ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਗਟ ਉਤਸਵ ਸਬੰਧੀ ਸਮਾਗਮ

08:48 AM Oct 17, 2024 IST
ਭਗਵਾਨ ਵਾਲਮੀਕਿ ਜੀ ਦੀ ਆਰਤੀ ਕਰਦੇ ਹੋਏ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ। ਫੋਟੋ: ਸੱਗੂ

ਅੰਮ੍ਰਿਤਸਰ (ਖੇਤਰੀ ਪ੍ਰਤੀਨਿਧ): ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ ਸਬੰਧੀ ਨਗਰ ਨਿਗਮ ਦੀ ਵਰਕਸ਼ਾਪ ਵਿੱਚ ਕਰਵਾਏ ਗਏ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਸ਼ਾਮਲ ਹੋਏ ਅਤੇ ਆਰਤੀ ਕੀਤੀ। ਇਸ ਮੌਕੇ ਉਨ੍ਹਾਂ ਕਿਹਾ,‘ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ਕਿ ਅਸੀਂ ਭਗਵਾਨ ਵਾਲਮੀਕਿ ਦੇ ਦਰਸਾਏ ਗਏ ਰਸਤੇ ’ਤੇ ਚੱਲੀਏ ਅਤੇ ਆਪਣੇ ਜੀਵਨ ਨੂੰ ਖੁਸ਼ਹਾਲ ਬਣਾਈਏ।’ ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਕਰਮਚਾਰੀਆਂ ਵੱਲੋਂ ਇਹ ਬਹੁਤ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ। ਇਸ ਸਮੇਂ ਲੋੜਵੰਦਾਂ ਨੂੰ ਗਰਮ ਸੂਟਾਂ ਦੀ ਵੰਡ ਕੀਤੀ ਗਈ ਹੈ। ਨਗਰ ਨਿਗਮ ਵਰਕਸ਼ਾਮ ਦੀ ਯੂਨੀਅਨ ਵੱਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਨਗਰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਸ਼ਾਲ ਵਧਾਵਨ, ਡਾ. ਚਰਨਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਨਗਰ ਨਿਗਮ ਦੇ ਕਰਮਚਾਰੀ ਹਾਜ਼ਰ ਸਨ।

Advertisement

Advertisement