ਮਨੀਪੁਰ: ਐੱਨਆਈਏ ਵੱਲੋਂ ਹਾਲੀਆ ਹਿੰਸਾ ਦੇ ਮਾਮਲਿਆਂ ਦੀ ਜਾਂਚ ਸ਼ੁਰੂ
08:10 PM Nov 26, 2024 IST
ਨਵੀਂ ਦਿੱਲੀ, 26 ਨਵੰਬਰ
ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਮਨੀਪੁਰ ਹਿੰਸਾ ਮਾਮਲਿਆਂ ਦੇ ਦੋਸ਼ੀਆਂ ਨੂੰ ਜਲਦ ਕਾਨੂੰਨ ਦੇ ਕਟਹਿਰੇ ਵਿਚ ਲਿਆਉਣ ਦੇ ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ ਕੌਮੀ ਜਾਂਚ ਏਜੰਸੀ ਐੱਨਆਈਏ ਨੇ ਹਾਲ ਹੀ ’ਚ ਹੋਈ ਹਿੰਸਾ ਨਾਲ ਸਬੰਧਤ ਤਿੰਨ ਮਾਮਲਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਏਜੰਸੀ ਨੇ ਕਿਹਾ ਕਿ ਮਨੀਪੁਰ ਪੁਲੀਸ ਤੋਂ ਕੇਸ ਦੇ ਦਸਤਾਵੇਜ਼ ਐਨਆਈਏ ਨੂੰ ਸੌਂਪਣ ਦੀ ਪ੍ਰਕਿਰਿਆ ਚੱਲ ਰਹੀ ਹੈ। ਐਨਆਈਏ ਦੀਆਂ ਟੀਮਾਂ ਨੇ 21 ਅਤੇ 22 ਨਵੰਬਰ ਨੂੰ ਮੌਕੇ ਦਾ ਜਾਇਜ਼ਾ ਲਿਆ ਸੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐਨਆਈਏ ਨੇ ਕਿਹਾ ਕਿ ਬੋਰੋਬੇਕਰਾ ਵਿਚ ਕਈ ਘਰਾਂ ਨੂੰ ਸਾੜ ਦਿੱਤਾ ਗਿਆ ਅਤੇ ਦੋ ਜਣਿਆਂ ਦੀ ਹੱਤਿਆ ਕੀਤੀ ਗਈ। ਇਸ ਤੋਂ ਬਾਅਦ ਵਿੱਚ ਦਹਿਸ਼ਤਗਰਦਾਂ ਨੇ ਤਿੰਨ ਔਰਤਾਂ ਅਤੇ ਤਿੰਨ ਬੱਚਿਆਂ ਦੀ ਹੱਤਿਆ ਕਰ ਦਿੱਤੀ।
Advertisement
Advertisement