ਮਨੀਪੁਰ ਦੇ ਮੁੱਖ ਮੰਤਰੀ ਬੀਰੇਨ ਸਿੰਘ ਵੱਲੋਂ ਸ਼ਾਹ ਨਾਲ ਮੁਲਾਕਾਤ
ਨਵੀਂ ਦਿੱਲੀ, 25 ਜੂਨ
ਮਨੀਪੁਰ ਦੇ ਮੁੱਖ ਮੰਤਰੀ ਐੱਨ.ਬੀਰੇਨ ਸਿੰਘ ਅੱਜ ਇਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਮਿਲੇ। ਸੂਤਰਾਂ ਮੁਤਾਬਕ ਸਿੰਘ ਨੇ ਸ਼ਾਹ ਨੂੰ ਸੂਬੇ ਦੇ ਮੌਜੂਦਾ ਹਾਲਾਤ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ। ਸਿੰਘ ਅੱਜ ਸਵੇਰੇ ਹੀ ਇੰਫਾਲ ਤੋਂ ਦਿੱਲੀ ਪੁੱਜੇ ਸਨ। ਐੱਨ. ਬਿਰੇਨ ਸਿੰਘ ਨੇ ਕਿਹਾ ਕਿ ਸੂਬਾ ਅਤੇ ਕੇਂਦਰ ਸਰਕਾਰ ਮਨੀਪੁਰ ਵਿੱਚ ਹਿੰਸਾ ਨੂੰ ਕੰਟਰੋਲ ਕਰਨ ਦੇ ਸਮਰੱਥ ਹਨ। ਮੁੱਖ ਮੰਤਰੀ ਨੇ ਕਿਹਾ ਕਿ ਗ੍ਰਹਿ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਕੇਂਦਰ ਸਰਕਾਰ ਮਨੀਪੁਰ ‘ਚ ਹਾਲਾਤ ਮੁੜ ਆਮ ਵਾਂਗ ਕਰਨ ਲਈ ਹਰ ਸੰਭਵ ਕਦਮ ਚੁੱਕੇਗੀ। ਮੁੱਖ ਮੰਤਰੀ ਐੱਨ. ਬਿਰੇਨ ਸਿੰਘ ਨੇ ਮਨੀਪੁਰ ‘ਚ ਸ਼ਾਂਤੀ ਯਕੀਨੀ ਬਣਾਉਣ ਲਈ ਸਾਰਿਆਂ ਤੋਂ ਸਹਿਯੋਗ ਮੰਗਿਆ ਹੈ। ਮੁੱਖ ਮੰਤਰੀ ਅਜਿਹੇ ਮੌਕੇ ਦਿੱਲੀ ਆਏ ਹਨ ਜਦੋਂ ਇਕ ਦਿਨ ਪਹਿਲਾਂ ਸ਼ਾਹ ਨੇ ਸਰਬ-ਪਾਰਟੀ ਮੀਟਿੰਗ ਸੱਦ ਕੇ ਦਾਅਵਾ ਕੀਤਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹਿੰਸਾ ਦੇ ਝੰਬੇ ਮਨੀਪੁਰ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਤੇ ਉਹ ਇਸ ਸੰਵੇਦਨਸ਼ੀਲ ਮੁੱਦੇ ਦਾ ਹੱਲ ਲੱਭਣ ਲਈ ਸੇਧ ਦੇ ਰਹੇ ਹਨ। -ਪੀਟੀਆਈ