ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਨਸਾ: ਤਿੰਨ ਸਬ-ਡਿਵੀਜ਼ਨਾਂ ਦੇ ਪਿੰਡਾਂ ’ਚ ਫਲੈਗ ਮਾਰਚ

09:11 AM Oct 07, 2024 IST

ਪੱਤਰ ਪ੍ਰੇਰਕ
ਮਾਨਸਾ, 6 ਅਕਤੂਬਰ
ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਮਾਨਸਾ ਜ਼ਿਲ੍ਹੇ ਦੀਆਂ ਤਿੰਨੋਂ ਸਬ-ਡਿਵੀਜ਼ਨਾਂ- ਮਾਨਸਾ, ਸਰਦੂਲਗੜ੍ਹ ਅਤੇ ਬੁਢਲਾਡਾ ਦੇ ਟਕਰਾਅ ਦੀ ਸਥਿਤੀ ਵਾਲੇ ਪਿੰਡਾਂ ਵਿੱਚ ਪੰਜਾਬ ਪੁਲੀਸ ਵੱਲੋਂ ਫਲੈਗ ਮਾਰਚ ਕੀਤੇ ਗਏ। ਬੇਸ਼ੱਕ ਮਾਨਸਾ ਜ਼ਿਲ੍ਹੇ ਵਿੱਚ ਕੋਈ ਵੀ ਅਜਿਹਾ ਪਿੰਡ ਨਹੀਂ ਜਿੱਥੇ ਪੁਲੀਸ ਨੂੰ ਕਿਸੇ ਲੜਾਈ ਝਗੜੇ ਦਾ ਕੋਈ ਡਰ ਹੋਵੇ, ਪਰ ਪੁਲੀਸ ਨੇ ਲੋਕਾਂ ਦੇ ਹੌਸਲੇ ਲਈ ਅਜਿਹੇ ਮਾਰਚ ਕੱਢੇ ਦੱਸੇ ਜਾਂਦੇ ਹਨ। ਮਾਨਸਾ ਦੇ ਡੀਐੱਸਪੀ ਬੂਟਾ ਸਿੰਘ ਗਿੱਲ ਦੀ ਅਗਵਾਈ ਹੇਠ ਇਸ ਸਬ-ਡਿਵੀਜ਼ਨ ਵਿੱਚ ਫਲੈਗ ਮਾਰਚ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਵਿੱਚ ਕਿਸੇ ਵਿਅਕਤੀ ਨੂੰ ਪੰਚਾਇਤੀ ਚੋਣਾਂ ਦੌਰਾਨ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪੁਲੀਸ ਮੁਖੀ ਭਾਗੀਰਥ ਸਿੰਘ ਮੀਨਾ ਦੇ ਹੁਕਮਾਂ ’ਤੇ ਅਜਿਹੇ ਫਲੈਗ ਮਾਰਚ ਲਗਾਤਾਰ ਕੱਢੇ ਜਾਣਗੇ। ਉਨ੍ਹਾਂ ਕਿਹਾ ਕਿ ਪੰਚਾਇਤ ਚੋਣਾਂ ਸ਼ਾਂਤੀਪੂਰਵਕ ਕਰਵਾਉਣ ਅਤੇ ਲੋਕਾਂ ਨੂੰ ਬਿਨਾਂ ਕਿਸੇ ਡਰ-ਭੈਅ ਤੋਂ ਵੋਟ ਪਾਉਣ ਦੇ ਅਧਿਕਾਰ ਨੂੰ ਇਸਤੇਮਾਲ ਕਰਨ ਦਾ ਹੱਕ ਹੈ। ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਵੱਧ ਤੋਂ ਵੱਧ ਨਾਕਾਬੰਦੀਆਂ ਕਰਕੇ ਡਿਊਟੀ ਲਾਈ ਜਾਵੇ ਤੇ ਵਧੀਆ ਡਿਊਟੀ ਕਰਨ ਵਾਲੇ ਕਰਮਚਾਰੀਆਂ ਦੀ ਹੌਸਲਾ ਅਫ਼ਜਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰਾਂ ਨੂੰ ਸਿਰ ਚੁੱਕਣ ਨਹੀਂ ਦਿੱਤਾ ਜਾਵੇਗਾ।

Advertisement

Advertisement