ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਨਪ੍ਰੀਤ ਤੇ ਲੰਗਾਹ ਨੇ ਅਕਾਲ ਤਖ਼ਤ ’ਤੇ ਸਪੱਸ਼ਟੀਕਰਨ ਸੌਂਪੇ

07:51 AM Sep 07, 2024 IST
ਸਪੱਸ਼ਟੀਕਰਨ ਸੌਂਪਣ ਅਕਾਲ ਤਖ਼ਤ ਪਹੁੰਚੇ ਸੁੱਚਾ ਸਿੰਘ ਲੰਗਾਹ ਤੇ (ਸੱਜੇ) ਮਨਪ੍ਰੀਤ ਬਾਦਲ। -ਫੋਟੋ: ਵਿਸ਼ਾਲ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 6 ਸਤੰਬਰ
ਸ਼੍ਰੋਮਣੀ ਅਕਾਲੀ ਦਲ ਦੇ ਅੰਦਰੂਨੀ ਸੰਕਟ ਸਬੰਧੀ ਮਾਮਲਾ ਇਸ ਵੇਲੇ ਅਕਾਲ ਤਖਤ ਦੇ ਵਿਚਾਰਅਧੀਨ ਹੈ। ਇਸ ਸਬੰਧੀ ਦੋ ਸਾਬਕਾ ਅਕਾਲੀ ਮੰਤਰੀਆਂ ਮਨਪ੍ਰੀਤ ਸਿੰਘ ਬਾਦਲ ਤੇ ਸੁੱਚਾ ਸਿੰਘ ਲੰਗਾਹ ਨੇ ਅੱਜ ਆਪੋ-ਆਪਣਾ ਸਪੱਸ਼ਟੀਕਰਨ ਇੱਥੇ ਅਕਾਲ ਤਖ਼ਤ ਵਿਖੇ ਸੌਂਪ ਦਿੱਤਾ ਹੈ। ਇਸ ਦੌਰਾਨ ਮਨਪ੍ਰੀਤ ਸਿੰਘ ਬਾਦਲ ਮੀਡੀਆ ਤੋਂ ਦੂਰ ਰਹੇ। ਉਹ ਅਕਾਲੀ ਸਰਕਾਰ ਵੇਲੇ 2007 ਵਿੱਚ ਸੂਬੇ ਦੇ ਵਿੱਤ ਮੰਤਰੀ ਸਨ ਪਰ ਬਾਅਦ ਵਿੱਚ ਕਾਂਗਰਸ ਵਿਚ ਸ਼ਾਮਲ ਹੋ ਗਏ ਸਨ। ਇਸ ਵੇਲੇ ਉਹ ਭਾਜਪਾ ਨਾਲ ਜੁੜੇ ਹੋਏ ਹਨ। ਇਸੇ ਤਰ੍ਹਾਂ ਸੁੱਚਾ ਸਿੰਘ ਲੰਗਾਹ ਨੇ ਵੀ ਆਪਣਾ ਸਪੱਸ਼ਟੀਕਰਨ ਪੱਤਰ ਅਕਾਲ ਤਖਤ ਸਕੱਤਰੇਤ ਵਿਖੇ ਸੌਂਪਿਆ। ਉਹ 2007 ਤੋਂ ਲੈ ਕੇ 2012 ਤੱਕ ਅਕਾਲੀ ਸਰਕਾਰ ਵੇਲੇ ਕੈਬਨਿਟ ਮੰਤਰੀ ਰਹੇ ਹਨ। ਵਿਵਾਦਪੂਰਨ ਵੀਡੀਓ ਕਾਰਨ ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਗਿਆ ਸੀ ਪਰ ਉਨ੍ਹਾਂ ਆਪਣੀ ਭੁੱਲ ਚੁੱਕ ਦੀ ਗਲਤੀ ਮੰਨ ਲਈ ਹੈ। ਉਨ੍ਹਾਂ ਸਵੇਰੇ ਅਕਾਲ ਤਖਤ ਵਿਖੇ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਤੋਂ ਜੋ ਵੀ ਆਦੇਸ਼ ਹੋਵੇਗਾ ਉਸ ਨੂੰ ਖਿੜੇ ਮੱਥੇ ਪ੍ਰਵਾਨ ਕਰਨਗੇ। ਦੱਸਣਯੋਗ ਹੈ ਕਿ 30 ਅਗਸਤ ਨੂੰ ਅਕਾਲ ਤਖਤ ਤੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਇਹ ਮਾਮਲਾ ਵਿਚਾਰਿਆ ਗਿਆ ਸੀ, ਜਿਸ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਇਸ ਮਾਮਲੇ ਵਿੱਚ ਤਨਖਾਹੀਆ ਕਰਾਰ ਦਿੱਤਾ ਗਿਆ ਸੀ ਅਤੇ 2007 ਤੋਂ ਲੈ ਕੇ 2017 ਤੱਕ ਅਕਾਲੀ ਸਰਕਾਰ ਵਿੱਚ ਸਿੱਖ ਵਜ਼ੀਰ ਰਹੇ ਲਗਪਗ 17 ਸਾਬਕਾ ਮੰਤਰੀਆਂ ਨੂੰ 15 ਦਿਨਾਂ ਵਿੱਚ ਸਪੱਸ਼ਟੀਕਰਨ ਦੇਣ ਲਈ ਆਦੇਸ਼ ਦਿੱਤੇ ਗਏ ਸਨ। ਇਸ ਤਹਿਤ ਹੁਣ ਤੱਕ ਸੁਖਬੀਰ ਸਿੰਘ ਬਾਦਲ, ਡਾ. ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ, ਗੁਲਜ਼ਾਰ ਸਿੰਘ ਰਣੀਕੇ, ਸ਼ਰਨਜੀਤ ਸਿੰਘ ਢਿੱਲੋਂ, ਹੀਰਾ ਸਿੰਘ ਗਾਬੜੀਆ ਤੇ ਬਿਕਰਮ ਸਿੰਘ ਮਜੀਠੀਆ ਆਪੋ-ਆਪਣਾ ਸਪੱਸ਼ਟੀਕਰਨ ਪੱਤਰ ਸੌਂਪ ਚੁੱਕੇ ਹਨ।

Advertisement

Advertisement