For the best experience, open
https://m.punjabitribuneonline.com
on your mobile browser.
Advertisement

ਮਾਨਸਾ ਨਗਰ ਕੌਂਸਲ ਵੱਲੋਂ ਸ਼ਹਿਰ ਦੇ ਕਾਰਜਾਂ ਲਈ ਅਹਿਮ ਮਤੇ ਪਾਸ

07:43 AM Aug 08, 2024 IST
ਮਾਨਸਾ ਨਗਰ ਕੌਂਸਲ ਵੱਲੋਂ ਸ਼ਹਿਰ ਦੇ ਕਾਰਜਾਂ ਲਈ ਅਹਿਮ ਮਤੇ ਪਾਸ
ਨਗਰ ਕੌਂਸਲ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਵਿਧਾਇਕ ਡਾ. ਵਿਜੈ ਸਿੰਗਲਾ।
Advertisement

ਪੱਤਰ ਪ੍ਰੇਰਕ
ਮਾਨਸਾ, 7 ਅਗਸਤ
ਨਗਰ ਕੌਂਸਲ ਮਾਨਸਾ ਵੱਲੋਂ ਸ਼ਹਿਰ ਵਿਚ ਹੋਣ ਵਾਲੇ ਕੰਮਾਂ ਸਬੰਧੀ ਵਿਧਾਇਕ ਡਾ. ਵਿਜੈ ਸਿੰਗਲਾ ਨੇ ਮੀਟਿੰਗ ਕੀਤੀ ਜਿਸ ਦੌਰਾਨ ਕੌਸਲ ਦੇ ਸੀਨੀਅਰ ਮੀਤ ਪ੍ਰਧਾਨ ਸੁਸ਼ੀਲ ਕੁਮਾਰ ਵੀ ਮੌਜੂਦ ਸਨ।
ਵਿਧਾਇਕ ਡਾ. ਸਿੰਗਲਾ ਨੇ ਦੱਸਿਆ ਕਿ ਸ਼ਹਿਰ ਅੰਦਰ ਸਥਿਤ ਕਾਲੀ ਮਾਤਾ ਮੰਦਰ ਤੋਂ ਲੈ ਕੇ ਰੇਲਵੇ ਫਾਟਕ ਤੱਕ 79.23 ਲੱਖ ਦੀ ਲਾਗਤ ਨਾਲ ਸੜਕ ਬਣਾਉਣ, ਰਮਦਿੱਤੇਵਾਲਾ ਚੌਕ ਅਤੇ ਰਮਨ ਸਿਨੇਮਾ ਰੋਡ ਚੌਕ ਅਤੇ ਰਾਮਬਾਗ਼ ਰੋਡ ਚੌਕ ਵਿੱਚ 29 ਲੱਖ ਦੀ ਲਾਗਤ ਨਾਲ ਟਰੈਫਿਕ ਲਾਈਟਾਂ ਲਗਾਉਣ ਦਾ ਮਤਾ ਕੌਂਸਲਰਾਂ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਦੀ ਹਾਜ਼ਰੀ ’ਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਹੈ। ਅਜਿਹੇ ਵਿਚ ਸ਼ਹਿਰ ਵਾਸੀਆਂ ਨੂੰ ਟਰੈਫਿਕ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ। ਉਨ੍ਹਾਂ ਦੱਸਿਆ ਕਿ ਸੀਵਰੇਜ ਦੀ ਸਮੱਸਿਆ ਨੂੰ ਦੇਖਦੇ ਹੋਏ 121.67 ਲੱਖ ਦੀ ਲਾਗਤ ਨਾਲ ਸੁਪਰ ਸਕਰ ਮਸ਼ੀਨ ਨਾਲ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਸੀਵਰੇਜ ਦੀ ਸਫ਼ਾਈ ਕਰਵਾਈ ਜਾਵੇਗੀ ਅਤੇ ਬੰਦ ਪਏ ਸੀਵਰੇਜ ਨੂੰ ਇਸ ਮਸ਼ੀਨ ਦੀ ਮਦਦ ਨਾਲ ਖੋਲ੍ਹਿਆ ਜਾਵੇਗਾ ਅਤੇ ਵੱਖ ਵੱਖ ਥਾਵਾਂ ’ਤੇ ਰੀਚਾਰਜ ਵੈੱਲ ਬਣਾਉਣ ’ਤੇ ਵਿਚਾਰ ਚਰਚਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੰਡਰਬ੍ਰਿਜ ਵਿੱਚ ਬਰਸਾਤ ਦੇ ਪਾਣੀ ਨੂੰ ਬਾਹਰ ਕੱਢਣ ਲਈ ਸਲਜ ਪੰਪ ਅਤੇ ਮੋਟਰਾਂ ਲਾਉਣ ਲਈ ਵਿਚਾਰ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਕਈ ਥਾਵਾਂ ਜਿਵੇਂ ਪੁਲੀਆਂ, ਇੰਟਰਲੋਕਿੰਗ ਗਲੀਆਂ, ਸੜਕਾਂ ਆਦਿ ਦੀ 25 ਲੱਖ ਦੀ ਲਾਗਤ ਨਾਲ ਰਿਪੇਅਰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਾਨਸਾ ਦੇ ਸੈਂਟਰਲ ਪਾਰਕ ’ਚ ਬਣੀ ਜਨਤਕ ਲਾਇਬਰੇਰੀ ਵਿੱਚ ਕਿਤਾਬਾਂ, ਪੇਂਟਿੰਗ ਅਤੇ ਸਟੇਸ਼ਨਰੀ ਦੇ ਸਮਾਨ ਲਈ 5 ਲੱਖ ਦੀ ਪ੍ਰਵਾਨਗੀ ਰਿਪੋਰਟ ਪੇਸ਼ ਕੀਤੀ ਗਈ। ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ।

Advertisement

Advertisement
Advertisement
Author Image

Advertisement