ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਸਰਕਾਰ ਵੱਲੋਂ ਜਨਤਕ ਸੇਵਾਵਾਂ ਨਿਰਧਾਰਿਤ ਸਮੇਂ ’ਚ ਯਕੀਨੀ ਬਣਾਉਣ ਦਾ ਅਹਿਦ

01:18 PM Mar 23, 2025 IST
featuredImage featuredImage
ਰੁਚਿਕਾ ਐੱਮ.ਖੰਨਾ
Advertisement

ਚੰਡੀਗੜ੍ਹ, 23 ਮਾਰਚ

ਪੰਜਾਬ ਦੀ ‘ਆਪ’ ਸਰਕਾਰ ਨੇ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ’ਚ ਖੱਜਲ ਖੁਆਰੀ ਤੇ ਭ੍ਰਿਸ਼ਟਾਚਾਰ ਤੋਂ ਬਚਾਉਣ ਅਤੇ ਜਨਤਕ ਸੇਵਾਵਾਂ ਨਿਰਧਾਰਿਤ ਸਮੇਂ ’ਚ ਯਕੀਨੀ ਬਣਾਉਣ ਦਾ ਫੈਸਲਾ ਕੀਤਾ ਹੈ।

Advertisement

ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਜਨਤਕ ਸੇਵਾਵਾਂ ਨਾਲ ਜੁੜੇ ਸਾਰੇ ਸਬੰਧਤ ਵਿਭਾਗਾਂ ਨੂੰ ਇਕ ਪੱਤਰ ਜਾਰੀ ਕਰਕੇ ਲੋੜੀਂਦੀਆਂ ਸੇਵਾਵਾਂ ਸਮੇਂ ਸਿਰ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸਬੰਧਤ ਅਰਜ਼ੀਆਂ ਨੂੰ ਲੰਮੇ ਸਮੇਂ ਤੱਕ ਬਕਾਇਆ ਰੱਖਣਾ, ਭ੍ਰਿਸ਼ਟਾਚਾਰ ਨੂੰ ਬੜਾਵਾ ਦੇਣ ਦਾ ਹੀ ਢੰਗ ਤਰੀਕਾ ਹੈ, ਜਿਸ ਨੂੰ ‘ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।’

ਸਿਨਹਾ ਨੇ ਕਿਹਾ ਕਿ ਵੱਖ ਵੱਖ ਵਿਭਾਗਾਂ ਵਿਚ ਬਕਾਇਆ ਪਏ ਅਜਿਹੇ ਸਾਰੇ ਕੇਸਾਂ ਬਾਰੇ ਜਾਣਕਾਰੀ 26 ਮਾਰਚ ਸਵੇਰੇ 11 ਵਜੇ ਤੱਕ ਉਨ੍ਹਾਂ ਦੇ ਦਫ਼ਤਰ ਨਾਲ ਸਾਂਝੀ ਕੀਤੀ ਜਾਵੇ। ਉਨ੍ਹਾਂ ਕਿਹਾ, ‘‘ਅਜਿਹਾ ਨਾ ਕਰਨ ਦੀ ਸੂਰਤ ਵਿੱਚ, ਇਹ ਮੰਨ ਲਿਆ ਜਾਵੇਗਾ ਕਿ ਸਬੰਧਤ ਅਧਿਕਾਰੀ ਅਤੇ ਸਕੱਤਰ ਆਪਣੇ ਵਿਭਾਗ ਵਿੱਚ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕਰ ਰਹੇ ਹਨ।’’

 

 

Advertisement