ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਦੇ ਮੁਲਾਜ਼ਮ ਵਿੰਗ ਵੱਲੋਂ ਮਨੀਸ਼ ਤਿਵਾੜੀ ਦਾ ਸਨਮਾਨ

06:28 AM Jun 07, 2024 IST
ਮਨੀਸ਼ ਤਿਵਾੜੀ ਦਾ ਸਵਾਗਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਮੁਲਾਜ਼ਮ ਵਿੰਗ ਦੇ ਆਗੂ।

ਕੁਲਦੀਪ ਸਿੰਘ
ਚੰਡੀਗੜ੍ਹ, 6 ਜੂਨ
ਚੰਡੀਗੜ੍ਹ ਸੰਸਦੀ ਹਲਕੇ ਤੋਂ ਨਵੇਂ ਚੁਣੇ ਗਏ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਵੱਲੋਂ ਅੱਜ ਇੱਥੇ ਸੈਕਟਰ-44 ਸਥਿਤ ਸ਼ਹੀਦ ਊਧਮ ਸਿੰਘ ਭਵਨ ਵਿੱਚ ਕੀਤੀ ਗਈ ਆਮ ਆਦਮੀ ਪਾਰਟੀ ਦੀ ਧੰਨਵਾਦੀ ਮੀਟਿੰਗ ਵਿੱਚ ਮੁਲਾਜ਼ਮ ਵਿੰਗ ਨੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ। ਮੁਲਾਜ਼ਮ ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਸਿੱਧੂ, ਕਾਰਜਕਾਰਨੀ ਮੈਂਬਰ ਰਵਜੀਤ ਕੌਰ, ਜ਼ਿਲ੍ਹਾ ਮੁਹਾਲੀ ਤੋਂ ਪ੍ਰਧਾਨ ਰਣਜੀਤ ਸਿੰਘ ਢਿੱਲੋਂ, ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਸੁਭਾਸ਼ ਨਾਗਪਾਲ ਨੇ ਸ੍ਰੀ ਤਿਵਾੜੀ ਨੂੰ ਸਿਰੋਪਾਓ ਵੀ ਭੇਟ ਕੀਤਾ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਮਨੀਸ਼ ਤਿਵਾੜੀ ਨੇ ਆਪਣੀ ਜਿੱਤ ਦਾ ਸਿਹਰਾ ਖਾਸ ਤੌਰ ’ਤੇ ਆਮ ਆਦਮੀ ਪਾਰਟੀ ਦੇ ਸਿਰ ਬੰਨ੍ਹਦਿਆਂ ਕਿਹਾ ਕਿ ਪਹਿਲਾਂ ਮੇਅਰ ਦੀ ਚੋਣ ਵਿੱਚ ਵਿਸ਼ਵ ਪੱਧਰੀ ਜਿੱਤ ਹੋਈ ਸੀ ਜਿੱਥੋਂ ‘ਆਪ’ ਦਾ ਕਾਂਗਰਸ ਪਾਰਟੀ ਦੇ ਗੱਠਜੋੜ ਦਾ ਮਾਡਲ ਬਣਿਆ ਸੀ, ਜਿਸ ਕਰ ਕੇ ਦੇਸ਼ ਵਿੱਚ ‘ਇੰਡੀਆ ਗੱਠਜੋੜ’ ਮਜ਼ਬੂਤ ਹੋਇਆ। ਇਸੇ ਗੱਠਜੋੜ ਕਰਕੇ ਭਾਜਪਾ ਨੂੰ ਦੇਸ਼ ਪੱਧਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਅਤੇ ਉਹੀ ਗੱਠਜੋੜ ਅੱਜ ਇੱਕ ਵੱਡੇ ਸਿਆਸੀ ਬਦਲਾਅ ਵਿੱਚ ਸਾਬਿਤ ਹੋਇਆ।
ਮੁਲਾਜ਼ਮ ਆਗੂ ਗੁਰਮੇਲ ਸਿੰਘ ਸਿੱਧੂ ਨੇ ਸ੍ਰੀ ਤਿਵਾੜੀ ਤੋਂ ਉਮੀਦ ਪ੍ਰਗਟਾਈ ਕਿ ਉਹ ਪਾਰਲੀਮੈਂਟ ਵਿੱਚ ਸਾਲ 2004 ਤੋ ਬਾਅਦ ਭਰਤੀ ਹੋਏ ਐੱਨਪੀਐੱਸ ਮੁਲਾਜ਼ਮਾਂ ਦਾ ਪੈਸਾ ਵਾਪਿਸ ਲਿਆਉਣ ਲਈ ਅਵਾਜ਼ ਬੁਲੰਦ ਕਰਨਗੇ ਤਾਂ ਜੋ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਈ ਜਾ ਸਕੇ।

Advertisement

Advertisement
Advertisement