For the best experience, open
https://m.punjabitribuneonline.com
on your mobile browser.
Advertisement

ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

07:25 AM Oct 18, 2024 IST
ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ
ਸੰਗਰੂਰ ’ਚ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 17 ਅਕਤੂਬਰ
ਵਾਲਮੀਕਿ ਸਭਾ ਮੰਦਰ ਕਮੇਟੀ ਵੱਲੋਂ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਸਥਾਨਕ ਸੁੰਦਰ ਬਸਤੀ ਵਿੱਚ ਮਨਾਇਆ ਗਿਆ। ਵਾਲਮੀਕਿ ਮੰਦਿਰ ਕਮੇਟੀ ਦੇ ਪ੍ਰਧਾਨ ਸਾਜਨ ਕਾਂਗੜਾ ਦੀ ਦੇਖ-ਰੇਖ ਹੋਏ ਸਮਾਗਮ ’ਚ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਸਭਨਾ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਵੱਲੋਂ ਹਜ਼ਾਰਾਂ ਸਾਲ ਪਹਿਲਾਂ ਰਮਾਇਣ ਦੀ ਰਚਨਾ ਕਰ ਕੇ ਸਿੱਖਿਆ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਭਾਰਤੀਯ ਅੰਬੇਡਕਰ ਮਿਸ਼ਨ ਭਾਰਤ ਦੇ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ, ਪਰਵਿੰਦਰ ਬਜਾਜ, ਮਹਿੰਦਰਪਾਲ ਭੋਲਾ, ਸੀਨੀਅਰ ਆਗੂ ਭਾਜਪਾ ਅਮਨ ਪੂਨੀਆ, ‘ਆਪ’ ਦੇ ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਲ ਡਾ. ਗੁਲਜ਼ਾਰ ਸਿੰਘ ਬੌਬੀ, ਬਲਾਕ ਪ੍ਰਧਾਨ ‘ਆਪ’ ਚਰਨਜੀਤ ਸਿੰਘ ਚੰਨੀ ਆਦਿ ਨੇ ਸ਼ਿਰਕਤ ਕੀਤੀ।
ਪਟਿਆਲਾ (ਖੇਤਰੀ ਪ੍ਰਤੀਨਿਧ): ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਤੋਂ ਸੇਧ ਲੈਣ ਲਈ ਪ੍ਰੇਰਿਆ। ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਦਿਹਾੜੇ ਸਬੰਧੀ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੰਸਕ੍ਰਿਤ ਦੇ ਪਹਿਲੇ ਕਵੀ ਭਗਵਾਨ ਵਾਲਮੀਕਿ ਦੀ ਰਚਨਾ ਮਹਾਂਕਾਵਿ ਰਾਮਾਇਣ ਰਹਿੰਦੀ ਦੁਨੀਆਂ ਤੱਕ ਸੱਚ ਦਾ ਰਾਹ ਦਿਖਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਮਾਣ ਵਾਲ਼ੀ ਗੱਲ ਹੈ ਕਿ ਭਗਵਾਨ ਵਾਲਮੀਕਿ ਦਾ ਤਪ ਸਥਾਨ ਪੰਜਾਬ ਵਿੱਚ ਹੈ।
ਧੂਰੀ (ਪਵਨ ਕੁਮਾਰ ਵਰਮਾ/ਹਰਦੀਪ ਸਿੰਘ ਸੋਢੀ): ਵਾਲਮੀਕਿ ਸਭਾ ਧੂਰੀ ਵੱਲੋਂ ਭਗਵਾਨ ਵਾਲਮੀਕਿ ਜੈਯੰਤੀ ਮੌਕੇ ਸ਼ਹਿਰ ਵਿੱਚ ਸ਼ੋਭਾ ਯਾਤਰਾ ਕੱਢੀ ਗਈ। ਇਸ ਮੌਕੇ ਮੁੱਖ ਮੰਤਰੀ ਦਫ਼ਤਰ ਦੇ ਇੰਚਾਰਜ ਰਾਜਵੰਤ ਸਿੰਘ ਘੁੱਲੀ, ਦਲਵੀਰ ਸਿੰਘ ਢਿੱਲੋਂ, ਚੇਅਰਮੈਨ ਅਸ਼ੋਕ ਕੁਮਾਰ ਲੱਖਾ, ਪਰਸ਼ੋਤਮ ਦਾਸ ਕਾਲਾ, ਮੱਖਣ ਗਰਗ, ਹਰਦੀਪ ਸਿੰਘ ਦੋਲਤਪੁਰ, ਰਜਿੰਦਰ ਸਿੰਘ ਲੱਧੜ ਤੇ ਹੋਰ ਆਗੂ ਹਾਜ਼ਰ ਸਨ।
