Manoj Kumar's ashes immersed in Ganga:ਮਨੋਜ ਕੁਮਾਰ ਦੀਆਂ ਅਸਥੀਆਂ ਗੰਗਾ ਵਿੱਚ ਜਲ ਪ੍ਰਵਾਹ
01:00 PM Apr 12, 2025 IST
ਦੇਹਰਾਦੂਨ, 12 ਅਪਰੈਲ
ਬੌਲੀਵੁਡ ਦੇ ਉੱਘੇ ਅਦਾਕਾਰ ਮਨੋਜ ਕੁਮਾਰ ਦੀਆਂ ਅਸਥੀਆਂ ਅੱਜ ਗੰਗਾ ਵਿਚ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ। ਇਸ ਮੌਕੇ ਅੱਜ ਹਰਿ ਕੀ ਪੌੜੀ ’ਤੇ ਅਦਾਕਾਰ ਦੇ ਰਿਸ਼ਤੇਦਾਰ ਤੇ ਨਜ਼ਦੀਕੀ ਇਕੱਠੇ ਹੋਏ ਤੇ ਧਾਰਮਿਕ ਰੀਤੀ ਰਿਵਾਜ਼ਾਂ ਤੋਂ ਬਾਅਦ ਅਸਥੀਆਂ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ। ਜਾਣਕਾਰੀ ਅਨੁਸਾਰ ਉੱਘੇ ਅਦਾਕਾਰ ਤੇ ਫ਼ਿਲਮਸਾਜ਼ ਮਨੋਜ ਕੁਮਾਰ ਦਾ ਸ਼ੁੱਕਰਵਾਰ ਵੱਡੇ ਤੜਕੇ ਮੁੰਬਈ ਦੇ ਨਿੱਜੀ ਹਸਪਤਾਲ ਵਿਚ ਦੇਹਾਂਤ ਹੋ ਗਿਆ ਸੀ। ਉਹ 87 ਸਾਲਾਂ ਦੇ ਸਨ। ਅਦਾਕਾਰ ‘ਸ਼ਹੀਦ’, ‘ਉਪਕਾਰ’ ਅਤੇ ‘ਪੂਰਬ ਔਰ ਪੱਛਮ’ ਜਿਹੀਆਂ ਦੇਸ਼ ਭਗਤੀ ਵਾਲੀਆਂ ਫਿਲਮਾਂ ਕਰਕੇ ‘ਭਾਰਤ ਕੁਮਾਰ’ ਦੇ ਨਾਂ ਨਾਲ ਵੀ ਮਕਬੂਲ ਸੀ। ਅਦਾਕਾਰ ਨੇ 1960ਵਿਆਂ ਦੇ ਅਖੀਰ ਤੇ 1970 ਦੇ ਦਹਾਕੇ ਦੌਰਾਨ ਕਈ ਸ਼ਾਨਦਾਰ ਫ਼ਿਲਮਾਂ ਨਾਲ ਬਾਕਸ ਆਫਿਸ ’ਤੇ ਰਾਜ ਕੀਤਾ। ਅਦਾਕਾਰ ਪਿਛਲੇ ਕੁਝ ਸਮੇਂ ਤੋਂ ਬਿਮਾਰ ਸੀ ਤੇ ਵਡੇਰੀ ਉਮਰ ਨਾਲ ਜੁੜੇ ਸਿਹਤ ਵਿਗਾੜਾਂ ਨਾਲ ਜੂਝ ਰਿਹਾ ਸੀ। ਹਾਲ ਹੀ ਵਿਚ ਉਨ੍ਹਾਂ ਨੂੰ ਨਿਮੋਨੀਆ ਕਰਕੇ ਹਸਪਤਾਲ ਦਾਖਲ ਕਰਵਾਇਆ ਗਿਆ ਸੀ।
Advertisement
Advertisement