For the best experience, open
https://m.punjabitribuneonline.com
on your mobile browser.
Advertisement

ਮਨੀਪੁਰ ਦੇ ਅਤਿਵਾਦੀ ਸੰਗਠਨ ਯੂਐੱਨਐੱਲਐੱਫ ਨੇ ਕੇਂਦਰ ਨਾਲ ਸ਼ਾਂਤੀ ਸਮਝੌਤੇ ’ਤੇ ਦਸਤਖ਼ਤ ਕੀਤੇ

08:12 AM Nov 30, 2023 IST
ਮਨੀਪੁਰ ਦੇ ਅਤਿਵਾਦੀ ਸੰਗਠਨ ਯੂਐੱਨਐੱਲਐੱਫ ਨੇ ਕੇਂਦਰ ਨਾਲ ਸ਼ਾਂਤੀ ਸਮਝੌਤੇ ’ਤੇ ਦਸਤਖ਼ਤ ਕੀਤੇ
ਯੂਐੱਨਐੱਲਐੱਫ ਆਗੂਆਂ ਨਾਲ ਮੀਟਿੰਗ ਕਰਦੇ ਹੋਏ ਮਨੀਪੁਰ ਦੇ ਮੁੱਖ ਮੰਤਰੀ ਐੱਨ ਬੀਰੇਨ ਸਿੰਘ। -ਫੋਟੋ: ਏਐੱਨਆਈ
Advertisement

ਨਵੀਂ ਦਿੱਲੀ, 29 ਨਵੰਬਰ
ਮਨੀਪੁਰ ਵਿੱਚ ਸਰਗਰਮ ਕੱਟੜਪੰਥੀ ਜਥੇਬੰਦੀ ਯੂਨਾਈਟਿਡ ਨੈਸ਼ਨਲ ਲਬਿਰੇਸ਼ਨ ਫਰੰਟ (ਯੂਐੱਨਐੱਲਐੱਫ) ਨੇ ਹਿੰਸਾ ਦਾ ਰਾਹ ਛੱਡ ਕੇ ਮੁੱਖ ਧਾਰਾ ’ਚ ਸ਼ਾਮਲ ਹੋਣ ਲਈ ਬੁੱਧਵਾਰ ਨੂੰ ਕੇਂਦਰ ਅਤੇ ਸੂਬਾ ਸਰਕਾਰ ਨਾਲ ਸ਼ਾਂਤੀ ਸਮਝੌਤੇ ’ਤੇ ਦਸਤਖ਼ਤ ਕੀਤੇ ਹਨ। ਮੈਤੇਈ ਭਾਈਚਾਰੇ ਦੀ ਬਹੁਗਿਣਤੀ ਵਾਲੀ ਇਸ ਅਤਿਵਾਦੀ ਜਥੇਬੰਦੀ ਨੇ ਉਸ ਸਮੇਂ ਸਮਝੌਤਾ ਕੀਤਾ ਹੈ ਜਦੋਂ ਉਸ ਖ਼ਿਲਾਫ਼ ਇਸ ਮਹੀਨੇ ਦੇ ਸ਼ੁਰੂ ’ਚ ਯੂਏਪੀਏ ਤਹਿਤ ਪੰਜ ਹੋਰ ਸਾਲਾਂ ਲਈ ਪਾਬੰਦੀ ਲਗਾ ਦਿੱਤੀ ਗਈ ਸੀ। ਸਮਝੌਤਾ ਲਾਗੂ ਕਰਨ ਲਈ ਸ਼ਾਂਤੀ ਨਿਗਰਾਨ ਕਮੇਟੀ ਬਣਾਈ ਜਾਵੇਗੀ ਜਿਸ ਨਾਲ ਮਨੀਪੁਰ ’ਚ ਸ਼ਾਂਤੀ ਬਹਾਲੀ ਦਾ ਰਾਹ ਪੱਧਰਾ ਹੋ ਸਕਦਾ ਹੈ। ਯੂਐੱਨਐੱਲਐੱਫ ਦੇ ਮੁੱਖ ਧਾਰਾ ’ਚ ਪਰਤਣ ਨਾਲ ਵਾਦੀ ਆਧਾਰਿਤ ਹੋਰ ਹਥਿਆਰਬੰਦ ਗੁੱਟ ਸ਼ਾਂਤੀ ਪ੍ਰਕਿਰਿਆ ’ਚ ਸ਼ਾਮਲ ਹੋ ਸਕਦੇ ਹਨ। ਸਰਕਾਰੀ ਤਰਜਮਾਨ ਨੇ ਕਿਹਾ ਕਿ ਯੂਐੱਨਐੱਲਐੱਫ ਦੇ ਨੁਮਾਇੰਦਿਆਂ ਨੇ ਇਥੇ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਮਨੀਪੁਰ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨਾਲ ਸਮਝੌਤੇ ’ਤੇ ਦਸਤਖ਼ਤ ਕੀਤੇੇ। ਇਹ ਪਹਿਲੀ ਵਾਰ ਹੈ ਕਿ ਵਾਦੀ ਆਧਾਰਿਤ ਮਨੀਪੁਰੀ ਹਥਿਆਰਬੰਦ ਧੜੇ ਨੇ ਹਿੰਸਾ ਛੱਡ ਕੇ ਦੇਸ਼ ਦੇ ਸੰਵਿਧਾਨ ਅਤੇ ਕਾਨੂੰਨਾਂ ਦੀ ਪਾਲਣਾ ਕਰਨ ’ਤੇ ਸਹਿਮਤੀ ਜਤਾਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਮਝੌਤੇ ਦੀ ਜਾਣਕਾਰੀ ਦਿੰਦਿਆਂ ਇਸ ਨੂੰ ਇਤਿਹਾਸਕ ਪ੍ਰਾਪਤੀ ਕਰਾਰ ਦਿੱਤਾ ਹੈ। ਮਨੀਪੁਰ ਦੇ ਮੁੱਖ ਮੰਤਰੀ ਐੱਨ ਬਰੇਨ ਸਿੰਘ ਨੇ ਕਿਹਾ ਕਿ ਇਸ ਸਮਝੌਤੇ ਨਾਲ ਸੂਬੇ ਵਿੱਚ ਸ਼ਾਂਤੀ ਅਤੇ ਵਿਕਾਸ ਦੇ ਯੁੱਗ ਦੀ ਸ਼ੁਰੂਆਤ ਹੋਈ ਹੈ। ਸ਼ਾਹ ਨੇ ‘ਐਕਸ’ ’ਤੇ ਇਕ ਪੋਸਟ ’ਚ ਕਿਹਾ, ‘‘ਯੂਐੱਨਐੱਲਐੱਫ ਨੇ ਹਿੰਸਾ ਛੱਡ ਕੇ ਮੁੱਖ ਧਾਰਾ ’ਚ ਸ਼ਾਮਲ ਹੋਣ ’ਤੇ ਸਹਿਮਤੀ ਪ੍ਰਗਟਾਈ ਹੈ। ਮੈਂ ਉਨ੍ਹਾਂ ਦੇ ਜਮਹੂਰੀ ਪ੍ਰਕਿਰਿਆ ’ਚ ਸ਼ਾਮਲ ਹੋਣ ਦਾ ਸਵਾਗਤ ਕਰਦਿਆਂ ਸ਼ਾਂਤੀ ਤੇ ਤਰੱਕੀ ਦੇ ਰਾਹ ਲਈ ਸਾਰਿਆਂ ਨੂੰ ਸ਼ੁੱਭ ਕਾਮਨਾਵਾਂ ਦਿੰਦਾ ਹਾਂ।’’ ਉਨ੍ਹਾਂ ਕਿਹਾ ਕਿ ਉੱਤਰ-ਪੂਰਬ ਵਿੱਚ ਸ਼ਾਂਤੀ ਸਥਾਪਤ ਕਰਨ ਦੇ ਮੋਦੀ ਸਰਕਾਰ ਦੇ ਅਣਥੱਕ ਯਤਨਾਂ ਵਿਚ ਇਹ ਨਵਾਂ ਅਧਿਆਏ ਜੁੜ ਗਿਆ ਹੈ। ਸ਼ਾਹ ਨੇ ਕਿਹਾ ਕਿ ਸ਼ਾਂਤੀ ਸਮਝੌਤਾ ਛੇ ਦਹਾਕੇ ਲੰਬੇ ਹਥਿਆਰਬੰਦ ਅੰਦੋਲਨ ਦੀ ਸਮਾਪਤੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਮੁੱਚੇ ਵਿਕਾਸ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਦਾ ਹੈ। -ਪੀਟੀਆਈ

