ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਨੀਸ਼ ਤਿਵਾੜੀ ਵੱਲੋਂ ਬਲਾਚੌਰ ਦੇ ਪ੍ਰਭਾਵਿਤ ਪਿੰਡਾਂ ਦਾ ਦੌਰਾ

06:56 AM Jul 14, 2023 IST
ਸੰਸਦ ਮੈਂਬਰ ਮਨੀਸ਼ ਤਿਵਾਡ਼ੀ ਪਿੰਡਾਂ ਦੇ ਦੌਰੇ ਦੌਰਾਨ ਲੋਕਾਂ ਨਾਲ ਗੱਲਬਾਤ ਕਰਦੇ ਹੋਏ।

ਗੁਰਦੇਵ ਸਿੰਘ ਗਹੂੰਣ
ਬਲਾਚੌਰ, 13 ਜੁਲਾਈ
ਹਲਕਾ ਸ੍ਰੀ ਆਨੰਦਪੁਰ ਸਾਹਬਿ ਤੋਂ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਬਲਾਚੌਰ ਹਲਕੇ ਦੇ ਮੀਂਹ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਕੇ ਹਾਲਾਤ ਦਾ ਜਾਇਜ਼ਾ ਲਿਆ। ਇਸ ਦੌਰੇ ਦੌਰਾਨ ਸ੍ਰੀ ਤਿਵਾੜੀ ਟੌਂਸਾ, ਚਾਹਲ, ਰੱਤੇਵਾਲ, ਕਾਠਗੜ੍ਹ, ਭੋਲੇਵਾਲ, ਡੁੱਗਰੀ ਬੇਟ ਅਤੇ ਜਾਡਲੀ ਆਦਿ ਪਿੰਡਾਂ ਵਿੱਚ ਗਏ ਅਤੇ ਮੀਂਹ ਨਾਲ ਪ੍ਰਭਾਵਿਤ ਲੋਕਾਂ ਨੂੰ ਮਿਲ ਕੇ ਉਨ੍ਹਾਂ ਨਾਲ ਦੁੱਖ-ਦਰਦ ਸਾਂਝਾ ਕੀਤਾ। ਉਨ੍ਹਾਂ ਕਾਠਗੜ੍ਹ ਅਤੇ ਭੋਲੇਵਾਲ ਵਿੱਚ ਜਾਨਾਂ ਗੁਆਉਣ ਵਾਲੇ ਪਰਿਵਾਰਾਂ ਕੇ ਘਰਾਂ ’ਚ ਗਏ ਅਤੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ।
ਇਸ ਮੌਕੇ ਸ੍ਰੀ ਤਿਵਾੜੀ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਪੰਜਾਬ ਸਰਕਾਰ ਤੋਂ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦੀ ਸਪੈਸ਼ਲ ਗਿਰਦਾਵਰੀ ਕਰਵਾ ਕੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਤੁਰੰਤ ਦਿੱਤਾ ਜਾਵੇ ਤਾਂ ਜੋ ਮਾੜੀ ਆਰਥਿਕਤਾ ਨਾਲ ਜੂਝ ਰਹੇ ਕਿਸਾਨਾਂ ਨੂੰ ਕੁਝ ਢਾਰਸ ਮਿਲ ਸਕੇ। ਇਸ ਮੌਕੇ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੈ ਕੁਮਾਰ ਮੰਗੂਪੁਰ, ਕੇਂਦਰੀ ਸਹਿਕਾਰੀ ਬੈਂਕ ਨਵਾਂ ਸ਼ਹਿਰ ਦੇ ਚੇਅਰਮੈਨ ਹਰਜੀਤ ਸਿੰਘ ਜਾਡਲੀ, ਬਲਾਕ ਸੰਮਤੀ ਬਲਾਚੌਰ ਦੇ ਚੇਅਰਮੈਨ ਧਰਮਪਾਲ ਭਰਥਲਾ ਤੇ ਹੋਰ ਪਤਵੰਤੇ ਮੌਜੂਦ ਸਨ।

Advertisement

ਸੁਸ਼ੀਲ ਰਿੰਕੂ ਤੇ ਡੀਸੀ ਨੇ ਬੰਨ੍ਹ ’ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ ਲਿਆ

ਜਲੰਧਰ: ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਗੱਟਾ ਮੁੰਡੀ ਕਾਸੂ ਵਿੱਚ ਸਤਲੁਜ ਕੰਢੇ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਹੜ੍ਹ ਤੋਂ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦੇ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਕ ਪਾਸੇ ਜਿੱਥੇ ਰਾਹਤ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਉਥੇ ਦੂਜੇ ਪਾਸੇ ਬੰਨ੍ਹ ਵਿੱਚ ਪਏ ਪਾੜ ਦੀ ਮੁਰੰਮਤ ਦਾ ਕੰਮ ਵੀ ਤੇਜ਼ ਕੀਤਾ ਜਾ ਰਿਹਾ ਹੈ। ਸੰਸਦ ਮੈਂਬਰ ਤੇ ਡਿਪਟੀ ਕਮਿਸ਼ਨਰ ਨੇ ਪਿੰਡ ਵਿੱਚ ਚੱਲ ਰਹੇ ਮੁਰੰਮਤ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਪਾਣੀ ਨੂੰ ਪਿੰਡ ਵਿੱਚ ਜਾਣ ਤੋਂ ਰੋਕਣ ਲਈ ਦਰਾਰਾਂ ਭਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜਿਥੇ ਮਿੱਟੀ ਦਾ ਕਟਾਅ ਹੋ ਰਿਹਾ ਹੈ ਜਾਂ ਫਿਰ ਬੰਨ੍ਹ ਕਮਜ਼ੋਰ ਹੈ, ਉਥੇ ਹਜ਼ਾਰਾਂ ਦੀ ਗਿਣਤੀ ਵਿੱਚ ਰੇਤ ਤੇ ਮਿੱਟੀ ਨਾਲ ਭਰੀਆਂ ਬੋਰੀਆਂ ਰਖਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਸਰਕਾਰ ਵੱਲੋਂ ਰਿਲੀਫ਼ ਫੰਡ ਵੀ ਜਾਰੀ ਕੀਤਾ ਗਿਆ ਹੈ। ਸੰਸਦ ਮੈਂਬਰ ਨੇ ਇਸ ਕਾਰਜ ਵਿੱਚ ਸਹਿਯੋਗ ਦੇ ਰਹੇ ਗੈਰ-ਸਮਾਜਿਕ ਸੰਗਠਨਾਂ ਦੀ ਵੀ ਸ਼ਲਾਘਾ ਕੀਤੀ। -ਪੱਤਰ ਪ੍ਰੇਰਕ

Advertisement
Advertisement
Tags :
ਤਿਵਾੜੀਦੌਰਾਪਿੰਡਾਂਪ੍ਰਭਾਵਿਤਬਲਾਚੌਰਮਨੀਸ਼ਵੱਲੋਂ