ਮਨਜਿੰਦਰ ਸਿੰਘ ਸਿਰਸਾ ਨੇ ਹਰਿਆਣਾ ਦੇ ਸਿੱਖਾਂ ਆਗੂਆਂ ਨਾਲ ਚਰਚਾ ਕੀਤੀ
ਪੱਤਰ ਪ੍ਰੇਰਕ
ਨਵੀਂ ਦਿੱਲੀ, 1 ਜੁਲਾਈ
ਭਾਜਪਾ ਦੇ ਕੌਮੀ ਸਕੱਤਰ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਅਸੰਧ ਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਹੇਠ ਹਰਿਆਣਾ ਦੇ ਸਿੱਖਾਂ ਦੇ ਵਫ਼ਦ ਨਾਲ ਮੁਲਾਕਾਤ ਕਰ ਕੇ ਸੂਬੇ ਵਿੱਚ ਸਿੱਖਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਚਰਚਾ ਕੀਤੀ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਮੈਂਬਰ ਸਰਵਜੀਤ ਸਿੰਘ ਵਿਰਕ ਤੋਂ ਇਲਾਵਾ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਕੁਰੂਕਸ਼ੇਤਰ ਦੇ ਪ੍ਰਧਾਨ ਜਥੇਦਾਰ ਭੁਪਿੰਦਰ ਸਿੰਘ ਅਸੰਧ, ਸੀਨੀਅਰ ਮੀਤ ਪ੍ਰਧਾਨ ਸੁਦਰਸ਼ਨ ਸਿੰਘ ਸਹਿਗਲ, ਮੀਤ ਪ੍ਰਧਾਨ ਬੀਬੀ ਰਵਿੰਦਰ ਕੌਰ ਅਜਰਾਨਾ, ਜਨਰਲ ਸਕੱਤਰ ਸੁਖਵਿੰਦਰ ਸਿੰਘ ਮੰਡੇਬਰ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਮੁੱਖ ਬੁਲਾਰਾ ਕਵਲਜੀਤ ਸਿੰਘ ਅਜਰਾਣਾ, ਜੁਆਇੰਟ ਸਕੱਤਰ ਗੁਲਾਬ ਸਿੰਘ ਮੂਣਕ, ਅੰਤ੍ਰਿੰਗ ਕਮੇਟੀ ਮੈਂਬਰ ਟੀਪੀ ਸਿੰਘ, ਜਥੇਦਾਰ ਜਗਜੀਰ ਸਿੰਘ ਮਾਂਗੇਆਨਾ ਆਦਿ ਸਣੇ ਹਰਿਆਣਾ ਦੀ ਸਿੱਖ ਸੰਗਤ ਹਾਜ਼ਰ ਸੀ। ਸ੍ਰੀ ਸਿਰਸਾ ਨੇ ਸਿੱਖਾਂ ਦੇ ਮਸਲੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ।