ਸ਼ਨਿੱਚਰਵਾਰ ਨੂੰ ਹੋਵੇਗਾ Manmohan Singh ਦਾ ਸਸਕਾਰ; ਸੋਨੀਆ ਗਾਂਧੀ, ਰਾਹੁਲ ਅਤੇ ਖੜਗੇ ਨੇ ਦਿੱਤੀ ਸ਼ਰਧਾਂਜਲੀ
ਦਿੱਲੀ, 27 ਦਸੰਬਰ
ਕਾਂਗਰਸ ਦੀ ਆਗੂ ਸੋਨੀਆ ਗਾਂਧੀ, ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ੁੱਕਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਸ਼ਰਧਾਂਜਲੀ ਦਿੱਤੀ ਪਾਰਟੀ ਦੀ ਅਗਵਾਈ ਕੀਤੀ। ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਉਨ੍ਹਾਂ ਦੀ ਮ੍ਰਿਤਕ ਦੇਹ 'ਤੇ ਫੁੱਲਮਾਲਾਵਾਂ ਭੇਟ ਕੀਤੀਆਂ।
ਵੀਡੀਓ:-
ਰਾਹੁਲ ਗਾਂਧੀ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ, ‘‘ਮਨਮੋਹਨ ਸਿੰਘ ਜੀ ਨੇ ਅਥਾਹ ਬੌਧਿਕਤਾ ਅਤੇ ਇਮਾਨਦਾਰੀ ਨਾਲ ਭਾਰਤ ਦੀ ਅਗਵਾਈ ਕੀਤੀ। ਉਨ੍ਹਾਂ ਦੀ ਨਿਮਰਤਾ ਅਤੇ ਅਰਥ ਸ਼ਾਸਤਰ ਦੀ ਡੂੰਘੀ ਸਮਝ ਨੇ ਦੇਸ਼ ਨੂੰ ਪ੍ਰੇਰਿਤ ਕੀਤਾ। ਸ੍ਰੀਮਤੀ ਕੌਰ ਅਤੇ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ। ਮੈਂ ਇੱਕ ਸਲਾਹਕਾਰ ਅਤੇ ਮਾਰਗਦਰਸ਼ਕ ਨੂੰ ਗੁਆ ਦਿੱਤਾ ਹੈ। ਸਾਡੇ ਵਿੱਚੋਂ ਲੱਖਾਂ ਲੋਕ ਉਨ੍ਹਾਂ ਨੂੰ ਬੜੇ ਮਾਣ ਨਾਲ ਯਾਦ ਕਰਨਗੇ।’’ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ, ਕੇਸੀ ਵੇਣੂਗੋਪਾਲ, ਦੇਵੇਂਦਰ ਯਾਦਵ ਅਤੇ ਪਾਰਟੀ ਦੇ ਕਈ ਹੋਰ ਨੇਤਾ ਵੀ ਸਾਬਕਾ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਦਾ ਅੰਤਿਮ ਸਸਕਾਰ ਸ਼ਨਿੱਚਰਵਾਰ ਨੂੰ ਕੀਤਾ ਜਾਵੇਗਾ, ਜਿਸ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਇੱਥੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਦਫ਼ਤਰ ਵਿੱਚ ਜਨਤਕ ਦਰਸ਼ਨਾਂ ਲਈ ਰੱਖਿਆ ਜਾਵੇਗਾ। ਸਸਕਾਰ ਸ਼ਨਿੱਚਰਵਾਰ ਨੂੰ ਦੁਪਹਿਰ ਨੂੰ ਰਾਜਘਾਟ ਦੇ ਨੇੜੇ ਉਸ ਸਥਾਨ ’ਤੇ ਕੀਤਾ ਜਾਵੇਗਾ ਜਿੱਥੇ ਪ੍ਰਧਾਨ ਮੰਤਰੀਆਂ ਦਾ ਅੰਤਿਮ ਸੰਸਕਾਰ ਕੀਤਾ ਜਾਂਦਾ ਹੈ। -ਆਈਏਐੱਨਐੱਸ