੀ ਹੋਏ ਕੁਝ ਵਿਅਕਤੀਆਂ ਨੂੰ ਭੂੰਗਾ ਤੋਂ ਇੱਥੇ ਲਿਆਂਦਾ ਗਿਆ ਸੀ। ਇਲਾਜ ਦੌਰਾਨ ਜ਼ਖਮੀਆਂ ਨਾਲ ਆਏ ਇੱਕ ਵਿਅਕਤੀ ਨੇ ਡਾ. ਰਾਮਬੀਰ ’ਤੇ ਸਹੀ ਇਲਾਜ ਨਾ ਕਰਨ ਦਾ ਦੋਸ਼ ਲਗਾਉਂਦਿਆਂ ਬਦਤਮੀਜ਼ੀ ਕੀਤੀ। ਉਨ੍ਹਾਂ ਦੱਸਿਆ ਕਿ ਵਿਅਕਤੀ ਨੂੰ ਵੀਡੀਓ ਬਣਾਉਣ ਤੋਂ ਰੋਕਿਆ ਗਿਆ ਪਰ ਇਸ ਦੇ ਬਾਵਜੂਦ ਉਹ ਫ਼ੀਮੇਲ ਸਟਾਫ਼ ਦੀ ਵੀਡੀਓ ਬਣਾਉਂਦਾ ਰਿਹਾ।
ਰੋਹ ਵਿੱਚ ਆਏ ਡਾਕਟਰਾਂ ਨੇ ਅੱਜ ਸਵੇਰੇ ਮਾਡਲ ਟਾਊਨ ਥਾਣੇ ਜਾ ਕੇ ਪੁਲੀਸ ਨੂੰ ਸ਼ਿਕਾਇਤ ਦਿੱਤੀ। ਉਨ੍ਹਾਂ ਮੰਗ ਕੀਤੀ ਕਿ ਕਥਿਤ ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਇਹ ਯਕੀਨੀ ਬਣਾਇਆ ਜਾਵੇ ਕਿ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨਾ ਹੋਣ। ਡੀਐੱਸਪੀ (ਸਿਟੀ) ਤਲਵਿੰਦਰ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਦੀ ਸ਼ਨਾਖਤ ਹੋ ਚੁੱਕੀ ਹੈ ਅਤੇ ਉਸ ਖ਼ਿਲਾਫ਼ ਸਰਕਾਰੀ ਡਿਊਟੀ ’ਚ ਵਿਘਨ ਪਾਉਣ ਦੇ ਦੋਸ਼ ਹੇਠ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾਵੇਗੀ।

Advertisement

ਸਿਵਲ ਸਰਜਨ ਵੱਲੋਂ ਐਮਰਜੈਂਸੀ ਵਾਰਡ ਦਾ ਦੌਰਾ

ਹੁਸ਼ਿਆਰਪੁਰ (ਪੱਤਰ ਪ੍ਰੇਰਕ): ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਨੇ ਜ਼ਿਲ੍ਹਾ ਹਸਪਤਾਲ ’ਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਐਮਰਜੈਂਸੀ ਵਿੱਚ ਮਰੀਜ਼ਾਂ ਦੇ ਪ੍ਰਬੰਧਨ ਸਬੰਧੀ ਜਾਇਜ਼ਾ ਲੈਣ ਲਈ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਐਮਰਜੈਂਸੀ ਵਾਰਡ ਤੇ ਮੈਡੀਕਲ ਵਾਰਡ ਦਾ ਦੌਰਾ ਕਰ ਕੇ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਸਟਾਫ਼ ਨੂੰ ਮਰੀਜ਼ਾਂ ਨਾਲ ਸਬੰਧਤ ਸਾਰਾ ਰਿਕਾਰਡ ਮੇਨਟੇਨ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਹਸਪਤਾਲ ਕੰਪਲੈਕਸ ਅੰਦਰ ਸਫ਼ਾਈ ਦਾ ਵੀ ਵਿਸ਼ੇਸ਼ ਖਿਆਲ ਰੱਖਣ ਲਈ ਪ੍ਰੇਰਿਆ। ਉਨ੍ਹਾਂ ਨੇ ਸਟਾਫ਼ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਕਰਨ ਲਈ ਕਿਹਾ।

Advertisement
Advertisement