ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਨਸਾ: ਪਿੰਡ ਭੈਣੀ ਬਾਘਾ ’ਚ ਕਿਸਾਨਾਂ ਨੇ ਪਾਵਰਕਾਮ ਵੱਲੋਂ ਲਗਾਏ ਸਮਾਰਟ ਮੀਟਰ ਪੁੱਟੇ

01:34 PM Sep 29, 2023 IST

ਜੋਗਿੰਦਰ ਸਿੰਘ ਮਾਨ
ਮਾਨਸਾ, ‌29 ਸਤੰਬਰ
ਪਾਵਰ ਕਾਰਪੋਰੇਸ਼ਨ ਵੱਲੋਂ ਪਿੰਡਾਂ ਦੇ ਵਿੱਚ ਲਗਾਏ ਜਾ ਰਹੇ ਸਮਾਰਟ ਮੀਟਰਾਂ ਦਾ ਲਗਾਤਾਰ ਵਿਰੋਧ ਜਾਰੀ ਹੈ। ਅੱਜ ਮਾਨਸਾ ਕਿਸਾਨਾਂ-ਮਜ਼ਦੂਰਾਂ ਦੇ ਸੰਘਰਸ਼ਾਂ ਦੇ ਮੋਹਰੀ ਪਿੰਡ ਭੈਣੀਬਾਘਾ ਵਿੱਚ ਕਿਸਾਨਾਂ ਵੱਲੋਂ ਸਮਾਰਟ ਮੀਟਰਾਂ ਨੂੰ ਪੁੱਟ ਕੇ ਪਾਵਰਕਾਮ ਦਫਤਰ ਦੇ ਵਿੱਚ ਜਮ੍ਹਾਂ ਕਰਵਾ ਦਿੱਤੇ ਅਤੇ ਕਿਸਾਨ ਜਥੇਬੰਦੀ ਨੇ ਚਿਤਾਵਨੀ ਦਿੱਤੀ ਹੈ ਕਿ ਉਹ ਪਿੰਡਾਂ ਦੇ ਵਿੱਚ ਸਮਾਰਟ ਮੀਟਰ ਨਹੀਂ ਲੱਗਣ ਦੇਣਗੇ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਭੈਣੀ ਬਾਘਾ, ਬਲਾਕ ਮਾਨਸਾ ਦੇ ਪ੍ਰਧਾਨ ਰੂਪ ਸਿੰਘ, ਪਿੰਡ ਇਕਾਈ ਭੈਣੀ ਬਾਘਾ ਦੇ ਪ੍ਰਧਾਨ ਸਿਕੰਦਰ ਸਿੰਘ, ਹਰਬੰਸ ਸਿੰਘ, ਮਿੱਠੂ ਸਿੰਘ, ਕਪੂਰ ਸਿੰਘ ਦੀ ਅਗਵਾਈ ਹੇਠ ਪਿੰਡ ਵਿੱਚ ਸਮਾਰਟ ਮੀਟਰ ਪੁੱਟ ਦਿੱਤੇ ਗਏ। ਆਗੂਆਂ ਨੇ ਕਿਹਾ ਕਿ ਪਾਵਰਕਾਮ ਦੇ ਚਿੱਪ ਵਾਲੇ ਮੀਟਰ ਨਹੀਂ ਲੱਗਣ ਦੇਣਗੇ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਚਿਤਾਵਨੀ ਹੈ ਕਿ ਪਹਿਲਾਂ ਵਾਲੇ ਹੀ ਪੁਰਾਣੇ ਮੀਟਰ ਲਾਏ ਜਾਣ ਅਤੇ ਸਮਾਰਟ ਮੀਟਰ ਕਦੇ ਵੀ ਕਿਸੇ ਪਿੰਡ ਵਿੱਚ ਨਹੀਂ ਲੱਗਣ ਦੇਵਾਂਗੇ। ਉਨ੍ਹਾਂ ਪਾਵਰਕਾਮ ਨੂੰ ਅਪੀਲ ਕਰਦਿਆਂ ਕਿਹਾ ਕਿ ਪਿੰਡਾਂ ਦੇ ਵਿੱਚ ਜਿੰਨੇਂ ਵੀ ਸਮਾਰਟ ਮੀਟਰ ਲਗਾਏ ਹਨ, ਖੁਦ ਹੀ ਉਤਾਰ ਕੇ ਵਾਪਸ ਲੈ ਜਾਓ ਅਤੇ ਉਹ ਮੀਟਰਾਂ ਨੂੰ ਨਹੀਂ ਚੱਲਣ ਦੇਣਗੇ। ਉਨ੍ਹਾਂ ਇਹ ਵੀ ਕਿਹਾ ਕਿ ਜੇ ਕੋਈ ਕਰਮਚਾਰੀ ਜਾਂ ਅਧਿਕਾਰੀ ਮੀਟਰਾਂ ਨੂੰ ਦੁਬਾਰਾ ਲਗਾਉਣ ਦੇ ਲਈ ਆਵੇਗਾ ਤਾਂ ਜਥੇਬੰਦੀ ਵੱਲੋਂ ਡੱਟ ਕੇ ਵਿਰੋਧ ਕੀਤਾ ਜਾਵੇਗਾ ਅਤੇ ਵਿਭਾਗ ਉਸ ਦਾ ਖੁਦ ਜ਼ਿੰਮੇਵਾਰ ਹੋਵੇਗਾ।

Advertisement

Advertisement