‘ਮਨ ਕੀ ਬਾਤ’ ਦਰਸਾਉਂਦਾ ਹੈ ਕਿ ਲੋਕ ਸਕਾਰਾਤਮਕ ਕਹਾਣੀਆਂ ਪਸੰਦ ਕਰਦੇ ਨੇ: ਮੋਦੀ
ਨਵੀਂ ਦਿੱਲੀ, 29 ਸਤੰਬਰ
10 years of ‘Mann ki baat’ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਰੋਤਿਆਂ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ਦਾ ਅਸਲੀ ਸੂਤਰਧਾਰ ਕਰਾਰ ਦਿੰਦੇ ਹੋਏ ਕਿਹਾ ਕਿ ਇਸ ਰੇਡੀਓ ਪ੍ਰੋਗਰਾਮ ਨੇ ਸਾਬਿਤ ਕੀਤਾ ਹੈ ਕਿ ਦੇਸ਼ ਦੇ ਲੋਕ ਸਕਾਰਾਤਮਕ ਵਿਕਾਸ, ਪ੍ਰੇਰਨਾਦਾਇਕ ਅਤੇ ਉਤਸ਼ਾਹਿਤ ਕਰਨ ਵਾਲੀਆਂ ਕਹਾਣੀਆਂ ਪਸੰਦ ਕਰਦੇ ਹਨ। ਆਕਾਸ਼ਵਾਣੀ ਦੇ ਇਸ ਮਹੀਨਾਵਾਰ ਪ੍ਰੋਗਰਾਮ ਦੀ 114ਵੀਂ ਕੜੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਪਾਣੀ ਬਚਾਉਣ, ਵਾਤਾਵਰਨ ਬਚਾਉਣ ਅਤੇ ਸਵੱਛਤਾ ਮੁਹਿੰਮ ਦੀ ਅਹਿਮੀਅਤ ’ਤੇ ਜ਼ੋਰ ਦਿੱਤਾ ਅਤੇ ਲੋਕਾਂਨੂੰ ਇਸ ਵਿੱਚ ਹਿੱਸੇਦਾਰੀ ਦੀ ਅਪੀਲ ਕੀਤੀ। ‘ਮਨ ਕੀ ਬਾਤ’ ਦੀ ਇਸ ਕੜੀ ਦੇ ਨਾਲ ਹੀ ਇਸ ਦੇ 10 ਸਾਲ ਪੂਰੇ ਹੋਣ ਦਾ ਜ਼ਿਕਰ ਕਰਦੇ ਹੋਏ ਮੋਦੀ ਨੇ ਕਿਹਾ ਕਿ ਇਸ ਪ੍ਰੋਗਰਾਮ ਦੀ ਲੰਬੀ ਯਾਤਰਾ ਵਿੱਚ ਅਜਿਹੇ ਕਈ ਪੜਾਅ ਆਏ ਜਿਨ੍ਹਾਂ ਨੂੰ ਉਹ ਕਦੇ ਭੁੱਲ ਨਹੀਂ ਸਕਦੇ। ਉਨ੍ਹਾਂ ਕਿਹਾ, ‘‘ਸਾਡੀ ਇਸ ਯਾਤਰਾ ਦੇ ਕਈ ਅਜਿਹੇ ਸਾਥੀ ਹਨ ਜਿਨ੍ਹਾਂ ਦਾ ਸਾਨੂੰ ਲਗਾਤਾਰ ਸਹਿਯੋਗ ਮਿਲਦਾ ਰਿਹਾ ਹੈ। ਦੇਸ਼ ਦੇ ਕੋਣੇ-ਕੋਣੇ ਤੋਂ ਉਨ੍ਹਾਂ ਨੇ ਜਾਣਕਾਰੀਆਂ ਮੁਹੱਈਆ ਕਰਵਾਈਆਂ। ‘ਮਨ ਕੀ ਬਾਤ’ ਦੇ ਸਰੋਤੇ ਹੀ ਇਸ ਪ੍ਰੋਗਰਾਮ ਦੇ ਅਸਲੀ ਸੂਤਰਧਾਰ ਹਨ।’’ ਪ੍ਰਧਾਨ ਮੰਤਰੀ ਨੇ ਕਿਹਾ ਕਿ ਆਮ ਤੌਰ ’ਤੇ ਇਕ ਧਾਰਨਾ ਅਜਿਹੀ ਬਣਾਈ ਗਈ ਹੈ ਕਿ ਜਦੋਂ ਤੱਕ ਤਿੱਖੀਆਂ ਤੇ ਨਕਾਰਾਤਮਕ ਗੱਲਾਂ ਨਾ ਹੋਣ ਤਾਂ ਉਦੋਂ ਤੱਕ ਉਸ ਪ੍ਰੋਗਰਾਮ ਨੂੰ ਜ਼ਿਆਦਾ ਤਵੱਜੋ ਨਹੀਂ ਮਿਲ ਸਕਦੀ ਪਰ ‘ਮਨ ਕੀ ਬਾਤ’ ਪ੍ਰਗੋਰਾਮ ਨੇ ਸਾਬਿਤ ਕੀਤਾ ਹੈ ਕਿ ਦੇਸ਼ ਦੇ ਲੋਕ ਸਕਾਰਾਤਮਕ ਤੇ ਪ੍ਰੇਰਨਾਦਾਇਕ ਕਹਾਣੀਆਂ ਕਿੰਨੀ ਪਸੰਦ ਕਰਦੇ ਹਨ। ਉਨ੍ਹਾਂ ਇਸ ਪ੍ਰੋਗਰਾਮ ਨਾਲ ਜੁੜੇ ਸਾਰੇ ਲੋਕਾਂ ਤੋਂ ਇਲਾਵਾ ਇਸ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਯੋਗਦਾ ਨ ਪਾਉਣ ਵਾਲੇ ਮੀਡੀਆ ਸਮੂਹਾਂ ਦਾ ਧੰਨਵਾਦ ਕੀਤਾ। -ਪੀਟੀਆਈ