ਮਨੀਪੁਰ: ਮੋਬਾਈਲ ਇੰਟਰਨੈੱਟ ਸੇਵਾਵਾਂ ’ਤੇ ਪਾਬੰਦੀ ਤਿੰਨ ਦਿਨ ਹੋਰ ਵਧਾਈ
08:54 PM Nov 20, 2024 IST
ਇੰਫਾਲ, 20 ਨਵੰਬਰ
Advertisement
ਮਨੀਪੁਰ ’ਚ ਹਿੰਸਾ ਦੇ ਮੱਦੇਨਜ਼ਰ ਸਰਕਾਰ ਨੇ ਸੱਤ ਜ਼ਿਲ੍ਹਿਆਂ ’ਚ ਮੋਬਾਈਲ ਇੰਟਰਨੈੱਟ ਸੇਵਾਵਾਂ ’ਤੇ ਲੱਗੀ ਰੋਕ ਅੱਜ ਤੋਂ ਤਿੰਨ ਹੋਰ ਦਿਨਾਂ ਲਈ ਵਧਾ ਦਿੱਤੀ ਹੈ। ਇਸ ਤੋਂ ਇਲਾਵਾ ਇੰਫਾਲ ਘਾਟੀ ਦੇ ਪੰਜ ਜ਼ਿਲ੍ਹਿਆਂ ’ਚ ਪ੍ਰਸ਼ਾਸਨ ਨੇ ਕਰਫ਼ਿਊ ’ਚ ਸੱਤ ਘੰਟਿਆਂ ਦੀ ਢਿੱਲ ਦੇਣ ਦਾ ਫ਼ੈਸਲਾ ਲਿਆ ਹੈ। ਦੂਜੇ ਪਾਸੇ ਜਿਰੀਬਾਮ ’ਚ ਸ਼ੱਕੀ ਕੁਕੀ ਦਹਿਸ਼ਤਗਰਦਾਂ ਵੱਲੋਂ ਤਿੰਨ ਔਰਤਾਂ ਅਤੇ ਤਿੰਨ ਬੱਚਿਆਂ ਦੀਆਂ ਹੱਤਿਆਵਾਂ ਖ਼ਿਲਾਫ਼ ਫੌਰੀ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਲੋਕਾਂ ਨੇ ਮੰਗ ਕੀਤੀ ਕਿ ਇਨ੍ਹਾਂ ਹੱਤਿਆਵਾਂ ਦੇ ਜ਼ਿੰਮੇਵਾਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਤੇ ਲੋਕਾਂ ਦੇ ਜਾਨ ਮਾਲ ਦੀ ਰਾਖੀ ਕੀਤੀ ਜਾਵੇ।
Advertisement
Advertisement