For the best experience, open
https://m.punjabitribuneonline.com
on your mobile browser.
Advertisement

ਮਨੀਪੁਰ: ਦਹਿਸ਼ਤੀ ਹਮਲੇ ’ਚ ਸੀਆਰਪੀਐਫ ਦਾ ਜਵਾਨ ਹਲਾਕ; ਤਿੰਨ ਪੁਲੀਸ ਮੁਲਾਜ਼ਮ ਜ਼ਖ਼ਮੀ

03:58 PM Jul 14, 2024 IST
ਮਨੀਪੁਰ  ਦਹਿਸ਼ਤੀ ਹਮਲੇ ’ਚ ਸੀਆਰਪੀਐਫ ਦਾ ਜਵਾਨ ਹਲਾਕ  ਤਿੰਨ ਪੁਲੀਸ ਮੁਲਾਜ਼ਮ ਜ਼ਖ਼ਮੀ
Advertisement

ਇੰਫਾਲ, 14 ਜੁਲਾਈ
ਇੱਥੇ ਦਹਿਸ਼ਤਗਰਦਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (ਸੀਆਰਪੀਐੱਫ) ਦੇ ਗਸ਼ਤ ਕਰ ਰਹੇ ਜਵਾਨਾਂ ’ਤੇ ਗੋਲੀਬਾਰੀ ਕੀਤੀ ਜਿਸ ਕਾਰਨ ਸੀਆਰਪੀਐਫ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਅਤੇ ਤਿੰਨ ਹੋਰ ਸੁਰੱਖਿਆ ਕਰਮਚਾਰੀ ਜ਼ਖ਼ਮੀ ਹੋ ਗਏ। ਇੰਫਾਲ ’ਚ ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਆਸਾਮ ਦੀ ਸਰਹੱਦ ਨਾਲ ਲੱਗਦੇ ਜਿਰੀਬਾਮ ਜ਼ਿਲ੍ਹੇ ਦੇ ਮੋਰਬੁੰਗ ਪਿੰਡ ’ਚ ਦਹਿਸ਼ਤਗਰਦਾਂ ਵਲੋਂ ਪਹਾੜੀ ਤੋਂ ਗਸ਼ਤੀ ਦਲ ’ਤੇ ਭਾਰੀ ਗੋਲੀਬਾਰੀ ਕੀਤੀ ਗਈ। ਪੁਲੀਸ ਅਧਿਕਾਰੀ ਨੇ ਕਿਹਾ ਕਿ ਸੀਆਰਪੀਐਫ ਦੇ ਜਵਾਨ ਐਸਯੂਵੀ ਵਿਚ ਜਾ ਰਹੇ ਸਨ। ਇਸ ਤੋਂ ਬਾਅਦ ਸੁਰੱਖਿਆ ਕਰਮੀਆਂ ਨੇ ਜਵਾਬੀ ਕਾਰਵਾਈ ਕੀਤੀ ਪਰ ਅਤਿਵਾਦੀ ਪਹਾੜੀ ਖੇਤਰ ਦੇ ਜੰਗਲ ਵਿੱਚ ਜਾ ਲੁਕੇ। ਹੁਣ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਵਾਧੂ ਸੁਰੱਖਿਆ ਬਲਾਂ ਨੂੰ ਇਲਾਕੇ ਵਿਚ ਪਹੁੰਚਾਇਆ ਗਿਆ ਹੈ। ਇਸ ਵੇਲੇ ਜ਼ਖਮੀ ਸੁਰੱਖਿਆ ਬਲ ਦੇ ਜਵਾਨ ਸਰਕਾਰੀ ਹਸਪਤਾਲ ਵਿਚ ਇਲਾਜ ਅਧੀਨ ਹਨ।

Advertisement

Advertisement
Advertisement
Author Image

sukhitribune

View all posts

Advertisement