ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਨਪ੍ਰੀਤ ਬਾਦਲ ਨੇ ਲੰਮੇ ਸਮੇਂ ਮਗਰੋਂ ਚੁੱਪ ਤੋੜੀ

09:01 AM May 20, 2024 IST
featuredImage featuredImage

ਮਨੋਜ ਸ਼ਰਮਾ
ਬਠਿੰਡਾ, 19 ਮਈ
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਸੋਸ਼ਲ ਮੀਡੀਆ ’ਤੇ ਲੰਮੇ ਸਮੇਂ ਮਗਰੋਂ ਚੁੱਪ ਤੋੜਦਿਆਂ ਭਾਜਪਾ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ। ਜ਼ਿਕਰਯੋਗ ਹੈ ਕਿ ਮਨਪ੍ਰੀਤ ਬਾਦਲ ਕਾਫ਼ੀ ਸਮੇਂ ਤੋਂ ਦਿਲ ਦੀ ਬਿਮਾਰੀ ਤੋਂ ਪੀੜਤ ਚਲੇ ਆ ਰਹੇ ਹਨ। ਉਨ੍ਹਾਂ ਵੱਲੋਂ ਆਪਣੀ ਬਿਮਾਰੀ ਕਾਰਨ ਲੋਕ ਸਭਾ ਚੋਣਾਂ ਵਿੱਚ ਵੀ ਸਰਗਰਮ ਭੂਮਿਕਾ ਨਹੀਂ ਨਿਭਾਈ ਜਾ ਰਹੀ ਅਤੇ ਉਨ੍ਹਾਂ ਵੱਲੋਂ ਧਾਰੀ ਚੁੱਪ ’ਤੇ ਕਈ ਤਰ੍ਹਾਂ ਦੇ ਸਵਾਲ ਉੱਠ ਰਹੇ ਸਨ। ਮਨਪ੍ਰੀਤ ਬਾਦਲ ਨੇ ਕਿਹਾ, ‘ਬਿਮਾਰੀ ਦੀ ਵਜ੍ਹਾ ਕਾਰਨ ਹਲਕੇ ਵਿੱਚ ਮੇਰੀ ਗੈਰਹਾਜ਼ਰੀ ਦੇ ਚੱਲਦਿਆਂ ਕੁਝ ਫੇਲ੍ਹ ਜਿਹੇ ਸਿਆਸਤਦਾਨ ਆਪਣੀ ਸਿਆਸਤ ਚਮਕਾਉਣ ਅਤੇ ਕੁਝ ਚੈਨਲਾਂ ’ਤੇ ਆਪਣੀ ਟੀਆਰਪੀ ਵਧਾਉਣ ਲਈ ਮੇਰੇ ਖ਼ਿਲਾਫ਼ ਬੇਬੁਨਿਆਦ ਅਫ਼ਵਾਹਾਂ ਫੈਲਾ ਰਹੇ ਹਨ।’ ਉਨ੍ਹਾਂ ਸਪੱਸ਼ਟ ਕੀਤਾ ਕਿ ਮਨਪ੍ਰੀਤ ਵਿੱਚ ਲੱਖ ਕਮੀ ਹੋ ਸਕਦੀ ਹੈ, ਪਰ ਵਤਨ ਲਈ ਮੇਰਾ ਇਸ਼ਕ ਤੇ ਮੇਰੀ ਮੁਹੱਬਤ ਘੱਟ ਨਹੀਂ।’’ ਇਸ ਦੌਰਾਨ ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਜੋੜੀ ਦੀ ਸ਼ਲਾਘਾ ਕਰਦਿਆਂ ਕਿਹਾ, ‘‘ਜੇਕਰ ਮੇਰੇ ਵਤਨ ਨੂੰ ਕੋਈ ਇੱਜ਼ਤ ਦਵਾ ਸਕਦਾ ਹੈ ਤਾਂ ਉਹ ਹੈ ਭਾਜਪਾ ਅਤੇ ਮੋਦੀ ਤੇ ਅਮਿਤ ਸ਼ਾਹ ਦੀ ਜੋੜੀ, ਜਿਨ੍ਹਾਂ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਭਾਰਤ ਨੇ ਬਹੁਤ ਤਰੱਕੀ ਕੀਤੀ ਹੈ।’’ ਉਨ੍ਹਾਂ ਸ਼ੇਅਰੋ-ਸ਼ਾਇਰੀ ਅੰਦਾਜ਼ ਵਿੱਚ ਕਿਹਾ ਕਿ ਕਮਲ ਦਾ ਫੁੱਲ ਤਾਂ ਹੁਣ ਖਿੜ ਕੇ ਰਹੇਗਾ। ਇਸ ਦੌਰਾਨ ਉਨ੍ਹਾਂ ਆਪਣੇ ਵਰਕਰਾਂ ਨੂੰ ਭਾਜਪਾ ਨਾਲ ਡਟਣ ਦੀ ਅਪੀਲ ਕੀਤੀ ਹੈ।

Advertisement

Advertisement