ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਨ ਤੇ ਮੋਦੀ ਸਰਕਾਰ ਨੇ ਤਾਨਾਸ਼ਾਹੀ ਵਧਾਈ: ਪਵਿੱਤ ਕੌਰ

07:16 AM May 31, 2024 IST
ਚੋਣ ਪ੍ਰਚਾਰ ਦੌਰਾਨ ਮੰਚ ’ਤੇ ਬੈਠੇ ਹੋਏ ਪਵਿੱਤ ਕੌਰ।

ਪ੍ਰਮੋਦ ਸਿੰਗਲਾ
ਸ਼ਹਿਣਾ, 30 ਮਈ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਰਪੰਚ ਮਲਕੀਤ ਕੌਰ ਕਲਕੱਤਾ ਦੀ ਅਗਵਾਈ ਵਿਚ ਕਸਬਾ ਸ਼ਹਿਣਾ (ਪਾਰਕ ਪੱਖੋਂ ਬਸਤੀ) ਵਿਖੇ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੀ ਬੇਟੀ ਬੀਬੀ ਪਵਿੱਤ ਕੌਰ, ਸਮਾਜ ਸੇਵੀ ਪਰਮਿੰਦਰ ਸਿੰਘ ਝੋਟਾ, ਬੀਬੀ ਰਾਜਿੰਦਰ ਕੌਰ ਜੈਤੋ ਪੁੱਜੇ। ਬੀਬੀ ਪਵਿੱਤ ਕੌਰ ਨੇ ਕਿਹਾ ਕਿ ਪੰਜਾਬ ਵਿਚ ਭਗਵੰਤ ਮਾਨ ਅਤੇ ਕੇਂਦਰ ਵਿੱਚ ਨਰਿੰਦਰ ਮੋਦੀ ਤਾਨਾਸ਼ਾਹ ਬਣੇ ਬੈਠੇ ਹਨ। ਦੂਜੇ ਪਾਸੇ ਸਿਮਰਨਜੀਤ ਸਿੰਘ ਮਾਨ ਹੀ ਅਜਿਹੇ ਆਗੂ ਹਨ, ਜਿਨ੍ਹਾਂ ਨੇ ਲੋਕਾਂ ਦੀਆਂ ਔਕੜਾਂ ਨੂੰ ਹੱਲ ਕਰਨ ਲਈ ਹਮੇਸ਼ਾ ਹਾਕਮਾਂ ਨਾਲ ਮੱਥਾ ਲਾਇਆ। ਸਮਾਜ ਸੇਵੀ ਪਰਮਿੰਦਰ ਸਿੰਘ ਝੋਟਾ ਨੇ ਕਿਹਾ ਕਿ ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਵੇਲੇ ਦੋ ਹਫ਼ਤੇ ਵਿਚ ਨਸ਼ੇ ਖਤਮ ਕਰਨ ਦਾ ਐਲਾਨ ਕੀਤਾ ਸੀ ਪ੍ਰੰਤੂ ਹੁਣ ਨਸ਼ਾ ਘਰ ਘਰ ਹੋ ਗਿਆ ਹੈ। ਬੀਬੀ ਰਾਜਿੰਦਰ ਕੌਰ ਜੈਤੋ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੇ ਦੇਸ਼ ਨੂੰ ਜਾਤੀਵਾਦ ਅਤੇ ਫਿਰਕਾਪ੍ਰਸਤੀ ਵੱਲ ਧੱਕ ਦਿੱਤਾ ਹੈ। ਸੁਖਵਿੰਦਰ ਸਿੰਘ ਕਲਕੱਤਾ ਨੇ ਕਿਹਾ ਕਿ ਅਕਾਲੀ ਦਲ (ਅੰਮ੍ਰਿਤਸਰ) ਦੇ ਹੱਕ ਵਿੱਚ ਹਨ੍ਹੇਰੀ ਵਗ ਰਹੀ ਹੈ, ਜਿਸ ਨੇ ਸਾਰੀਆਂ ਪਾਰਟੀਆਂ ਨੂੰ ਚਿੰਤਾ ਵਿੱਚ ਪਾ ਰੱਖਿਆ ਹੈ। ਸਾਰੀਆਂ ਪਾਰਟੀਆਂ ਦਾ ਜ਼ੋਰ ਸੰਗਰੂਰ ਸੀਟ ’ਤੇ ਲੱਗਿਆ ਹੋਇਆ ਹੈ ਪ੍ਰੰਤੂ ਲੋਕ ਦੂਜੀਆਂ ਪਾਰਟੀਆਂ ਨੂੰੂ ਸਬਕ ਸਿਖਾਉਣਗੇ।

Advertisement

Advertisement
Advertisement