For the best experience, open
https://m.punjabitribuneonline.com
on your mobile browser.
Advertisement

ਦਿਲ ਦਾ ਦੌਰਾ ਪੈਣ ਕਾਰਨ ਮਨਪ੍ਰੀਤ ਬਾਦਲ ਹਸਪਤਾਲ ਵਿੱਚ ਦਾਖ਼ਲ

07:52 AM Mar 11, 2024 IST
ਦਿਲ ਦਾ ਦੌਰਾ ਪੈਣ ਕਾਰਨ ਮਨਪ੍ਰੀਤ ਬਾਦਲ ਹਸਪਤਾਲ ਵਿੱਚ ਦਾਖ਼ਲ
Advertisement

ਸ਼ਗਨ ਕਟਾਰੀਆ
ਬਠਿੰਡਾ, 10 ਮਾਰਚ
ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਵਿੱਚ ਤਕਲੀਫ਼ ਹੋਣ ’ਤੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦੇ ਦੋ ਸਟੈਂਟ ਪਾਏ ਗਏ ਹਨ। ਡਾਕਟਰਾਂ ਮੁਤਾਬਕ ਸ੍ਰੀ ਬਾਦਲ ਦੀ ਹਾਲਤ ਸਥਿਰ ਹੈ ਅਤੇ ਖ਼ਤਰੇ ਵਾਲੀ ਕੋਈ ਗੱਲ ਨਹੀਂ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਸਪਤਾਲ ਪਹੁੰਚ ਕੇ ਉਨ੍ਹਾਂ ਦਾ ਹਾਲ ਜਾਣਿਆ। ਪ੍ਰਾਪਤ ਜਾਣਕਾਰੀ ਮੁਤਾਬਕ ਮਨਪ੍ਰੀਤ ਬਾਦਲ ਦੇ ਤਾਏ ਅਤੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਪਹਿਲੀ ਬਰਸੀ ਸੀ। ਇਸ ਸਬੰਧ ਵਿੱਚ ਪਿੰਡ ਬਾਦਲ ਵਿੱਚ ਰੱਖੇ ਗਏ ਸਮਾਗਮ ਵਿੱਚ ਮਨਪ੍ਰੀਤ ਸਿੰਘ ਬਾਦਲ ਨੇ ਵੀ ਸ਼ਮੂਲੀਅਤ ਕਰਨੀ ਸੀ ਪਰ ਤੜਕਸਾਰ ਮਨਪ੍ਰੀਤ ਬਾਦਲ ਦੀ ਛਾਤੀ ਵਿੱਚ ਦਰਦ ਹੋ ਗਿਆ। ਉਨ੍ਹਾਂ ਨੂੰ ਇਲਾਜ ਲਈ ਇੱਥੇ ਪਾਵਰ ਹਾਊਸ ਰੋਡ ’ਤੇ ਸਥਿਤ ਇਕ ਨਿੱਜੀ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਮੁੱਢਲੀ ਜਾਂਚ ਕਰਨ ਮਗਰੋਂ ਭਾਜਪਾ ਆਗੂ ਨੂੰ ਦਿਲ ਦਾ ਦੌਰਾ ਪੈਣ ਦੀ ਪੁਸ਼ਟੀ ਕੀਤੀ ਗਈ। ਉਪਰੰਤ ਡਾਕਟਰਾਂ ਨੇ ਉਨ੍ਹਾਂ ਦੇ ਦੋ ਸਟੈਂਟ ਪਾ ਦਿੱਤੇ ਹਨ। ਫਿਲਹਾਲ ਮਨਪ੍ਰੀਤ ਬਾਦਲ ਨੂੰ ਆਈਸੀਯੂ ਵਿੱਚ ਰੱਖਿਆ ਹੋਇਆ ਹੈ। ਮਨਪ੍ਰੀਤ ਸਿੰਘ ਬਾਦਲ ਦੇ ਤਾਏ ਦੇ ਪੁੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਸਪਤਾਲ ਪਹੁੰਚ ਕੇ ਮਨਪ੍ਰੀਤ ਬਾਦਲ ਦਾ ਹਾਲ-ਚਾਲ ਪੁੱਛਿਆ। ਉਧਰ ਇਸ ਬਾਰੇ ਪਤਾ ਲੱਗਦਿਆਂ ਹੀ ਮਨਪ੍ਰੀਤ ਬਾਦਲ ਦੇ ਵੱਡੀ ਗਿਣਤੀ ਸਮਰਥਕ ਵੀ ਹਸਪਤਾਲ ਪਹੁੰਚ ਗਏ ਪਰ ਡਾਕਟਰਾਂ ਨੇ ਸਾਰਿਆਂ ਨੂੰ ਮਨਪ੍ਰੀਤ ਬਾਦਲ ਨੂੰ ਮਿਲਣ ਤੋਂ ਮਨਾਂ ਕਰ ਦਿੱਤਾ। ਡਾਕਟਰਾਂ ਮੁਤਾਬਕ ਸ੍ਰੀ ਬਾਦਲ ਜਲਦੀ ਹੀ ਸਿਹਤਯਾਬ ਹੋ ਕੇ ਆਪਣੇ ਘਰ ਜਾਣਗੇ।

Advertisement

Advertisement
Advertisement
Author Image

Advertisement