For the best experience, open
https://m.punjabitribuneonline.com
on your mobile browser.
Advertisement

ਮਨੀਪੁਰ: ਮੁੱਖ ਮੰਤਰੀ ਦੇ ਸੁਰੱਖਿਆ ਕਾਫ਼ਿਲੇ ’ਤੇ ਅਤਿਵਾਦੀ ਹਮਲਾ

01:23 PM Jun 10, 2024 IST
ਮਨੀਪੁਰ  ਮੁੱਖ ਮੰਤਰੀ ਦੇ ਸੁਰੱਖਿਆ ਕਾਫ਼ਿਲੇ ’ਤੇ ਅਤਿਵਾਦੀ ਹਮਲਾ
Advertisement

ਇੰਫਾਲ, 10 ਜੂਨ
ਮਨੀਪੁਰ ਦੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਦੇ ਸੁਰੱਖਿਆ ਕਾਫ਼ਿਲੇ ’ਤੇ ਮਸ਼ਕੂਕ ਅਤਿਵਾਦੀਆਂ ਨੇ ਹਮਲਾ ਕਰ ਦਿੱਤਾ ਤੇ ਇਸ ਹਮਲੇ ’ਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਕਾਫ਼ਿਲਾ ਹਿੰਸਾ ਪ੍ਰਭਾਵਿਤ ਜਿਰੀਬਾਮ ਜ਼ਿਲ੍ਹੇ ਵੱਲ ਜਾ ਰਿਹਾ ਸੀ। ਸੁਰੱਖਿਆ ਬਲਾਂ ਦੇ ਵਾਹਨਾਂ ’ਤੇ ਕਈ ਗੋਲੀਆਂ ਚਲਾਈਆਂ ਗਈਆਂ, ਜਿਸ ਨੇ ਇਸ ਦਾ ਢੁਕਵਾਂ ਜੁਆਬ ਦਿੱਤਾ। ਪ੍ਰਾਪਤ ਜਾਣਕਾਰੀ ਮੁਤਾਬਕ ਰਾਸ਼ਟਰੀ ਰਾਜਮਾਰਗ-53 ’ਤੇ ਗੋਲੀਬਾਰੀ ਜਾਰੀ ਹੈ। ਮੁੱਖ ਮੰਤਰੀ, ਜੋ ਹਾਲੇ ਤੱਕ ਦਿੱਲੀ ਤੋਂ ਇੰਫਾਲ ਨਹੀਂ ਪਹੁੰਚੇ, ਜ਼ਿਲ੍ਹੇ ਵਿੱਚ ਸਥਿਤੀ ਦਾ ਜਾਇਜ਼ਾ ਲੈਣ ਲਈ ਜਿਰੀਬਾਮ ਜਾਣ ਦੀ ਯੋਜਨਾ ਬਣਾ ਰਹੇ ਸਨ।

Advertisement

Advertisement
Advertisement
Author Image

Advertisement