ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਨਿੰਦਰ ਿਸੰਘ ਨੂੰ ਸਰਬਸੰਮਤੀ ਨਾਲ ਸਰਪੰਚ ਚੁਣਿਆ

07:24 AM Oct 05, 2024 IST

ਨਿੱਜੀ ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 4 ਅਕਤੂਬਰ
ਬਲਾਕ ਸੁਨਾਮ ਦੇ ਪਿੰਡ ਲਖਮੀਰਵਾਲਾ ਵਿੱਚ ਮਨਿੰਦਰ ਸਿੰਘ ਧਾਲੀਵਾਲ ਨੂੰ ਸਰਬਸੰਮਤੀ ਨਾਲ ਪਿੰਡ ਦਾ ਸਰਪੰਚ ਚੁਣਿਆ ਗਿਆ ਹੈ। ਉਹ ਲੰਬੇ ਸਮੇਂ ਤੋਂ ਕੁੱਝ ਕਲੱਬਾਂ ਅਤੇ ਕਮੇਟੀਆਂ ਦੇ ਸਿਰ ਕੱਢ ਆਗੂ ਰਹੇ ਹਨ। ਉਨ੍ਹਾਂ ਦੇ ਦਾਦਾ ਮਰਹੂਮ ਮੇਹਰ ਸਿੰਘ ਪਿੰਡ ਦੇ ਨੰਬਰਦਾਰ ਰਹੇ ਹਨ ਅਤੇ ਉਨ੍ਹਾਂ ਦੇ ਚਾਚਾ ਮਰਹੂਮ ਸਤਵੰਤ ਸਿੰਘ ਵੀ ਲੰਮਾ ਸਮਾਂ ਲਖਮੀਰਵਾਲਾ ਦੇ ਸਰਪੰਚੀ ਰਹੇ ਹਨ। ਇਸ ਪਰਿਵਾਰ ਦੀਆਂ ਸੇਵਾਵਾਂ ਨੂੰ ਵੇਖਦੇ ਹੋਏ ਪਿੰਡ ਲਖਮੀਰਵਾਲਾ ਵਾਸੀਆਂ ਨੇ ਸਰਬਸੰਮਤੀ ਨਾਲ ਮਨਿੰਦਰ ਸਿੰਘ ਨੂੰ ਸਰਪੰਚ ਬਣਾਇਆ ਹੈ। ਪਿਛਲੇ ਦਿਨੀਂ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਉਨ੍ਹਾਂ ਕਿਹਾ ਕਿ ਉਹ ਪਿੰਡ ਦੇ ਅਧੂਰੇ ਪਏ ਵਿਕਾਸ ਪੂਰੇ ਕਰਵਾਉਣ ਦਾ ਯਤਨ ਕਰਨਗੇ। ਉਨ੍ਹਾਂ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ।

Advertisement

Advertisement