ਮਾਨਸਾ: ਭਾਈ ਗੁਰਦਾਸ ਭਵਨ ਦੀ ਉਸਾਰੀ ਦਾ ਕਾਰਜ ਆਰੰਭ
ਪੱਤਰ ਪ੍ਰੇਰਕ
ਮਾਨਸਾ, 15 ਨਵੰਬਰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਜਨਮ ਦਿਹਾੜੇ ਮੌਕੇ ਭਾਈ ਗੁਰਦਾਸ ਭਵਨ ਮਾਨਸਾ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਅੰਮ੍ਰਿਤ ਮੁਨੀ, ਗੱਦੀ ਨਸ਼ੀਨ ਡੇਰਾ ਭਾਈ ਗੁਰਦਾਸ ਮਾਨਸਾ ਨੇ ਭਾਈ ਗੁਰਦਾਸ ਭਵਨ ਦੀ ਨਵੀਂ ਉਸਾਰੀ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਭਵਨ ਦੀ ਉਸਾਰੀ ਨਾਲ ਲੋੜਵੰਦ ਪਰਿਵਾਰਾਂ ਨੂੰ ਆਪਣੇ ਦੁੱਖਾਂ-ਸੁੱਖਾਂ ’ਚ ਸਮਾਗਮ ਕਰਵਾਉਣ ਦਾ ਮੌਕਾ ਮਿਲੇਗਾ।
ਸ੍ਰੀ ਅੰਮ੍ਰਿਤ ਮੁਨੀ ਨੇ ਕਿਹਾ ਕਿ ਵਰਤਮਾਨ ਸਮੇਂ ਦੌਰਾਨ ਸਮਾਜ ਵਿੱਚ ਨਸ਼ਿਆਂ ਅਤੇ ਅਲਾਮਤਾਂ ਵਧ ਰਹੀਆਂ ਹਨ ਤਾਂ ਸਾਨੂੰ ਰਲ-ਮਿਲ ਗੁਰੂਆਂ ਦੇ ਸਮਾਗਮ ਕਰਕੇ ਉਨ੍ਹਾਂ ਦੇ ਦੱਸੇ ਉਪਦੇਸ਼ਾਂ ’ਤੇ ਚੱਲਣ ਦੀ ਲੋੜ ਹੈ ਤਾਂ ਕਿ ਸਾਡੀ ਨੌਜਵਾਨ ਪੀੜ੍ਹੀ ਨਸ਼ਿਆਂ ਵਰਗੇ ਕੋਹੜ ਤੋਂ ਦੂਰ ਹੋਕੇ ਗੁਰੂ ਦੇ ਲੜ ਲੱਗ ਸਕਣ।
ਇਸ ਮੌਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ, ਵਿਧਾਇਕ ਐਡਵੋਕੇਟ ਗੁਰਪ੍ਰੀਤ ਸਿੰਘ ਬਣਾਂਵਾਲੀ, ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਸੁਨੀਲ ਕੁਮਾਰ ਨੀਨੂੰ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਅਰਸ਼ਦੀਪ ਸਿੰਘ ਮਾਈਕਲ, ਕੌਂਸਲਰ ਕੁਲਵਿੰਦਰ ਕੌਰ ਮਹਿਤਾ, ਪ੍ਰੇਮ ਕੁਮਾਰ ਅਰੋੜਾ, ਐਡਵੋਕੇਟ ਕੇਸਰ ਸਿੰਘ ਧਲੇਵਾਂ, ਉਘੇ ਟਰਾਂਸਪੋਰਟਰ ਰਾਜ ਝੁਨੀਰ, ਐਡਵੋਕੇਟ ਗੁਰਪ੍ਰੀਤ ਸਿੰਘ ਸਿੱਧੂ, ਐਡਵੋਕੇਟ ਲਖਵਿੰਦਰ ਸਿੰਘ ਲਖਨਪਾਲ ਨੇ ਭਵਨ ਦੀ ਉਸਾਰੀ ਵਿੱਚ ਯੋਗਦਾਨ ਦਾ ਭਰੋਸਾ ਦਿੱਤਾ। ਇਸ ਮੌਕੇ ਬਲਵੰਤ ਸਿੰਘ ਭੀਖੀ, ਮੇਜਰ ਸਿੰਘ, ਦਰਸ਼ਨ ਸਿੰਘ ਸੁਪਰਡੈਂਟ, ਗੁਰਦੀਪ ਸਿੰਘ ਸਿੱਧੂ, ਮਾਸਟਰ ਤੇਜਾ ਸਿੰਘ, ਮਾਸਟਰ ਹਰਦੀਪ ਸਿੰਘ, ਗੁਰਦੀਪ ਸਿੰਘ ਮਾਨ ਵੀ ਮੌਜੂਦ ਸਨ।