For the best experience, open
https://m.punjabitribuneonline.com
on your mobile browser.
Advertisement

ਮਨਪ੍ਰੀਤ ਬਾਦਲ ਨੂੰ ਹਸਪਤਾਲ ਤੋਂ ਛੁੱਟੀ ਮਿਲੀ

07:57 AM Mar 14, 2024 IST
ਮਨਪ੍ਰੀਤ ਬਾਦਲ ਨੂੰ ਹਸਪਤਾਲ ਤੋਂ ਛੁੱਟੀ ਮਿਲੀ
Advertisement

ਪੱਤਰ ਪ੍ਰੇਰਕ
ਬਠਿੰਡਾ, 13 ਮਾਰਚ
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਇੱਥੋਂ ਦੇ ਜਿੰਦਲ ਹਾਰਟ ਇੰਸਟੀਚਿਊਟ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਸ੍ਰੀ ਬਾਦਲ ਨੂੰ 10 ਮਾਰਚ ਦੀ ਸਵੇਰੇ ਦਿਲ ਦੀ ਸਮੱਸਿਆ ਆਉਣ ’ਤੇ ਇੱਥੇ ਦਾਖ਼ਲ ਕਰਵਾਇਆ ਗਿਆ ਸੀ। ਹਸਪਤਾਲ ਵਿੱਚ ਉਨ੍ਹਾਂ ਦੇ ਸਟੈਂਟ ਪਾਉਣ ਮਗਰੋਂ ਅੱਜ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ। ਇਸ ਮੌਕੇ ਉਨ੍ਹਾਂ ਦੇ ਨੇੜਲੇ ਸਕੇ ਸਬੰਧੀ ਅਤੇ ਸਮਰਥਕ ਇੱਥੇ ਹਾਜ਼ਰੀ ਲਗਵਾਉਂਦੇ ਦੇਖੇ ਗਏ। ਉਨ੍ਹਾਂ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਮਨਪ੍ਰੀਤ ਹੁਣ ਤੰਦਰੁਸਤ ਹਨ। ਉਨ੍ਹਾਂ ਨੂੰ ਅੱਜ ਛੁੱਟੀ ਮਿਲ ਗਈ ਹੈ। ਉਧਰ, ਸਾਬਕਾ ਵਿੱਤ ਮੰਤਰੀ ਦਾ ਇਲਾਜ ਕਰ ਰਹੇ ਡਾਕਟਰ ਜਿੰਦਲ ਵੱਲੋਂ ਵੀ ਮਨਪ੍ਰੀਤ ਬਾਦਲ ਨੂੰ ਛੁੱਟੀ ਦੇਣ ਦੀ ਪੁਸ਼ਟੀ ਕਰਦੇ ਹੋਏ ਕਿਹਾ ਗਿਆ ਹੈ ਕਿ ਉਹ ਹੁਣ ਠੀਕ ਹਨ।

Advertisement

Advertisement
Author Image

joginder kumar

View all posts

Advertisement
Advertisement
×