ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਨਪ੍ਰੀਤ ਇਯਾਲੀ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਗਰਮੀਆਂ ਤੋਂ ਪਾਸਾ ਵੱਟਿਆ

12:58 PM Jun 07, 2024 IST

ਸ਼ਗਨ ਕਟਾਰੀਆ
ਬਠਿੰਡਾ, 7 ਜੂਨ
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਆਪਣੀ ਪਾਰਟੀ ਦੀ ਲੀਡਰਸ਼ਿਪ ਦੀ ਕਾਰਗੁਜ਼ਾਰੀ ’ਤੇ ਉਂਗਲ ਧਰਦਿਆਂ ਝੂੰਦਾ ਕਮੇਟੀ ਦੀ ਰਿਪੋਰਟ ਲਾਗੂ ਹੋਣ ਤੱਕ ਪਾਰਟੀ ਗਤੀਵਿਧੀਆਂ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ। ਸ੍ਰੀ ਇਯਾਲੀ ਨੇ ਆਪਣੀ ਫੇਸਬੁੱਕ ’ਤੇ ਲਿਖ਼ਿਆ ਹੈ, ‘ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਸਿਰਮੌਰ ਜਥੇਬੰਦੀ ਹੈ, ਜਿਸ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਹੈ ਪਰ ਪਿਛਲੇ ਕੁਝ ਸਮੇਂ ਤੋਂ ਪਾਰਟੀ ਆਗੂਆਂ ਵੱਲੋਂ ਲਏ ਫੈਸਲਿਆਂ ਕਾਰਨ ਦਲ ਵਿੱਚ ਵੱਡੀ ਪੱਧਰ ’ਤੇ ਸਿਧਾਂਤਕ ਗਿਰਾਵਟ ਆਈ ਹੈ। ਪਾਰਟੀ ਪਹਿਲਾਂ ਕਿਸਾਨੀ ਅਤੇ ਮੌਜੂਦਾ ਸਮੇਂ ਪੰਜਾਬ ਅੰਦਰ ਚੱਲ ਰਹੀ ਪੰਥਕ ਸੋਚ ਨੂੰ ਵੀ ਪਛਾਣਨ ਵਿੱਚ ਅਸਫਲ ਰਹੀ। ਕਿਸਾਨੀ, ਪੰਥ ਅਤੇ ਪੰਜਾਬੀਆਂ ਦਾ ਭਰੋਸਾ ਹਾਸਲ ਕਰਨ ਲਈ ਅੱਜ ਪਾਰਟੀ ਨੂੰ ਵੱਡੇ ਫੈਸਲੇ ਲੈਣ ਦੀ ਲੋੜ ਹੈ ਤਾਂ ਜੋ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕੀਤਾ ਜਾ ਸਕੇ।’

Advertisement

Advertisement