ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਨੀਪੁਰ: ਮੁੱਖ ਮੰਤਰੀ ਦੇ ਭਰੋਸੇ ਮਗਰੋਂ ਪੀੜਤ ਪਰਿਵਾਰ ਫੌਜੀ ਦੀ ਲਾਸ਼ ਲੈਣ ਲਈ ਰਾਜ਼ੀ

10:58 PM Sep 18, 2023 IST
featuredImage featuredImage

ਇੰਫਾਲ, 18 ਸਤੰਬਰ
ਮਨੀਪੁਰ ਵਿੱਚ ਪਿਛਲੇ ਹਫ਼ਤੇ ਮਾਰੇ ਗਏ ਭਾਰਤੀ ਫੌਜੀ ਦੇ ਪਰਿਵਾਰਕ ਮੈਂਬਰ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਵੱਲੋਂ ਦੋਸ਼ੀਆਂ ਖ਼ਿਲਾਫ਼ੀਆਂ ਸਖ਼ਤ ਕਾਰਵਾਈ ਦਾ ਭਰੋਸਾ ਦਿੱਤੇ ਜਾਣ ਮਗਰੋਂ ਲਾਸ਼ ਲੈਣ ਲਈ ਰਾਜ਼ੀ ਹੋ ਗਏ ਹਨ। ਇਹ ਜਾਣਕਾਰੀ ਆਦਿਵਾਸੀ ਜਥੇਬੰਦੀ ਕੋਮ ਯੂਨੀਅਨ ਨੇ ਦਿੱਤੀ ਹੈ। ਜਥੇਬੰਦੀ ਦੇ ਪ੍ਰਧਾਨ ਚੁੰਗਜਾਹਾਓ ਸੇਰਤੋ ਕੋਮ ਨੇ ਦੱਸਿਆ ਕਿ ਇਸ ਸਬੰਧੀ ਜਥੇਬੰਦੀ ਦੇ ਮੈਂਬਰ ਮੁੱਖ ਮੰਤਰੀ ਨੂੰ ਮਿਲੇ ਸਨ। ਉਨ੍ਹਾਂ ਫੌਜੀ ਸੇਰਤੋ ਥੰਗਥੰਗ ਕੋਮ ਦੀ ਹੱਤਿਆ ਸਬੰਧੀ ਉੱਚ ਪੱਧਰੀ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ, ‘‘ਥੰਗਥੰਗ ਕੋਮ ਦੇ ਪਰਿਵਾਰਕ ਮੈਂਬਰ ਜੇਐੱਨਆਈਐੱਮਐੱਸ ਮੁਰਦਾਘਰ ’ਚੋਂ ਮ੍ਰਿਤਕ ਦੇਹ ਲੈਣ ਲਈ ਰਾਜ਼ੀ ਹੋ ਗਏ ਹਨ।’’ ਚੰਗਜਾਹਾਓ ਨੇ ਕਿਹਾ, ‘‘ਅਸੀਂ ਸਵੇਰੇ ਮੁੱਖ ਮੰਤਰੀ ਨੂੰ ਸਕੱਤਰੇਤ ਵਿੱਚ ਮਿਲੇ ਸੀ। ਉਹ ਹੱਤਿਆ ਸਬੰਧੀ ਆਈਜੀ ਰੈਂਕ ਦੇ ਅਧਿਕਾਰੀ ਦੀ ਦੇਖ-ਰੇਖ ਹੇਠ ਉੱਚ ਪੱਧਰੀ ਜਾਂਚ ਕਰਵਾਉਣ ਲਈ ਸਹਿਮਤ ਹੋ ਗਏ ਹਨ। ਉਨ੍ਹਾਂ ਸਖ਼ਤ ਕਾਰਵਾਈ ਦਾ ਵੀ ਭਰੋਸਾ ਦਿੱਤਾ ਹੈ।’’ -ਪੀਟੀਆਈ

Advertisement

Advertisement