For the best experience, open
https://m.punjabitribuneonline.com
on your mobile browser.
Advertisement

ਮਨੋਹਰ ਵਾਟਿਕਾ ਸਕੂਲ ਦੇ ਨਤੀਜੇ ਸ਼ਾਨਦਾਰ

10:38 AM May 08, 2024 IST
ਮਨੋਹਰ ਵਾਟਿਕਾ ਸਕੂਲ ਦੇ ਨਤੀਜੇ ਸ਼ਾਨਦਾਰ
ਡਾਇਰੈਕਟਰ ਸੁਰੇਸ਼ ਕੁਮਾਰ ਤੇ ਅਧਿਆਪਕ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ। -ਫੋਟੋ: ਬੇਦੀ
Advertisement

ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 6 ਮਈ
ਮਨੋਹਰ ਵਾਟਿਕਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ ਦਾ ਨਤੀਜਾ ਸੌ ਫੀਸਦ ਰਿਹਾ। ਸਕੂਲ ਦੇ ਐੱਮਡੀ ਸੁਰੇਸ਼ ਕੁਮਾਰ ਨੇ ਦੱਸਿਆ ਪੰਜਵੀਂ ਜਮਾਤ ਦੇ ਵਿਦਿਆਰਥੀ ਨੇ 99.2 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ। ਕਸ਼ਿਸ਼ ਤੇ ਹਰਕੀਰਤ ਸਿੰਘ ਨੇ ਦੂਜਾ ਅਤੇ ਨਿਧੀ ਪਸਾਹਨ ਨੇ ਤੀਜਾ ਸਥਾਨ ਹਾਸਲ ਕੀਤਾ।
ਅੱਠਵੀਂ ਜਮਾਤ ਦੀ ਵਿਦਿਆਰਥਣ ਜਸਪ੍ਰੀਤ ਕੌਰ ਤੇ ਅਰਸ਼ਦੀਪ ਕੌਰ ਨੇ 96.33 ਫੀਸਦੀ ਅੰਕ ਹਾਸਲ ਕਰ ਕੇ ਸਕੂਲ ਵਿੱਚੋਂ ਪਹਿਲਾ ਸਥਾਨ, ਜਸਲੀਨ ਅਤੇ ਹਰਿਦਵਾਰ ਨੇ ਦੂਜਾ ਅਤੇ ਸਮਰਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਦਸਵੀਂ ਦੀ ਵਿਦਿਆਰਥਣ ਸ਼ੁਭਰੀਤ ਕੌਰ ਨੇ 92.62 ਫੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਨਵਿਆ ਨੇ ਦੂਜਾ ਤੇ ਸਰਿਤਾ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਸਾਇੰਸ ਵਿੱਚ 12ਵੀਂ ਦੀ ਵਿਦਿਆਰਥਣ ਸ੍ਰਿਸ਼ਟੀ ਨੇ 96.8 ਫੀਸਦੀ ਅੰਕਾਂ ਨਾਲ ਪਹਿਲਾ ਸਥਾਨ, ਮਾਨਸੀ ਨੇ ਦੂਜਾ ਅਤੇ ਗੁਰਕਮਾਲ ਤੀਜੇ ਸਥਾਨ ’ਤੇ ਰਿਹਾ। ਕਾਮਰਸ ਦੀ ਵਿਦਿਆਰਥਣ ਮਨਮੀਤ ਕੌਰ ਨੇ 95.2 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ, ਤਰਨਪ੍ਰੀਤ ਸਿੰਘ ਨੇ ਦੂਜਾ ਤੇ ਸੁਪਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਆਰਟਸ ਵਿੱਚੋਂ ਹਰਮਨਪ੍ਰੀਤ ਕੌਰ ਨੇ 85% ਅੰਕ ਲੈ ਕੇ ਪਹਿਲਾ ਸਥਾਨ, ਗਗਨਦੀਪ ਸਿੰਘ ਨੇ ਦੂਜਾ ਅਤੇ ਅਭਿਆਨਸ਼ਪਾਲ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

Advertisement

Advertisement
Author Image

joginder kumar

View all posts

Advertisement
Advertisement
×