ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਨੀਸ਼ ਸਿਸੋਦੀਆ ਨੇ ਜੰਗਬੰਦੀ ਨੂੰ ਲੈ ਕੇ ਚੁੱਕੇ ਸਵਾਲ

12:19 PM May 13, 2025 IST
featuredImage featuredImage

ਆਤਿਸ਼ ਗੁਪਤਾ
ਚੰਡੀਗੜ੍ਹ, 13 ਮਈ

Advertisement

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਭਾਰਤ ਪਾਕਿਸਤਾਨ ਵਿਚਕਾਰ ਜੰਗਬੰਦੀ ਨੂੰ ਲੈ ਕੇ ਬਣੀ ਸਹਿਮਤੀ ਦੇ ਹਵਾਲੇ ਨਾਲ ਚਾਰ ਸਵਾਲ ਕੀਤੇ ਹਨ। ਸਿਸੋਦੀਆ ਨੇ ਕਿਹਾ ਕਿ 22 ਅਪਰੈਲ ਨੂੰ ਪਹਿਲਗਾਮ ਵਿੱਚ 26 ਭਾਰਤੀਆਂ ਦੀ ਮੌਤ ਨੂੰ ਲੈ ਕੇ ਦੇਸ਼ਵਾਸੀਆਂ ਦੇ ਮਨਾਂ ਵਿੱਚ ਬਹੁਤ ਗੁੱਸਾ ਅਤੇ ਨਾਰਾਜ਼ਗੀ ਸੀ। ਭਾਰਤ ਨੇ ‘ਅਪਰੇਸ਼ਨ ਸਿੰਦੂਰ’ ਤਹਿਤ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ਵਿਚ ਦਹਿਸ਼ਤੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਤੇ ਪਾਕਿਸਤਾਨ ਦੀ ਜਵਾਬੀ ਕਾਰਵਾਈ ਦਾ ਡਟ ਕੇ ਸਾਹਮਣਾ ਕੀਤਾ ਤੇ ਗੁਆਂਢੀ ਮੁਲਕ ਦੇ ਪੈਰ ਨਹੀਂ ਲੱਗਣ ਦਿੱਤੇ। ਸਿਸੋਦੀਆ ਨੇ ਸਵਾਲ ਕੀਤਾ ਕਿ ਇਸ ਦੇ ਬਾਵਜੂਦ ਭਾਰਤ ਵੱਲੋਂ ਜੰਗਬੰਦੀ ਕਿਉਂ ਕੀਤੀ ਗਈ ਹੈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਬਾਰੇ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ।

ਸਿਸੋਦੀਆ ਨੇ ਕਿਹਾ ਕਿ ਪਾਕਿਸਤਾਨ ਨੇ ਜੇਕਰ ਜੰਗਬੰਦੀ ਲਈ ਹੱਥ ਬੰਨ ਕੇ ਭਾਰਤ ਮੂਹਰੇ ਬੇਨਤੀ ਕੀਤੀ ਹੈ ਤਾਂ ਭਾਰਤ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਾਲ ਕੋਈ ਲਿਖਤੀ ਸਮਝੌਤਾ ਕਿਉਂ ਨਹੀਂ ਕੀਤਾ। ਜਦੋਂ ਕਿ 1971 ਦੀ ਜੰਗ ਤੋਂ ਬਾਅਦ ਲਿਖਤੀ ਸਮਝੌਤਾ ਕੀਤਾ ਗਿਆ ਸੀ। ‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਜੰਗਬੰਦੀ ਦਾ ਐਲਾਨ ਕੀਤੇ ਜਾਣਾ ਕਈ ਤਰ੍ਹਾਂ ਦੇ ਸ਼ੰਕੇ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਨੂੰ ਭਾਰਤੀ ਮਾਮਲਿਆਂ ਵਿੱਚ ਦਖਲ ਅੰਦਾਜ਼ੀ ਨਹੀਂ ਕਰਨ ਦੇਣੀ ਚਾਹੀਦੀ ਹੈ। ਇਸ ਬਾਰੇ ਵੀ ਪ੍ਰਧਾਨ ਮੰਤਰੀ ਨੂੰ ਸਪਸ਼ਟ ਕਰਨਾ ਚਾਹੀਦਾ ਹੈ।

Advertisement

ਸਿਸੋਦੀਆ ਨੇ ਕਿਹਾ ਕਿ ਪਹਿਲਗਾਮ ਵਿੱਚ 26 ਸੈਲਾਨੀਆਂ ਦੀ ਮੌਤ ਨੂੰ ਲੈ ਕੇ ਦੇਸ਼ ਦੇ ਲੋਕਾਂ ਵਿੱਚ ਬਹੁਤ ਨਾਰਾਜ਼ਗੀ ਪਾਈ ਜਾ ਰਹੀ ਹੈ ਹੁਣ ਜੰਗਬੰਦੀ ਤੋਂ ਬਾਅਦ ਉਨ੍ਹਾਂ ਨੂੰ ਇਨਸਾਫ ਕਿਵੇਂ ਦਿੱਤਾ ਜਾਵੇਗਾ। ਇਸ ਬਾਰੇ ਵੀ ਪ੍ਰਧਾਨ ਮੰਤਰੀ ਮੋਦੀ ਨੂੰ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਜੰਗਬੰਦੀ ਨੂੰ ਲੈ ਕੇ ਭਾਰਤ ਦੇ ਕਰੋੜਾਂ ਲੋਕਾਂ ਦੇ ਮਨਾਂ ਵਿੱਚ ਕਈ ਤਰ੍ਹਾਂ ਦੇ ਸਵਾਲ ਉੱਠ ਰਹੇ ਹਨ, ਜਿਨ੍ਹਾਂ ਦਾ ਜਵਾਬ ਪ੍ਰਧਾਨ ਮੰਤਰੀ ਨੂੰ ਦੇਣਾ ਚਾਹੀਦਾ ਹੈ।

Advertisement