Advertisement

ਸਮਝੌਤੇ ’ਤੇ ਕਾਂਗਰਸ ਦਾ ਤਨਜ਼

ਅਮਿਤ ਸ਼ਾਹ ਵੱਲੋਂ ਸਰਕਾਰ ਦੇ ਮਨੀਪੁਰ ’ਚ ਅਤਿਵਾਦੀ ਸੰਗਠਨ ਯੂਐਨਐਲਐਫ ਨਾਲ ਸਮਝੌਤੇ ’ਤੇ ਹਸਤਾਖਰ ਕੀਤੇ ਜਾਣ ਸਬੰਧੀ ਐਲਾਨ ’ਤੇ ਤਨਜ਼ ਕਸਦਿਆਂ ਕਾਂਗਰਸ ਨੇ ਕਿਹਾ ਕਿ ਉੱਤਰ ਪੂਰਬ ’ਚ ਸ਼ਾਂਤੀ ਸਥਾਪਤ ਕਰਨ ਦੇ ਸਰਕਾਰ ਦੇ ਕਥਿਤ ‘ਅਣਥਕ ਯਤਨਾਂ’ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਨੀਪੁਰ ਯਾਤਰਾ ਵੀ ਜ਼ਰੂਰੀ ਹੈ। ਕਾਂਗਰਸੀ ਆਗੂ ਜੈਰਾਮ ਰਮੇਸ਼ ਦੀ ਇਹ ਟਿੱਪਣੀ ਸਮਝੌਤੇ ਸਬੰਧੀ ਅਮਿਤ ਸ਼ਾਹ ਦੇ ਐਲਾਨ ਤੋਂ ਬਾਅਦ ਆਈ ਹੈ।

Advertisement
Author Image

joginder kumar

View all posts

Advertisement
Advertisement
×