ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਨੀਪੁਰ: 10 ਅਤਿਵਾਦੀਆਂ ਨੂੰ ਢੇਰ ਕੀਤੇ ਜਾਣ ਤੋਂ ਬਾਅਦ ਵੀ ਸੁਰੱਖਿਆ ਬਲਾਂ ਵੱਲੋਂ ਕਾਰਵਾਈ ਜਾਰੀ

11:11 AM May 15, 2025 IST
featuredImage featuredImage
ਮਨੀਪੁਰ ਦੇ ਸੰਵੇਦਨਸ਼ੀਲ ਇਲਾਕਿਆਂ ਵਿੱੱਚ ਤਲਾਸ਼ੀ ਮੁਹਿਮ ਚਲਾਉਂਦੇ ਹੋਏ ਸੁਰੱਖਿਆ ਜਵਾਨ। ਫਾਈਲ ਫੋਟੋ: ਪੀਟੀਆਈ

ਇੰਫਾਲ, 15 ਮਈ

Advertisement

ਵੀਰਵਾਰ ਸਵੇਰ ਅਸਾਮ ਰਾਈਫਲਜ਼ ਵੱਲੋਂ ਮਨੀਪੁਰ ਦੇ ਚੰਦੇਲ ਜ਼ਿਲ੍ਹੇ ਵਿਚ ਇਕ ਮੁਕਾਬਲੇ ਦੌਰਾਨ 10 ਅਤਿਵਾਦੀਆਂ ਨੂੰ ਢੇਰ ਕੀਤੇ ਜਾਣ ਤੋਂ ਬਾਅਦ ਵੀ ਕਾਰਵਾਈ ਜਾਰੀ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ ਵਾਲੀ ਥਾਂ ਚੰਦੇਲ ਜ਼ਿਲ੍ਹੇ ਦੇ ਪਹਾੜੀ ਖੇਤਰ ਵਿਚ ਭਾਰਤ-ਮਿਆਂਮਾਰ ਕੋਮਾਂਤਰੀ ਸਰਹੱਦ ਦੇ ਨੇੜੇ ਹੈ, ਇਹ ਰਾਜ ਦੀ ਰਾਜਧਾਨੀ ਇੰਫਾਲ ਤੋਂ 130 ਕਿਲੋਮੀਟਰ ਦੂਰ ਹੈ ਅਤੇ ਇੱਥੇ ਬਹੁਤ ਘੱਟ ਮਨੁੱਖੀ ਆਬਾਦੀ ਹੈ।
ਕੋਹਿਮਾ ਸਥਿਤ ਰੱਖਿਆ ਪੀਆਰਓ ਨੇ ਪੀਟੀਆਈ ਨੂੰ ਦੱਸਿਆ, "ਵੀਰਵਾਰ ਸਵੇਰੇ ਵੀ ਕਾਰਵਾਈ ਜਾਰੀ ਹੈ ਅਤੇ ਹੋਰ ਜਾਣਕਾਰੀ ਉਦੋਂ ਹੀ ਸਾਂਝੀ ਕੀਤੀ ਜਾਵੇਗੀ ਜਦੋਂ ਇਹ ਖਤਮ ਹੋ ਜਾਵੇਗੀ।" ਸ਼ਾਮਲ ਅਤਿਵਾਦੀਆਂ ਦੀ ਪਛਾਣ ਬਾਰੇ ਪੁੱਛੇ ਜਾਣ ’ਤੇ ਇਕ ਕੇਂਦਰੀ ਸੁਰੱਖਿਆ ਅਧਿਕਾਰੀ ਨੇ ਦੱਸਿਆ ਕਿ ਢੇਰ ਕੀਤੇ ਗਏ ਅਤਿਵਾਦੀਆਂ ਦੀ ਪਛਾਣ ਦੀ ਪੁਸ਼ਟੀ ਹੋਣੀ ਹਾਲੇ ਬਾਕੀ ਹੈ।

ਜ਼ਿਕਰਯੋਗ ਹੈ ਕਿ ਸਪੀਅਰ ਕੋਰ ਦੇ ਅਧੀਨ ਅਸਾਮ ਰਾਈਫਲਜ਼ ਯੂਨਿਟ ਵੱਲੋਂ 14 ਮਈ ਨੂੰ ਸ਼ੁਰੂ ਕੀਤੇ ਆਪ੍ਰੇਸ਼ਨ ਦੌਰਾਨ ਹੋਈ ਗੋਲੀਬਾਰੀ ਵਿਚ 10 ਕਾਡਰਾਂ ਨੂੰ ਬੇਅਸਰ ਕਰ ਦਿੱਤਾ ਗਿਆ ਅਤੇ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਆਪ੍ਰੇਸ਼ਨ ਹਾਲੇ ਵੀ ਜਾਰੀ ਹੈ। -ਪੀਟੀਆਈ

Advertisement

Advertisement