ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਨੀਪੁਰ: ਹਮਲੇ ’ਚ ਸੀਆਰਪੀਐੱਫ ਜਵਾਨ ਹਲਾਕ

07:25 AM Jul 15, 2024 IST

ਇੰਫਾਲ, 14 ਜੁਲਾਈ
ਮਨੀਪੁਰ ਦੇ ਜਿਰੀਬਾਮ ਜ਼ਿਲ੍ਹੇ ਦੇ ਮੌਂਗਬੁੰਗ ਪਿੰਡ ਵਿੱਚ ਅੱਜ ਸਵੇਰੇ ਸ਼ੱਕੀ ਅਤਿਵਾਦੀਆਂ ਵੱਲੋਂ ਕੀਤੇ ਹਮਲੇ ਵਿੱਚ ਸੀਆਰਪੀਐੱਫ ਦੇ ਜਵਾਨ ਦੀ ਮੌਤ ਹੋ ਗਈ। ਇਸ ਹਮਲੇ ‘ਚ ਇੱਕ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕ ਦੀ ਪਛਾਣ ਅਜੈ ਕੁਮਾਰ ਝਾਅ (43) ਵਜੋਂ ਹੋਈ ਹੈ। ਉਹ ਬਿਹਾਰ ਦਾ ਰਹਿਣ ਵਾਲਾ ਸੀ।
ਇੱਕ ਪੁਲੀਸ ਅਧਿਕਾਰੀ ਨੇ ਦੱਸਿਆ, ‘‘ਉਸ ਦੇ ਸਿਰ ਵਿੱਚ ਗੋਲੀ ਲੱਗੀ ਸੀ ਤੇ ਹਸਪਤਾਲ ਲਿਆਉਣ ’ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਖ਼ਮੀ ਪੁਲੀਸ ਮੁਲਾਜ਼ਮ ਦਾ ਇਲਾਜ ਚੱਲ ਰਿਹਾ ਹੈ। ਉਹ ਖ਼ਤਰੇ ਤੋਂ ਬਾਹਰ ਹੈ।’’ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਨੇ ‘ਐਕਸ’ ’ਤੇ ਪੋਸਟ ਸਾਂਝੀ ਕਰਦਿਆਂ ਇਸ ਹਮਲੇ ਦੀ ਨਿਖੇਧੀ ਕੀਤੀ ਹੈ ਅਤੇ ਜ਼ਖ਼ਮੀਆਂ ਦੇ ਛੇਤੀ ਸਿਹਤਯਾਬ ਹੋਣ ਲਈ ਪ੍ਰਾਰਥਨਾ ਕੀਤੀ ਹੈ। ਉਨ੍ਹਾਂ ਕਿਹਾ, ‘‘ਮੈਂ ਜਿਰੀਬਾਮ ਜ਼ਿਲ੍ਹੇ ਵਿੱਚ ਅੱਜ ਹਥਿਆਰਬੰਦ ਗਰੁੱਪ, ਜਿਸ ਦੇ ਸ਼ੱਕੀ ਕੂਕੀ ਅਤਿਵਾਦੀ ਹੋਣ ਦਾ ਸ਼ੱਕ ਹੈ, ਵੱਲੋਂ ਸੀਆਰਪੀਐੱਫ ਜਵਾਨਾਂ ’ਤੇ ਕੀਤੇ ਹਮਲੇ ਦੀ ਸਖ਼ਤ ਨਿਖੇਧੀ ਕਰਦਾ ਹਾਂ। ਫਰਜ਼ ਨਿਭਾਉਣ ਦੀਆਂ ਸਫ਼ਾਂ ਵਿੱਚ ਉਨ੍ਹਾਂ ਦੀ ਮਹਾਨ ਕੁਰਬਾਨੀ ਵਿਅਰਥ ਨਹੀਂ ਜਾਵੇਗੀ।’’ ਅਧਿਕਾਰੀ ਨੇ ਕਿਹਾ ਕਿ ਸ਼ਨਿਚਰਵਾਰ ਨੂੰ ਵੀ ਪਿੰਡ ਵਿੱਚ ਗੋਲੀਆਂ ਚੱਲਣ ਦੀ ਆਵਾਜ਼ ਸੁਣੀ ਗਈ ਸੀ। ਇੱਕ ਹੋਰ ਅਧਿਕਾਰੀ ਨੇ ਦੱਸਿਆ ਕਿ ਤਾਜ਼ੀ ਘਟਨਾ ਮਗਰੋਂ ਨੇੜਲੇ ਪਹਾੜੀ ਇਲਾਕੇ ਤੋਂ ਮੌਂਗਬੁੰਗ ਪਿੰਡ ਵਿੱਚ ਹੋਰ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਗੋਲੀਬਾਰੀ ਵਿੱਚ ਸੁਰੱਖਿਆ ਜਵਾਨਾਂ ਦਾ ਵਾਹਨ ਨੁਕਸਾਨਿਆ ਗਿਆ ਹੈ। ਮਨੀਪੁਰ ਵਿੱਚ ਪਿਛਲੇ ਸਾਲ ਮਈ ਮਹੀਨੇ ਤੋਂ ਮੈਤੇਈ ਅਤੇ ਕੂਕੀ ਭਾਈਚਾਰਿਆਂ ਦਰਮਿਆਨ ਨਸਲੀ ਹਿੰਸਾ ਜਾਰੀ ਹੈ। -ਪੀਟੀਆਈ

Advertisement

Advertisement
Advertisement