ਭਵਾਨੀਗੜ੍ਹ (ਮੇਜਰ ਸਿੰਘ ਮਟਰਾਂ): ਇੱਥੇ ਭਗਵਾਨ ਵਾਲਮੀਕਿ ਮੰਦਰ ਵਿੱਚ ਪ੍ਰਗਟ ਸਿੰਘ ਗੰਮੀ ਕਲਿਆਣ ਦੀ ਅਗਵਾਈ ਹੇਠ ਭਗਵਾਨ ਵਾਲਮੀਕਿ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਹਰ ਦੌਰ ਅੰਦਰ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਸਮਾਜ ਲਈ ਹਮੇਸ਼ਾ ਪ੍ਰੇਰਣਾ ਸਰੋਤ ਬਣੀਆਂ ਰਹਿਣਗੀਆਂ। ਇਸ ਮੌਕੇ ਹਾਕਮ ਸਿੰਘ ਮੁਗ਼ਲ, ਅਮਰਜੀਤ ਸਿੰਘ ਬੱਬੀ, ਧਰਮਵੀਰ, ਗੁਰਮੇਲ ਸਿੰਘ ਆਦਿ ਹਾਜ਼ਰ ਸਨ।
ਦੇਵੀਗੜ੍ਹ (ਮੁਖਤਿਆਰ ਸਿੰਘ ਨੌਗਾਵਾਂ): ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਨੇ ਆਪਣੇ ਮਹਾਕਾਵਿ ਦੀ ਰਚਨਾ ਕਰ ਕੇ ਭਾਰਤੀ ਦਰਸ਼ਨ ਦਾ ਮੁੱਢ ਬੰਨ੍ਹਿਆ। ਉਨ੍ਹਾਂ ਨੇ ਆਪਣਾ ਰੂਹਾਨੀ ਤਜਰਬਾ ਦੱਸ ਕੇ ਮਨੁੱਖਤਾ ਨੂੰ ਸੁਚੱਜਾ, ਜੀਵਨ ਜਿਊਣ ਦੀ ਯੁਕਤੀ ਦੱਸੀ। ਸ੍ਰੀ ਚੰਦੂਮਾਜਰਾ ਨੇ ਭਗਵਾਨ ਵਾਲਮੀਕਿ ਨੂੰ ਸਮਰਪਿਤ ਕਰਵਾਏ ਸਮਾਗਮਾਂ ਵਿੱਚ ਪਿੰਡ ਹਸਨਪੁਰ ਕੰਬੋਆਂ, ਤਾਜਲਪੁਰ, ਡੰਡੋਆ ਤੋਂ ਇਲਾਵਾ ਹੋਰ ਵੀ ਕਈ ਥਾਈਂ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਰਿੰਦਰ ਸਿੰਘ ਡਕਾਲਾ ਪੀਏ, ਹਰਵਿੰਦਰ ਸਿੰਘ ਡੰਡੋਆ, ਗੁਰਮੁਖ ਸਿੰਘ, ਜੋਗਿੰਦਰ ਸਿੰਘ, ਭਾਨ ਸਿੰਘ ਆਦਿ ਹਾਜ਼ਰ ਸਨ।

Advertisement

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਸਨਮਾਨ

ਦਿੜ੍ਹਬਾ ਮੰਡੀ (ਰਣਜੀਤ ਸਿੰਘ ਸ਼ੀਤਲ): ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਿੜ੍ਹਬਾ ਵਿੱਚ ਭਗਵਾਨ ਵਾਲਮੀਕਿ ਮੰਦਰ ਵਿੱਚ ਨਤਮਸਤਕ ਹੋਏ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਸਾਰਿਆਂ ਨੂੰ ਆਪਸੀ ਭਾਈਚਾਰੇ ਨੂੰ ਹੋਰ ਮਜ਼ਬੂਤ ਕਰਨ ਦਾ ਪ੍ਰਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਉੱਤੇ ਚੱਲਣਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਦੇ ਹੋਰ ਪ੍ਰਚਾਰ ਤੇ ਪ੍ਰਸਾਰ ਦੀ ਲੋੜ ਹੈ। ਇਸ ਮੌਕੇ ਕੈਬਨਿਟ ਮੰਤਰੀ ਨੂੰ ਸੰਗਤ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਸਨਮਾਨਿਆ ਗਿਆ।

Advertisement

Advertisement
Author Image

sukhwinder singh

View all posts

Advertisement