Manipur Violence: ਇੰਫਾਲ ਵਿੱਚ ਕਰਫਿਊ, ਸਰਕਾਰੀ ਸਕੂਲ ਅਤੇ ਕਾਲਜ 19 ਨਵੰਬਰ ਤੱਕ ਬੰਦ
ਇੰਫਾਲ, 18 ਨਵੰਬਰ
Manipur Violence: ਇੰਫਾਲ ਪੱਛਮੀ ਅਤੇ ਇੰਫਾਲ ਪੂਰਬੀ ਵਿੱਚ ਲਗਾਏ ਜਾ ਰਹੇ ਕਰਫਿਊ ਦੇ ਵਿਚਕਾਰ ਸੂਬੇ ਦੇ ਉੱਚ ਅਤੇ ਤਕਨੀਕੀ ਸਿੱਖਿਆ ਵਿਭਾਗ ਨੇ ਇਹਨਾਂ ਜ਼ਿਲ੍ਹਿਆਂ ਵਿੱਚ ਯੂਨੀਵਰਸਿਟੀਆਂ ਸਮੇਤ ਸੰਸਥਾਵਾਂ, ਕਾਲਜਾਂ ਨੂੰ ਮੰਗਲਵਾਰ ਤੱਕ ਬੰਦ ਕਰਨ ਦਾ ਐਲਾਨ ਕੀਤਾ ਹੈ।
ਇਹ ਫੈਸਲਾ ਗ੍ਰਹਿ ਵਿਭਾਗ ਨੇ ਮਨੀਪੁਰ ਸਰਕਾਰ ਨਾਲ ਗੱਲਬਾਤ ਉਪਰੰਤ ਲਿਆ ਹੈ। ਸਕੱਤਰੇਤ ਉਚੇਰੀ ਅਤੇ ਤਕਨੀਕੀ ਸਿੱਖਿਆ ਵਿਭਾਗ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਈ ਜ਼ਿਲ੍ਹਿਆਂ ਵਿੱਚ ਲਗਾਏ ਗਏ ਕਰਫਿਊ ਦੇ ਮੱਦੇਨਜ਼ਰ ਅਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਸਰਕਾਰੀ ਸੰਸਥਾਵਾਂ/ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਅਤੇ ਤਕਨੀਕੀ ਸਿੱਖਿਆ ਵਿਭਾਗ, ਮਨੀਪੁਰ
ਸਰਕਾਰ ਸਮੇਤ ਉਨ੍ਹਾਂ ਜ਼ਿਲ੍ਹਿਆਂ ਦੀਆਂ ਰਾਜ ਯੂਨੀਵਰਸਿਟੀਆਂ 19 ਨਵੰਬਰ ਤੱਕ ਬੰਦ ਰਹਿਣਗੇ।
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਇਸ ਮਹੀਨੇ ਦੇ ਪਹਿਲੇ ਦੋ ਹਫ਼ਤਿਆਂ ਵਿੱਚ ਮਨੀਪੁਰ ਵਿੱਚ ਹਾਲ ਹੀ ਵਿੱਚ ਹੋਈ ਹਿੰਸਾ ਨਾਲ ਜੁੜੇ ਤਿੰਨ ਮੁੱਖ ਮਾਮਲਿਆਂ ਦੀ ਜਾਂਚ ਆਪਣੇ ਹੱਥ ਵਿੱਚ ਲੈ ਲਈ ਹੈ।
ਕਿਹੜੇ ਹਨ ਮੁੱਖ ਮਾਮਲੇ
ਪਹਿਲਾ ਮਾਮਲਾ 8 ਨਵੰਬਰ 2024 ਨੂੰ ਹਥਿਆਰਬੰਦ ਅਤਿਵਾਦੀਆਂ ਵੱਲੋਂ ਜਿਰੀਬਾਮ ਖੇਤਰ ਵਿੱਚ ਇੱਕ ਔਰਤ ਦੀ ਹੱਤਿਆ ਦੇ ਸਬੰਧ ਵਿੱਚ ਦਰਜ ਕੀਤਾ ਗਿਆ ਸੀ। ਇਸ ਉਪਰੰਤ 11 ਨਵੰਬਰ 2024 ਨੂੰ ਹਥਿਆਰਬੰਦ ਅਤਿਵਾਦੀਆਂ ਵੱਲੋਂ ਜਿਰੀਬਾਮ ਦੇ ਜਾਕੁਰਾਧੋਰ ਕਾਰੋਂਗ ਵਿਖੇ ਸਥਿਤ ਕੇਂਦਰੀ ਰਿਜ਼ਰਵ ਪੁਲੀਸ ਫੋਰਸ (ਸੀਆਰਪੀਐਫ) ਦੀ ਚੌਕੀ (ਏ-ਕੰਪਨੀ, 20ਵੀਂ ਬਟਾਲੀਅਨ) ’ਤੇ ਹਮਲੇ ਨਾਲ ਜੁੜਿਆ ਦੂਜਾ ਮਾਮਲਾ ਬੋਰੋਬੇਕਰਾ ਪੁਲਿਸ ਸਟੇਸ਼ਨ ਵਿਖੇ ਦਰਜ ਕੀਤਾ ਗਿਆ ਸੀ। ਤੀਜਾ ਮਾਮਲਾ ਬੋਰੋਬੇਕਰਾ ਪੁਲੀਸ ਸਟੇਸ਼ਨ ਵਿੱਚ ਦਰਜ ਕੀਤਾ ਗਿਆ ਸੀ, ਜੋ ਬੋਰੋਬੇਕਰਾ ਖੇਤਰ ਵਿੱਚ ਘਰਾਂ ਨੂੰ ਸਾੜਨ ਅਤੇ ਨਾਗਰਿਕਾਂ ਦੀ ਹੱਤਿਆ ਨਾਲ ਜੁੜਿਆ ਹੋਇਆ ਸੀ।
ਜ਼ਿਕਰਯੋਗ ਹੈ ਕਿ ਐਤਵਾਰ ਨੂੰ ਮਨੀਪੁਰ ਵਿੱਚ ਚੱਲ ਰਹੀ ਹਿੰਸਾ ਇੱਕ ਵਾਰ ਫਿਰ ਵਧ ਗਈ, ਜਿਸ ਨਾਲ ਮਨੀਪੁਰ ਪੁਲੀਸ ਨੇ ਇੰਫਾਲ ਪੱਛਮੀ ਅਤੇ ਇੰਫਾਲ ਪੂਰਬੀ ਜ਼ਿਲ੍ਹਿਆਂ ਵਿੱਚ ਕਰਫਿਊ ਲਗਾਉਣ ਦੀ ਅਗਵਾਈ ਕੀਤੀ ਅਤੇ ਇਥੇ ਛੇ ਲਾਸ਼ਾਂ ਮਿਲਣ ਤੋਂ ਬਾਅਦ ਕਰਫਿਊ ਦਾ ਐਲਾਨ ਕਰ ਦਿੱਤਾ ਗਿਆ। ਵਧੀ ਹਿੰਸਾ ਦੇ ਨਤੀਜੇ ਵਜੋਂ ਸੂਬਾ ਸਰਕਾਰ ਨੇ ਸੱਤ ਜ਼ਿਲ੍ਹਿਆਂ ਵਿੱਚ ਇੰਟਰਨੈਟ ਸੇਵਾਵਾਂ ਨੂੰ ਵੀ ਮੁਅੱਤਲ ਕਰ ਦਿੱਤਾ ਹੈ। ਏਐੱਨਆਈ