ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਨਸਾ: ਮੁੱਖ ਮੰਤਰੀ ਦੀ ਆਮਦ ਮੌਕੇ ਠੇਕਾ ਮੁਲਾਜ਼ਮਾਂ ਦਾ ਪ੍ਰਦਰਸ਼ਨ, ਪੁਲੀਸ ਨੇ ਪ੍ਰਦਰਸ਼ਨਕਾਰੀ ਧੂਹ ਕੇ ਥਾਣੇ ਡੱਕੇ

07:30 PM Jun 23, 2023 IST

ਜੋਗਿੰਦਰ ਸਿੰਘ ਮਾਨ

Advertisement

ਮਾਨਸਾ, 10 ਜੂਨ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ ਪੱਕਾ ਨਾ ਕਰਨ ਦੇ ਵਿਰੋਧ ਵਜੋਂ ਇਥੇ ਸ਼ਹਿਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਮੌਕੇ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਇਥੇ ਕੈਬਨਿਟ ਮੀਟਿੰਗ ਕਰਨ ਮੌਕੇ ਡੀਸੀ ਕੰਪਲੈਕਸ ਵਿੱਚ ਪਹੁੰਚਕੇ ਪਹਿਲਾਂ ਮੁੱਖ ਮੰਤਰੀ ਨੂੰ ਮਿਲਣ ਦੀ ਬੇਨਤੀ ਕੀਤੀ ਪਰ ਪੁਲੀਸ ਨੇ ਉਨ੍ਹਾਂ ਨੂੰ ਖਦੇੜ ਦਿੱਤਾ ਤੇ ਖਿੱਚ-ਧੂਹ ਡੀਸੀ ਕੰਪਲੈਕਸ ਸਥਿਤ ਸਿਟੀ-2 ਥਾਣੇ ਵਿੱਚ ਬੰਦ ਕਰ ਦਿੱਤਾ।

Advertisement

ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂ, ਰਾਜੇਸ਼ ਕੁਮਾਰ ਮੌੜ, ਸਤਨਾਮ ਸਿੰਘ ਖਿਆਲਾ, ਜਗਸੀਰ ਸਿੰਘ ਭੰਗੂ ਤੇ ਰਾਜੇਸ਼ ਕੁਮਾਰ ਮਾਨਸਾ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ਼ ਬੇਈਮਾਨੀ ਵਾਲੇ ਵਤੀਰੇ ਨੂੰ ਜਾਰੀ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਸਵਾ ਸਾਲ ਦੇ ਕਾਰਜਕਾਲ ਵਿੱਚ ਖਾਸ ਕਰਕੇ ਆਊਟਸੋਰਸਡ, ਇਨਲਿਸਟਮੈਂਟ,ਠੇਕੇਦਾਰਾਂ,ਕੰਪਨੀਆਂ ਅਤੇ ਸੁਸਾਇਟੀਆਂ ਰਾਹੀਂ ਕੰਮ ਕਰਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਬਾਰੇ ਕੋਈ ਵੀ ਨੀਤੀ ਬਣਾਈ ਹੈ।

Advertisement