ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਨਸਾ ਦੇ ਡੀਸੀ ਕੁਲਵੰਤ ਸਿੰਘ ਨੇ ਅਹੁਦਾ ਸੰਭਾਲਿਆ

09:53 AM Aug 20, 2024 IST
ਮਾਨਸਾ ਦੇ ਡੀਸੀ ਵਜੋਂ ਅਹੁਦਾ ਸੰਭਾਲਦੇ ਹੋਏ ਕੁਲਵੰਤ ਸਿੰਘ। -ਫੋਟੋ: ਸੁਰੇਸ਼

ਪੱਤਰ ਪ੍ਰੇਰਕ
ਮਾਨਸਾ, 19 ਅਗਸਤ
ਕੁਲਵੰਤ ਸਿੰਘ ਨੇ ਡਿਪਟੀ ਕਮਿਸ਼ਨਰ ਮਾਨਸਾ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਕੁਲਵੰਤ ਸਿੰਘ 2012 ਬੈਚ ਦੇ ਆਈਏਐਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਡਿਪਟੀ ਕਮਿਸ਼ਨਰ ਮੋਗਾ ਤਾਇਨਾਤ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਤਰਨ ਤਾਰਨ, ਫ਼ਿਰੋਜ਼ਪੁਰ, ਵਧੀਕ ਡਿਪਟੀ ਕਮਿਸ਼ਨਰ ਜਲੰਧਰ, ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਐੱਸਡੀਐੱਮ ਤਲਵੰਡੀ ਸਾਬੋ ਅਤੇ ਨਕੋਦਰ ਸਣੇ ਪੰਜਾਬ ਸਰਕਾਰ ਦੇ ਵੱਖ-ਵੱਖ ਅਹੁਦਿਆਂ ’ਤੇ ਆਪਣੀਆਂ ਸੇਵਾਵਾਂ ਦਿੱਤੀਆਂ ਹਨ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨ ਹਿੱਤ ਸੇਵਾਵਾਂ ਤੈਅ ਸਮਾਂ ਸੀਮਾ ਵਿੱਚ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਤੇ ਸਰਕਾਰੀ ਕੰਮਾਂ ਵਿਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਾਲ ਨਾਲ ਜ਼ਿਲ੍ਹਾ ਵਾਸੀਆਂ ਨੂੰ ਸਮਾਂਬੱਧ ਤੇ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਮਾਨਸਾ ਦੇ ਵਿਕਾਸ ਅਤੇ ਹੋਰ ਕਾਰਜਾਂ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਨਿਰਮਲ ਓਸੇਪਚਨ, ਐੱਸਪੀ (ਐੱਚ) ਜਸਕੀਰਤ ਸਿੰਘ, ਐੱਸਡੀਐੱਮ ਸਰਦੂਲਗੜ੍ਹ ਨਿਤੇਸ਼ ਕੁਮਾਰ ਜੈਨ, ਗਗਨਦੀਪ ਸਿੰਘ, ਰਾਜ ਕੁਮਾਰ, ਸੁਖਰਾਜ ਸਿੰਘ, ਅਮਰਜੀਤ ਸਿੰਘ, ਮੱਖਣ ਲਾਲ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

Advertisement

Advertisement