ਮਨਮੋਹਨ ਸਿੰਘ ਦੀਆਂ ਅਸਥੀਆਂ ਪਤਾਲਪੁਰੀ ਸਾਹਿਬ ਵਿਖੇ ਜਲ-ਪ੍ਰਵਾਹ
06:03 AM Jan 03, 2025 IST
Advertisement
ਕੀਰਤਪੁਰ ਸਾਹਿਬ (ਪੱਤਰ ਪ੍ਰੇਰਕ):
Advertisement
ਇਥੇ ਗੁਰਦੁਆਰਾ ਕੀਰਤਪੁਰ ਸਾਹਿਬ ਦੇ ਨਜ਼ਦੀਕ ਸਤਲੁਜ ਦਰਿਆ ’ਤੇ ਬਣੇ ਅਸਤਘਾਟ ’ਚ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੀਆਂ ਅਸਥੀਆਂ ਜਲ-ਪ੍ਰਵਾਹ ਕੀਤੀਆਂ ਗਈਆਂ। ਇਸ ਮੌਕੇ ਡਾਕਟਰ ਮਨਮੋਹਨ ਸਿੰਘ ਦੋਵੇਂ ਧੀਆਂ ਉਪਿੰਦਰ ਕੌਰ ਅਤੇ ਦਮਨ ਕੌਰ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਪੁੱਜੀਆਂ। ਅਸਥੀਆਂ ਜਲ-ਪ੍ਰਵਾਹ ਕਰਨ ਦਾ ਇਹ ਪ੍ਰੋਗਰਾਮ ਪੂਰੀ ਤਰ੍ਹਾਂ ਨਾਲ ਗੁਪਤ ਰੱਖਿਆ ਗਿਆ। ਇਸ ਸਬੰਧੀ ਕਿਸੇ ਪੱਤਰਕਾਰ ਜਾਂ ਪ੍ਰਸ਼ਾਸਨਿਕ ਅਧਿਕਾਰੀ ਨੂੰ ਕੋਈ ਭਿਣਕ ਨਹੀਂ ਲੱਗਣ ਦਿੱਤੀ ਗਈ। ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਅਸਤਘਾਟ ’ਤੇ ਅਰਦਾਸ ਕਰਨ ਉਪਰੰਤ ਅਸਥੀਆਂ ਸਤਲੁਜ ਦਰਿਆ ਵਿੱਚ ਜਲ-ਪ੍ਰਵਾਹ ਕਰ ਦਿੱਤੀ ਗਈਆਂ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਮਿਤ ਅੰਤਿਮ ਅਰਦਾਸ ਸ਼ੁੱਕਰਵਾਰ ਨੂੰ ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਬਾਅਦ ਦੁਪਹਿਰੇ 3 ਵਜੇ ਹੋਵੇਗੀ। ਇਸ ਮੌਕੇ ਕਈ ਆਗੂ ਉਨ੍ਹਾਂ ਨੂੰ ਸ਼ਰਧਾਂਜਲੀਆਂ ਦੇਣਗੇ।
Advertisement
Advertisement