ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਨੀਪੁਰ ਹਿੰਸਾ: ਜਾਂਚ ਕਮਿਸ਼ਨ ਨੂੰ ਰਿਪੋਰਟ ਜਮ੍ਹਾਂ ਕਰਵਾਉਣ ਲਈ 20 ਨਵੰਬਰ ਤੱਕ ਦਾ ਸਮਾਂ ਦਿੱਤਾ

10:52 PM Sep 13, 2024 IST
ਨਵੀਂ ਦਿੱਲੀ, 13 ਸਤੰਬਰ
Advertisement

ਕੇਂਦਰ ਸਰਕਾਰ ਨੇ ਮਨੀਪੁਰ ਵਿੱਚ ਹੋਈਆਂ ਲੜੀਵਾਰ ਹਿੰਸਕ ਘਟਨਾਵਾਂ ਦੀ ਜਾਂਚ ਕਰ ਰਹੇ ਕਮਿਸ਼ਨ ਨੂੰ ਆਪਣੀ ਜਾਂਚ ਰਿਪੋਰਟ ਦਾਖਲ ਕਰਨ ਲਈ 20 ਨਵੰਬਰ ਤੱਕ ਦਾ ਹੋਰ ਸਮਾਂ ਦਿੱਤਾ ਹੈ। ਸੂਬੇ ’ਚ ਹਿੰਸਕ ਘਟਨਾਵਾਂ ਦੌਰਾਨ ਹੁਣ ਤੱਕ 220 ਤੋਂ ਵੱਧ ਜਾਨਾਂ ਜਾ ਚੁੱਕੀਆਂ ਹਨ। ਹਿੰਸਕ ਘਟਨਾਵਾਂ ਦੀ ਜਾਂਚ ਲਈ ਗੁਹਾਟੀ ਹਾਈ ਕੋਰਟ ਦੇ ਸਾਬਕਾ ਚੀਫ ਜਸਟਿਸ ਅਜੈ ਲਾਂਬਾ ਦੀ ਅਗਵਾਈ ਹੇਠ ਕਮਿਸ਼ਨ ਦਾ ਗਠਨ 3 ਜੂਨ 2023 ਨੂੰ ਕੀਤਾ ਗਿਆ ਸੀ। ਕਮਿਸ਼ਨ ਨੂੰ ਜਾਂਚ ਰਿਪੋਰਟ ਆਪਣੀ ਪਹਿਲੀ ਮੀਟਿੰਗ ਤੋਂ ਲੈ ਕੇ ਛੇ ਮਹੀਨਿਆਂ ਦੇ ਅੰਦਰ-ਅੰਦਰ ਦਾਖਲ ਕਰਨ ਲਈ ਕਿਹਾ ਗਿਆ ਸੀ। ਹੁਣ ਨਵੇਂ ਨੋਟੀਫਿਕੇਸ਼ਨ ’ਚ ਕਿਹਾ ਗਿਆ, ‘‘ਕਮਿਸ਼ਨ ਜਲਦੀ ਤੋਂ ਜਲਦੀ ਜਾਂਚ ਰਿਪੋਰਟ ਕੇਂਦਰ ਸਰਕਾਰ ਕੋਲ ਦਾਖਲ ਕਰੇਗਾ ਪਰ 20 ਨਵੰਬਰ 2024 ਤੋਂ ਬਾਅਦ ਨਹੀਂ।’’ -ਪੀਟੀਆਈ

Advertisement
Advertisement