ਭਗਵੰਤ ਮਾਨ ਦੇ ਓਐੱਸਡੀ ਮਨਜੀਤ ਸਿੱਧੂ ਨੇ ਅਸਤੀਫ਼ਾ ਦਿੱਤਾ
10:48 AM Nov 18, 2023 IST
ਚੰਡੀਗੜ੍ਹ, 18 ਨਵੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਮਨਜੀਤ ਸਿੰਘ ਸਿੱਧੂ ਨੇ ਅਸਤੀਫਾ ਦੇ ਦਿੱਤਾ ਹੈ। ਮੁੱਖ ਮੰਤਰੀ ਸਕੱਤਰੇਤ ਦੇ ਸੂਤਰਾਂ ਮੁਤਾਬਕ ਉਨ੍ਹਾਂ ਦਾ ਅਸਤੀਫ਼ਾ ਸ਼ੁੱਕਰਵਾਰ ਰਾਤ ਨੂੰ ਮਿਲਿਆ ਅਤੇ ਸਵੀਕਾਰ ਕਰ ਲਿਆ ਗਿਆ। ਉਨ੍ਹਾਂ ਨੇ ਸਿਹਤ ਸਮੱਸਿਆਵਾਂ ਦਾ ਹਵਾਲਾ ਦਿੰਦੇ ਹੋਏ ਅਸਤੀਫਾ ਦਿੱਤਾ ਹੈ। ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਨਜ਼ਦੀਕੀ ਦੋਸਤਾਂ ਵਿੱਚੋਂ ਸਨ। ਹਾਲਾਂਕਿ ਉਨ੍ਹਾਂ ਦੀ ਨਿਯੁਕਤੀ 'ਚ ਕਾਫੀ ਦੇਰੀ ਹੋਈ ਸੀ ਅਤੇ ਉਨ੍ਹਾਂ ਨੂੰ ਇਸ ਸਾਲ ਜਨਵਰੀ 'ਚ ਹੀ ਓਐੱਸਡੀ ਲਾਇਆ ਗਿਆ ਸੀ।
Advertisement
Advertisement