ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੇਈਈ (ਮੇਨਜ਼) ਪ੍ਰੀਖਿਆ ਵਿੱਚ ਮਨਪ੍ਰੀਤ ਕੌਰ ਨੇ 94% ਅੰਕ ਪ੍ਰਾਪਤ ਕੀਤੇ

07:06 AM Apr 26, 2024 IST
ਜੇਈਈ ਮੇਨਜ਼ ਪ੍ਰੀਖਿਆ ਵਿੱਚ ਸ਼ਾਨਦਾਰ ਅੰਕ ਹਾਸਲ ਕਰਨ ਵਾਲੀ ਮਨਪ੍ਰੀਤ ਕੌਰ ਪ੍ਰਿੰਸੀਪਲ ਡਾਕਟਰ ਰਾਜਿੰਦਰ ਸਿੰਘ ਬਾਜਵਾ ਨਾਲ।

ਸਤਨਾਮ ਸਿੰਘ ਸੱਤੀ
ਮਸਤੂਆਣਾ ਸਾਹਿਬ, 25 ਅਪਰੈਲ
ਸੰਤ ਅਤਰ ਸਿੰਘ ਜੀ ਦੁਆਰਾ ਸਥਾਪਿਤ ਪਲੇਠੀ ਸੰਸਥਾ ਅਕਾਲ ਸੀਨੀਅਰ ਸੈਕੰਡਰੀ ਸਕੂਲ ਮਸਤੂਆਣਾ ਸਾਹਿਬ ਬਹਾਦਰਪੁਰ ਦੇ ਕੁੱਲ 10 ਵਿਦਿਆਰਥੀਆਂ ਨੇ ਜੇਈਈ ਮੇਨਜ਼- 2024 ਦੀ ਪ੍ਰੀਖਿਆ ਦਿੱਤੀ ਜਿਸ ਵਿੱਚੋਂ ਮਨਪ੍ਰੀਤ ਕੌਰ ਪੁੱਤਰੀ ਰਾਜਵਿੰਦਰ ਸਿੰਘ ਨੇ 94% ਅੰਕ ਪ੍ਰਾਪਤ ਕਰਕੇ ਪੂਰੇ ਭਾਰਤ ਵਿੱਚੋਂ 3472 ਰੈਂਕ ਪ੍ਰਾਪਤ ਕੀਤਾ। ਇੰਜ ਹੀ ਰਿਕਿਨ ਗਰਗ ਪੁੱਤਰ ਰਾਕੇਸ਼ ਕੁਮਾਰ ਨੇ 92% ਅੰਕ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।
ਪ੍ਰਿੰਸੀਪਲ ਡਾ. ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਇਨ੍ਹਾਂ ਸਾਰੇ ਵਿਦਿਆਰਥੀਆਂ ਨੇ ਸਾਧਾਰਨ ਪਿਛੋਕੜ ਵਾਲੇ ਪਰਿਵਾਰਾਂ ਵਿੱਚੋਂ ਆ ਕੇ ਬਿਨਾਂ ਕਿਸੇ ਪ੍ਰਾਈਵੇਟ ਕੋਚਿੰਗ ਸੈਂਟਰ ਦੇ ਸਕੂਲ ਸਟਾਫ਼ ਦੀ ਅਗਵਾਈ ਵਿੱਚ ਜੇਈਈ ਮੇਨਜ਼ -2024 ਦੀ ਤਿਆਰੀ ਕੀਤੀ। ਇਨ੍ਹਾਂ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਲਈ ਸਮੂਹ ਨਗਰ ਬਹਾਦਰਪੁਰ, ਮਾਪੇ ਅਤੇ ਮੈਨੇਜਮੈਂਟ ਦੇ ਨਾਲ ਨਾਲ ਸਾਇੰਸ ਅਧਿਆਪਕ ਜਗਜੀਵਨ ਕੁਮਾਰ ਵਧਾਈ ਦੇ ਪਾਤਰ ਹਨ।
ਸਕੂਲ ਅਧਿਆਪਕਾਂ ਨੇ ਦੱਸਿਆ ਕਿ ਪ੍ਰਿੰਸੀਪਲ ਡਾ. ਰਾਜਿੰਦਰ ਸਿੰਘ ਬਾਜਵਾ ਦੀ ਅਗਵਾਈ ਵਿੱਚ ਅਕਾਲ ਸੀਨੀਅਰ ਸੈਕੰਡਰੀ ਸਕੂਲ ਮਸਤੂਆਣਾ ਸਾਹਿਬ ਵਿੱਚ ਮੈਡੀਕਲ ਅਤੇ ਨਾਨ- ਮੈਡੀਕਲ ਦੀ ਪੜ੍ਹਾਈ ਸੁਚੱਜੇ ਤਰੀਕੇ ਨਾਲ ਚੱਲ ਰਹੀ ਹੈ। ਇਸ ਸਕੂਲ ਵਿੱਚ ਵਿਦਿਆਰਥੀਆਂ ਨੂੰ ਫ਼ੀਸ, ਵਰਦੀ, ਕਿਤਾਬਾਂ ਦੇ ਨਾਲ ਨਾਲ ਹਰ ਸਹੂਲਤ ਉਪਲੱਬਧ ਹੈ। ਇਲਾਕਾ ਨਿਵਾਸੀਆਂ ਨੂੰ ਇਸ ਸੈਸ਼ਨ 2024-25 ਦੇ ਵਿਦਿਆਰਥੀਆਂ ਤੋਂ ਵੀ ਕਾਫ਼ੀ ਉਮੀਦਾਂ ਹਨ।

Advertisement

Advertisement
Advertisement