For the best experience, open
https://m.punjabitribuneonline.com
on your mobile browser.
Advertisement

ਮਨੀਸ਼ ਤਿਵਾੜੀ ਨੇ ਕਾਲਜ ਦੇ ਨਵੇਂ ਕਮਰੇ ਦਾ ਨੀਂਹ ਪੱਥਰ ਰੱਖਿਆ

06:46 PM Jun 29, 2023 IST
ਮਨੀਸ਼ ਤਿਵਾੜੀ ਨੇ ਕਾਲਜ ਦੇ ਨਵੇਂ ਕਮਰੇ ਦਾ ਨੀਂਹ ਪੱਥਰ ਰੱਖਿਆ
Advertisement

ਪੱਤਰ ਪ੍ਰੇਰਕ

Advertisement

ਗੜ੍ਹਸ਼ੰਕਰ, 28 ਜੂਨ

ਇਥੋਂ ਦੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਅੱਜ ਕਰਵਾਏ ਸਮਾਰੋਹ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਆਪਣੇ ਅਖ਼ਤਿਆਰੀ ਫੰਡ ਵਿੱਚੋਂ ਦਿੱਤੇ ਪੰਜ ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੇ ਨਵੇਂ ਕਮਰੇ ਦਾ ਨੀਂਹ ਪੱਥਰ। ਇਸ ਤੋਂ ਪਹਿਲਾਂ ਸਿੱਖ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸੰਤ ਸਾਧੂ ਸਿੰਘ ਕਹਾਰਪੁਰ ਅਤੇ ਮੈਨੇਜਰ ਇੰਦਰਜੀਤ ਸਿੰਘ ਭਾਰਟਾ ਦੀ ਅਗਵਾਈ ਹੇਠ ਕਾਲਜ ਦੀ ਪ੍ਰਬੰਧਕੀ ਕਮੇਟੀ ਨੇ ਸ੍ਰੀ ਤਿਵਾੜੀ ਦਾ ਕਾਲਜ ਪੁੱਜਣ ‘ਤੇ ਸਵਾਗਤ ਕੀਤਾ।

ਇਸ ਮੌਕੇ ਸ੍ਰੀ ਤਿਵਾੜੀ ਨੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੀ ਇਸ ਸੰਸਥਾ ਨੂੰ ਸੁਚਾਰੂ ਅਗਵਾਈ ਦੇਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਾਲਜ ਦੇ ਵਿਕਾਸ ਲਈ ਪੰਜ ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਕੌਂਸਲ ਪ੍ਰਧਾਨ ਸੰਤ ਸਾਧੂ ਸਿੰਘ ਕਹਾਰਪੁਰ, ਮੈਨੇਜਰ ਇੰਦਰਜੀਤ ਸਿੰਘ ਭਾਰਟਾ, ਸੀਨੀਅਰ ਮੀਤ ਪ੍ਰਧਾਨ ਅਮਨਦੀਪ ਸਿੰਘ ਬੈਂਸ, ਵੀਰਇੰਦਰ ਸ਼ਰਮਾ, ਸੁਰਿੰਦਰ ਸ਼ਰਮਾ, ਗੁਰਮੇਲ ਸਿੰਘ ਗਿੱਲ, ਸੁਰਿੰਦਰ ਪਾਲ, ਜ਼ੈਲਦਾਰ ਗੁਰਿੰਦਰ ਸਿੰਘ ਬੈਂਸ, ਉੱਪ ਪ੍ਰਿੰਸੀਪਲ ਅਰਾਧਨਾ ਦੁੱਗਲ, ਸਰਪੰਚ ਗੁਰਦਿਆਲ ਸਿੰਘ ਆਦਿ ਹਾਜ਼ਰ ਸਨ|

Advertisement
Tags :
Advertisement
Advertisement
×