For the best experience, open
https://m.punjabitribuneonline.com
on your mobile browser.
Advertisement

ਮਾਨ ਨੇ ਮਨੀਪੁਰ ’ਚ ਔਰਤਾਂ ਉਤੇ ਜਨਿਸੀ ਹਮਲੇ ਦੀ ਨਿਖੇਧੀ ਕੀਤੀ

01:36 PM Jul 20, 2023 IST
ਮਾਨ ਨੇ ਮਨੀਪੁਰ ’ਚ ਔਰਤਾਂ ਉਤੇ ਜਨਿਸੀ ਹਮਲੇ ਦੀ ਨਿਖੇਧੀ ਕੀਤੀ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 20 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਨੀਪੁਰ ਵਿਚ ਦੋ ਔਰਤਾਂ ਉੱਤੇ ਜਨਿਸੀ ਹਮਲੇ ’ਤੇ ਡੂੰਘਾ ਦੁੱਖ ਜ਼ਾਹਰ ਕਰਦੇ ਹੋਏ ਇਸ ਅਣਮਨੁੱਖੀ ਜੁਰਮ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ। ਸ੍ਰੀ ਮਾਨ ਨੇ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਔਰਤਾਂ ਘਨਿਾਉਣੇ ਅਪਰਾਧ ਦਾ ਸ਼ਿਕਾਰ ਹੋਈਆਂ। ਇਹ ਘਟਨਾ ਮੁਲਕ ਦੀ ਜ਼ਮੀਰ 'ਤੇ ਵੱਡਾ ਕਲੰਕ ਹੈ। ਇਸ ਘਟਨਾ ਦੀ ਸਾਰਿਆਂ ਵੱਲੋਂ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਅਪਰਾਧੀ ਕਿਸੇ ਤਰ੍ਹਾਂ ਦੇ ਲਿਹਾਜ਼ ਦੇ ਹੱਕਦਾਰ ਨਹੀਂ ਹਨ ਅਤੇ ਅਜਿਹੇ ਲੋਕਾਂ ਨਾਲ ਦੇਸ਼ ਦੇ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦੇ ਕੇ ਨਜਿੱਠਿਆ ਜਾਣਾ ਚਾਹੀਦਾ ਹੈ। ਕੇਂਦਰ ਅਤੇ ਸੂਬਾ ਸਰਕਾਰਾਂ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਕਾਨੂੰਨ ਦੇ ਕਟਹਿਰੇ ਵਿਚ ਲਿਆਉਣ ਨੂੰ ਯਕੀਨੀ ਬਣਾਉਣ ਤਾਂ ਜੋ ਪੀੜਤਾਂ ਦੇ ਪਰਿਵਾਰਾਂ, ਸਾਕ-ਸਨੇਹੀਆਂ ਅਤੇ ਉਨ੍ਹਾਂ ਦੇ ਸ਼ੁਭਚਿੰਤਕਾਂ ਨੂੰ ਇਨਸਾਫ਼ ਦਿਵਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਾਮਲੇ ਵਿੱਚ ਤੁਰੰਤ ਦਖਲ ਦੇ ਕੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣੀ ਯਕੀਨੀ ਬਣਾਉਣੀ ਚਾਹੀਦੀ ਹੈ। ਮਨੀਪੁਰ 'ਚ ਸਥਿਤੀ ਕਾਬੂ ਤੋਂ ਬਾਹਰ ਹੁੰਦੀ ਜਾ ਰਹੀ ਹੈ ਅਤੇ ਪ੍ਰਧਾਨ ਮੰਤਰੀ ਨੂੰ ਵੀ ਇਸ 'ਤੇ ਤੁਰੰਤ ਧਿਆਨ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਜਿਹੇ ਅਣਮਨੁੱਖੀ ਕਾਰਿਆਂ ਦੀ ਕਿਸੇ ਵੀ ਸੱਭਿਅਕ ਸਮਾਜ ਵਿੱਚ ਕੋਈ ਥਾਂ ਨਹੀਂ ਹੈ ਅਤੇ ਸਮੁੱਚੇ ਦੇਸ਼ ਨੂੰ ਇਸ ਦੀ ਇੱਕਜੁਟ ਹੋ ਕੇ ਨਿਖੇਧੀ ਕਰਨੀ ਚਾਹੀਦੀ ਹੈ।

Advertisement

Advertisement
Tags :
Author Image

Advertisement
Advertisement
×