ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਨ ਸਰਕਾਰ ਨੇ ਦੋ ਸਾਲਾਂ ’ਚ ਰਿਕਾਰਡਤੋੜ ਕੰਮ ਕੀਤੇ: ਕਟਾਰੂਚੱਕ

07:04 AM May 10, 2024 IST
‘ਆਪ’ ਕਾਰਕੁਨਾਂ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ।

ਐੱਨ.ਪੀ. ਧਵਨ
ਪਠਾਨਕੋਟ, 9 ਮਈ
ਗੁਰਦਾਸਪੁਰ ਲੋਕ ਸਭਾ ਸੀਟ ਆਮ ਆਦਮੀ ਪਾਰਟੀ (ਆਪ) ਵੱਡੇ ਫਰਕ ਨਾਲ ਜਿੱਤੇਗੀ ਅਤੇ ਬਾਕੀ ਪਾਰਟੀਆਂ ਦੇ ਉਮੀਦਵਾਰਾਂ ਦੀ ਇੱਥੋਂ ਕਰਾਰੀ ਹਾਰ ਹੋਵੇਗੀ। ਇਹ ਦਾਅਵਾ ਇੱਥੇ ਪੰਜਾਬ ਦੇ ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਧਾਨ ਸਭਾ ਹਲਕਾ ਭੋਆ, ਪਠਾਨਕੋਟ ਅਤੇ ਸੁਜਾਨਪੁਰ ਦੇ ਬਲਾਕ ਪ੍ਰਧਾਨਾਂ ਅਤੇ ‘ਆਪ’ ਦੇ ਵਲੰਟੀਅਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਗੁਰਦਾਸਪੁਰ ਲੋਕ ਸਭਾ ਸੀਟ ਦੇ ਚੋਣ ਪ੍ਰਚਾਰ ਕਮੇਟੀ ਦੇ ਕੋ-ਇੰਚਾਰਜ ਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਐਸਐਸ ਆਹਲੂਵਾਲੀਆ, ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਮੰਟੂ, ਸੁਜਾਨਪੁਰ ਨਗਰ ਕੌਂਸਲ ਦੀ ਪ੍ਰਧਾਨ ਅਨੁਰਾਧਾ ਬਾਲੀ ਤੇ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਰੇਖਾ ਮਨੀ ਸ਼ਰਮਾ ਆਦਿ ਵੀ ਹਾਜ਼ਰ ਸਨ।
ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਵਿੱਚ ਪਿਛਲੇ ਸਮੇਂ ਦੌਰਾਨ ਉਹ ਕੰਮ ਕੀਤੇ ਹਨ ਜੋ ਪਿਛਲੇ 70 ਸਾਲਾਂ ਵਿੱਚ ਕਿਸੇ ਵੀ ਸਰਕਾਰ ਵੱਲੋਂ ਨਹੀਂ ਕੀਤੇ ਗਏ। ਮਾਨ ਸਰਕਾਰ ਦੇ ਸਮੇਂ ਦੌਰਾਨ ਲੋਕਾਂ ਦੇ ਜੀਵਨ ਪੱਧਰ ਵਿੱਚ ਬਹੁਤ ਸੁਧਾਰ ਹੋਇਆ ਹੈ, ਜਿਸ ਤੋਂ ਪੰਜਾਬ ਦੇ ਲੋਕ ਬਹੁਤ ਜ਼ਿਆਦਾ ਖੁਸ਼ ਹਨ। ਇਸ ਦੌਰਾਨ ਆਏ ਹੋਏ ਪਾਰਟੀ ਦੇ ਵਾਲੰਟੀਅਰਾਂ ਅਤੇ ਅਹੁਦੇਦਾਰਾਂ ਤੋਂ ਚੋਣ ਪ੍ਰਚਾਰ ਦੀ ਰਣਨੀਤੀ ਲਈ ਸੁਝਾਅ ਵੀ ਲਏ ਗਏ। ਉਨ੍ਹਾਂ ਕਿਹਾ ਕਿ 10 ਮਈ ਨੂੰ ਪੰਜਾਬ ਦੇ ਮੁੱਖ ਭਗਵੰਤ ਸਿੰਘ ਮਾਨ ਪਠਾਨਕੋਟ ਵਿੱਚ ਰੋਡ ਸ਼ੋਅ ਕਰਨਗੇ।
ਇਸ ਮੌਕੇ ਉਤੇ ਡਾ. ਐੱਸ.ਐੱਸ. ਆਹਲੂਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀਆਂ ਬਿਜਲੀ, ਸਿਹਤ ਤੇ ਸਿੱਖਿਆ ਸਬੰਧ ਸਕੀਮਾਂ ਨੇ ਹਰ ਵਰਗ ਨੂੰ ਲਾਹਾ ਪਹੁੰਚਾਇਆ ਹੈ।

Advertisement

Advertisement