ਮਨੀਪੁਰ: ਪ੍ਰਦਰਸ਼ਨਕਾਰੀ ਵਿਦਿਆਰਥੀਆਂ ’ਤੇ ਸੁਰੱਖਿਆ ਬਲਾਂ ਨੇ ਅੱਥਰੂ ਗੈਸ ਦੇੇ ਗੋਲੇ ਦਾਗੇ
05:41 PM Sep 10, 2024 IST
ਇੰਫਾਲ, 10 ਸਤੰਬਰ
ਮਨੀਪੁਰ ਦੇ ਡੀਜੀਪੀ ਅਤੇ ਸੂਬੇ ਦੇ ਸੁਰੱਖਿਆ ਸਲਾਹਕਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਦਬਾਅ ਬਣਾਉਣ ਲਈ ਰਾਜਭਵਨ ਵੱਲ ਕੂਚ ਕਰਨ ਦੀ ਕੋਸ਼ਿਸ਼ ਕਰ ਰਹੇ ਪ੍ਰਦਰਸ਼ਨਕਾਰੀਆਂ ਨਾਲ ਝੜਪ ਹੋਣ ’ਤੇ ਸੁਰੱਖਿਆ ਬਲਾਂ ਨੇ ਅੱਜ ਅੱਥਰੂ ਗੈਸ ਦੇ ਗੋਲੇ ਦਾਗੇ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਸੇ ਦੌਰਾਨ ਮਨੀਪੁਰ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਇਕ ਵਿਰੋਧ ਰੈਲੀ ਕੱਢੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਵੀ ਸਾੜਿਆ। ਉੱਧਰ, ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਅੱਜ ਪੂਰੇ ਸੂਬੇ ਵਿੱਚ ਇੰਟਰਨੈੱਟ ਸੇਵਾ ਪੰਜ ਦਿਨਾਂ ਲਈ ਮੁਅੱਤਲ ਕਰ ਦਿੱਤੀ ਗਈ ਹੈ। ਇਸੇ ਦੌਰਾਨ ਮੁੱਖ ਮੰਤਰੀ ਐੱਨ ਬਿਰੇਨ ਸਿੰਘ ਨੇ ਵਿਦਿਆਰਥੀ ਜਥੇਬੰਦੀਆਂ ਦੇ ਆਗੂਆਂ ਨਾਲ ਇਕ ਮੀਟਿੰਗ ਵੀ ਕੀਤੀ। -ਪੀਟੀਆਈ
Advertisement
Advertisement