ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸ ’ਚ ਸ਼ਾਮਲ ਹੋਣਾ ਚਾਹੁੰਦੇ ਸਨ ਮਨੋਹਰ ਲਾਲ ਖੱਟਰ: ਪਵਨ ਖੇੜਾ

07:41 AM Sep 24, 2024 IST
ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਾਂਗਰਸ ਆਗੂ ਪਵਨ ਖੇੜਾ।

ਆਤਿਸ਼ ਗੁਪਤਾ
ਚੰਡੀਗੜ੍ਹ, 23 ਸਤੰਬਰ
ਕਾਂਗਰਸ ਦੇ ਸੀਨੀਅਰ ਆਗੂ ਪਵਨ ਖੇੜਾ ਨੇ ਕਿਹਾ ਕਿ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਮੁੱਖ ਮੰਤਰੀ ਦੀ ਕੁਰਸੀ ਜਾਣ ’ਤੇ ਕਾਂਗਰਸ ਵਿੱਚ ਸ਼ਾਮਲ ਹੋਣਾ ਚਾਹੁੰਦੇ ਸਨ। ਚੰਡੀਗੜ੍ਹ ਦੇ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਖੱਟਰ ਨੂੰ ਕੁਰਸੀ ਤੋਂ ਹਟਾਏ ਜਾਣ ’ਤੇ ਉਹ ਬਹੁਤ ਦੁਖੀ ਹੋ ਗਏ ਸਨ। ਇਸ ਦੌਰਾਨ ਸ੍ਰੀ ਖੱਟਰ ਵੱਲੋਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਲਈ ਹੱਥ ਅੱਗੇ ਵਧਾਇਆ ਗਿਆ ਸੀ ਪਰ ਗੱਲ ਸਿਰੇ ਨਾ ਚੜ੍ਹ ਸਕੀ। ਉਨ੍ਹਾਂ ਕਿਹਾ ਕਿ ਖੱਟਰ ਬਾਰੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਜਲਦ ਹੀ ਖੁਲਾਸਾ ਕੀਤਾ ਜਾਵੇਗਾ।
ਸ੍ਰੀ ਖੇੜਾ ਨੇ ਕਿਹਾ ਕਿ ਹਰਿਆਣਾ ਵਿੱਚ ਭਾਜਪਾ ਨੇ 10 ਸਾਲਾਂ ਦੇ ਰਾਜ ਵਿੱਚ ਹਾਲਤ ਖਸਤਾ ਕਰ ਦਿੱਤੀ ਹੈ। ਅੱਜ ਹਰਿਆਣਾ ਬੇਰੁਜ਼ਗਾਰੀ ਵਿੱਚ ਦੇਸ਼ ਦਾ ਸਭ ਤੋਂ ਮੋਹਰੀ ਸੂਬਾ ਬਣ ਗਿਆ ਹੈ। ਇਸ ਤੋਂ ਇਲਾਵਾ ਸੂਬੇ ’ਚ ਭ੍ਰਿਸ਼ਟਾਚਾਰ, ਅਪਰਾਧ ਦਾ ਬੋਲਬਾਲਾ ਹੈ। ਇਨ੍ਹਾਂ ਕਿਹਾ ਕਿ ਸਾਲ 2014 ਤੱਕ ਹਰਿਆਣਾ ਦੇ ਸਿਰ ਕਰਜ਼ਾ 70 ਹਜ਼ਾਰ ਕਰੋੜ ਰੁਪਏ ਸੀ, ਜੋ ਕਿ ਅੱਜ ਭਾਜਪਾ ਦੇ 10 ਸਾਲਾਂ ਦੇ ਕਾਰਜਕਾਲ ਤੋਂ ਬਾਅਦ ਵੱਧ ਕੇ 3.75 ਲੱਖ ਕਰੋੜ ਰੁਪਏ ’ਤੇ ਪਹੁੰਚ ਗਿਆ ਹੈ।

Advertisement

ਭਾਜਪਾ ਤੋਂ ਕਿਸਾਨ, ਜਵਾਨ ਤੇ ਭਲਵਾਨ ਨਾਰਾਜ਼

ਕਾਂਗਰਸ ਦੇ ਸੀਨੀਅਰ ਆਗੂ ਪਵਨ ਖੇੜਾ ਨੇ ਕਿਹਾ ਕਿ ਹਰਿਆਣਾ ਵਿੱਚ ਭਾਜਪਾ ਤੋਂ ਕਿਸਾਨ, ਜਵਾਨ ਤੇ ਪਹਿਲਵਾਨ ਤਿੰਨੋਂ ਹੀ ਨਾਰਾਜ਼ ਚੱਲ ਰਹੇ ਹਨ। ਭਾਜਪਾ ਨੇ ਕਿਸਾਨਾਂ ਨੂੰ ਹਮੇਸ਼ਾ ਅਣਗੌਲਿਆ ਕੀਤਾ ਹੈ। ਭਾਜਪਾ ਨੇ ਅਗਨੀਵੀਰ ਯੋਜਨਾ ਰਾਹੀਂ ਨੌਜਵਾਨਾਂ ਨੂੰ ਬੇਰੁਜ਼ਗਾਰ ਕਰਨ ਦੀ ਤਿਆਰੀ ਕਰ ਲਈ ਹੈ ਪਰ ਕਾਂਗਰਸ ਪਾਰਟੀ ਵੱਲੋਂ ਸੱਤਾ ਵਿੱਚ ਆਉਣ ’ਤੇ ਅਗਨੀਵੀਰ ਯੋਜਨਾ ਨੂੰ ਰੱਦ ਕੀਤਾ ਜਾਵੇਗਾ। ਇਸ ਤੋਂ ਇਲਾਵਾ ਭਲਵਾਨ ਵੀ ਭਾਜਪਾ ਤੋਂ ਨਾਰਾਜ਼ ਹਨ।

Advertisement
Advertisement